Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਨੂ ਦੀਆਂ ਟਿੱਪਣੀਆਂ ਤੋਂ ਦੁਖੀ ਨੇ ਕੈਨੇਡਾ ਦੇ ਹਿੰਦੂ..ਪ੍ਰਧਾਨ ਮੰਤਰੀ ਟਰੂਡੋ ਨੂੰ ਲਿਖਿਆ ਸਖ਼ਤ ਪੱਤਰ..ਆਪਣੀ ਸੁਰੱਖਿਆ ਸਬੰਧੀ ਕੀਤਾ ਚਿੰਤਾ ਦਾ ਪ੍ਰਗਟਾਵਾ

Nirmal Pandori by Nirmal Pandori
03/30/2024
in ਪੰਜਾਬ
Reading Time: 1 min read
A A
0
ਪੰਨੂ ਦੀਆਂ ਟਿੱਪਣੀਆਂ ਤੋਂ ਦੁਖੀ ਨੇ ਕੈਨੇਡਾ ਦੇ ਹਿੰਦੂ..ਪ੍ਰਧਾਨ ਮੰਤਰੀ ਟਰੂਡੋ ਨੂੰ ਲਿਖਿਆ ਸਖ਼ਤ ਪੱਤਰ..ਆਪਣੀ ਸੁਰੱਖਿਆ ਸਬੰਧੀ ਕੀਤਾ ਚਿੰਤਾ ਦਾ ਪ੍ਰਗਟਾਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,30 ਮਾਰਚ, Gee98 news service
-ਕੈਨੇਡਾ ਵਸਦੇ ਹਿੰਦੂਆਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲਿਖੇ ਇੱਕ ਪੱਤਰ ਨੇ ਭਾਰਤ ਅਤੇ ਕੈਨੇਡਾ ਦੇ ਸੰਬੰਧਾਂ ‘ਚ ਇੱਕ ਹੋਰ ਨਵੀਂ ਬਹਿਸਬਾਜ਼ੀ ਜੋੜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਇੱਕ ਸਿੱਖ ਆਗੂ ਦੇ ਕਤਲ ਤੋਂ ਬਾਅਦ ਕੈਨੇਡਾ ਤੇ ਭਾਰਤ ਦੇ ਸੰਬੰਧ ਤਣਾਅਪੂਰਨ ਬਣੇ ਹੋਏ ਹਨ, ਇਹਨਾਂ ਤਣਾਅਪੂਰਨ ਸਬੰਧਾਂ ਦੇ ਸੰਦਰਭ ਵਿੱਚ ਹੀ ਕੈਨੇਡੀਅਨ ਹਿੰਦੂਆਂ ਦੀ ਜਥੇਬੰਦੀ ‘ਹਿੰਦੂ ਫੋਰਮ ਕੈਨੇਡਾ’ HFC ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇੱਕ ਸਖ਼ਤ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਹਿੰਦੂ ਫੋਰਮ ਕੈਨੇਡਾ (ਐੱਚ.ਐੱਫ.ਸੀ.) ਨੇ ਕਿਹਾ ਹੈ ਕਿ ਭਾਈਚਾਰੇ ਦੇ ਸਕਾਰਾਤਮਕ ਯੋਗਦਾਨ ਦੇ ਬਾਵਜੂਦ, ਉਹ ਦੇਸ਼ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ “ਅਧਿਕਾਰਤ” ਹਨ। HFC ਨੇ ਆਪਣੇ ਪੱਤਰ ਵਿੱਚ ਕਿਹਾ, “…ਅਸੀਂ ਕੈਨੇਡਾ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰਦੇ। ਸਾਡਾ ਭਾਈਚਾਰਾ ਕੈਨੇਡਾ ਵਿੱਚ ਕਥਿਤ ਵਿਦੇਸ਼ੀ (ਭਾਰਤ) ਦਖ਼ਲ ਨੂੰ ਲੈ ਕੇ ਚੱਲ ਰਹੇ ਸਿਆਸੀ ਵਿਵਾਦਾਂ ਵਿੱਚ ਸੁਰੱਖਿਆ ਬਾਰੇ ਡੂੰਘੀ ਚਿੰਤਾ ਪ੍ਰਗਟ ਕਰਦਾ ਹੈ।” ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕੈਨੇਡਾ ਨੂੰ ‘ਅੱਤਵਾਦ ਦੀ ਵਡਿਆਈ’ ਬੰਦ ਕਰਨ ਅਪੀਲ ਕਰਦਿਆਂ ਹਿੰਦੂ ਫੋਰਮ ਨੇ ਆਪਣੇ ਪੱਤਰ ਵਿੱਚ ਕਿਹਾ ਗਿਆ ਹੈ ਕਿ “ਅਸੀਂ ਕੈਨੇਡੀਅਨ ਹਿੰਦੂ ਹੋਣ ਦੇ ਨਾਤੇ, ਸਿੱਖਸ ਫਾਰ ਜਸਟਿਸ ਅਤੇ ਇਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵਰਗੀਆਂ ਸੰਸਥਾਵਾਂ ਦੀਆਂ ਟਿੱਪਣੀਆਂ ਤੋਂ ਬਹੁਤ ਦੁਖੀ ਹਾਂ। ਅਫਸੋਸ ਦੀ ਗੱਲ ਹੈ ਕਿ ਕੈਨੇਡੀਅਨ ਅਧਿਕਾਰੀਆਂ ਵੱਲੋਂ ਸਾਡੀਆਂ ਚਿੰਤਾਵਾਂ ਵੱਲ ਧਿਆਨ ਨਹੀਂ ਦਿੱਤਾ ਗਿਆ”। ਕੈਨੇਡੀਅਨ ਹਿੰਦੂਆਂ ਨੇ ਪੱਤਰ ਵਿੱਚ ਲਿਖਿਆ ਗਿਆ ਹੈ, “ਕੈਨੇਡਾ ਵਿੱਚ ਭਾਰਤ ਦੀ ਕਥਿਤ ਦਖਲਅੰਦਾਜ਼ੀ ਬਾਰੇ ਮੌਜੂਦਾ ਸਿਆਸੀ ਚਰਚਾ ਨੇ ਸਥਿਤੀ ਨੂੰ ਹੋਰ ਖ਼ਰਾਬ ਕਰ ਦਿੱਤਾ, ਜਿਸ ਨਾਲ ਕੱਟੜਪੰਥੀ ਤੱਤਾਂ ਦਾ ਹੌਸਲਾ ਹੋਰ ਵੱਧ ਗਿਆ।” ਪੱਤਰ ਵਿੱਚ “ਕੈਨੇਡੀਅਨ ਸਰਕਾਰ ਨੂੰ ਭਾਰਤੀ ਲੋਕਤੰਤਰ ਵਿੱਚ ਦਖਲਅੰਦਾਜ਼ੀ ਨਾ ਕਰਨ ਦੀ ਸਲਾਹ ਦਿੱਤੀ ਹੈ। ਕੈਨੇਡਾ ਦੇ ਹਿੰਦੂ ਸਮੂਹ ਨੇ ਕਿਹਾ ਕਿ ਹਿੰਦੂ ਭਾਈਚਾਰਾ ਸੰਸਦ ਮੈਂਬਰ ਸੁੱਖ ਧਾਲੀਵਾਲ ਦੁਆਰਾ ਪ੍ਰਸਤਾਵਿਤ ਮਤਾ – ਐਮ-112 – ਦੀ ਗਲਤ ਪੇਸ਼ਕਾਰੀ ਤੋਂ ਨਿਰਾਸ਼ ਹੈ, “ਜਿਸ ਨਾਲ ਭਾਈਚਾਰੇ ਦੇ ਮੈਂਬਰਾਂ ਵਿੱਚ ਅਸੰਤੋਸ਼ ਹੈ।” ਇਸ ਮਤੇ ਵਿੱਚ ਭਾਰਤ ਕੈਨੇਡੀਅਨ ਧਰਤੀ ‘ਤੇ ਰਾਜਨੀਤਿਕ ਦਖਲਅੰਦਾਜ਼ੀ, ਹਿੰਸਾ ਅਤੇ ਧਮਕੀ ਲਈ ਭਾਰਤ, ਚੀਨ, ਰੂਸ, ਈਰਾਨ ਅਤੇ ਕੁਝ ਹੋਰ ਦੇਸ਼ਾਂ ਦਾ ਨਾਮ ਲਿਆ ਗਿਆ ਹੈ। ਅਜਿਹੇ ਮਤੇ ਦਾ ਪਾਸ ਹੋਣਾ ਇੱਕ “ਖਤਰਨਾਕ ਉਦਾਹਰਣ” ਸਥਾਪਤ ਕਰਦਾ ਹੈ ਜਿੱਥੇ ਕੈਨੇਡੀਅਨ ਸੰਸਦ ਵੱਲੋਂ ਸਿਰਫ਼ ਦੋਸ਼ਾਂ ਨੂੰ ਜਾਇਜ਼ ਠਹਿਰਾਇਆ ਜਾਂਦਾ ਹੈ, ਜੋ ਹਿੰਦੂਆਂ ਅਤੇ ਵਿਆਪਕ ਕੈਨੇਡੀਅਨ ਆਬਾਦੀ ਲਈ ਪਰੇਸ਼ਾਨੀ ਦਾ ਕਾਰਨ ਬਣਦਾ ਹੈ। HFC ਨੇ ਟਰੂਡੋ ਨੂੰ ਦੱਸਿਆ, “ਇਹ ਨਿਰਾਸ਼ਾਜਨਕ ਅਤੇ ਚਿੰਤਾਜਨਕ ਹੈ ਕਿ ਮੌਜੂਦਾ ਲਿਬਰਲ ਸਰਕਾਰ ਸਬੂਤ-ਆਧਾਰਿਤ ਦਾਅਵਿਆਂ ਅਤੇ ਬੇਬੁਨਿਆਦ ਦੋਸ਼ਾਂ ਵਿਚਕਾਰ ਫਰਕ ਕਰਨ ਲਈ ਸੰਘਰਸ਼ ਕਰਦੀ ਦਿਸ ਰਹੀ ਹੈ।” ਇਸ ਤੋਂ ਇਲਾਵਾ, ਇਸ ਵਿਚ ਕਿਹਾ ਗਿਆ ਹੈ ਕਿ ਧਾਲੀਵਾਲ ਦੀਆਂ ਕਾਰਵਾਈਆਂ “ਸ਼ਾਂਤੀ ਜਾਂ ਮਾਮਲੇ ਦੀ ਸਮਝ ਨੂੰ ਉਤਸ਼ਾਹਤ ਕਰਨ ਦੀ ਅਸਲ ਵਚਨਬੱਧਤਾ ਦੀ ਬਜਾਏ ਹਿੰਦੂ-ਵਿਰੋਧੀ ਅਤੇ ਭਾਰਤ-ਵਿਰੋਧੀ ਭਾਈਚਾਰਿਆਂ ਵਿਚ ਸਮਰਥਨ ਪ੍ਰਾਪਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਰਾਜਨੀਤਿਕ ਰਣਨੀਤੀ ਨਾਲ ਪ੍ਰੇਰਿਤ ਲੱਗਦੀਆਂ ਹਨ।” ਜ਼ਿਕਰਯੋਗ ਹੈ ਕਿ ਹਿੰਦੂ ਧਰਮ ਕੈਨੇਡਾ ਵਿੱਚ ਤੀਜਾ ਸਭ ਤੋਂ ਵੱਡਾ ਧਰਮ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#punjabnews
Previous Post

ਸ਼ਲਾਘਾਯੋਗ : ਔਰਤਾਂ ਨੂੰ ਮਾਂਹਵਾਰੀ ਦੌਰਾਨ ਸਿਹਤ ਸੰਭਾਲ, ਸਫ਼ਾਈ ਅਤੇ ਜਾਗਰੂਕ ਕਰਨ ਲਈ “ਉਜਾਸ” ਪ੍ਰੋਜੈਕਟ ਬਰਨਾਲਾ ਪੁੱਜਿਆ

Next Post

ਵੱਡੀ ਖ਼ਬਰ : ਚੋਣ ਕਮਿਸ਼ਨ ਨੇ ਚੋਣ ਸਰਵੇਖਣਾਂ ‘ਤੇ ਲਗਾਈ ਪਾਬੰਦੀ.. ਉਲੰਘਣਾ ਕਰਨ ‘ਤੇ ਹੋਵੇਗੀ ਦੋ ਸਾਲ ਤੱਕ ਦੀ ਸਜ਼ਾ ਤੇ ਜੁਰਮਾਨਾ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਵੱਡੀ ਖ਼ਬਰ : ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ : ਚੋਣ ਕਮਿਸ਼ਨ ਨੇ ਚੋਣ ਸਰਵੇਖਣਾਂ 'ਤੇ ਲਗਾਈ ਪਾਬੰਦੀ.. ਉਲੰਘਣਾ ਕਰਨ 'ਤੇ ਹੋਵੇਗੀ ਦੋ ਸਾਲ ਤੱਕ ਦੀ ਸਜ਼ਾ ਤੇ ਜੁਰਮਾਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend