Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਜਦੋਂ ਵਾਅਦਾ ਕਰਕੇ ਨਾ ਮਿਲੇ ‘ਕੈਬਨਿਟ ਮੰਤਰੀ ਮੀਤ ਜੀ’..ਤਾਂ ਕਿਸਾਨਾਂ ਨੇ ਲਗਾ ਦਿੱਤਾ ਪੱਕਾ ਮੋਰਚਾ

Nirmal Pandori by Nirmal Pandori
04/03/2024
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
…ਤੇ ਜਦੋਂ ਵਾਅਦਾ ਕਰਕੇ ਨਾ ਮਿਲੇ ‘ਕੈਬਨਿਟ ਮੰਤਰੀ ਮੀਤ ਜੀ’..ਤਾਂ ਕਿਸਾਨਾਂ ਨੇ ਲਗਾ ਦਿੱਤਾ ਪੱਕਾ ਮੋਰਚਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,3 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-
-ਬੀਕੇਯੂ (ਏਕਤਾ ਉਗਰਾਹਾਂ) ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਮੋਰਚਾ ਲਗਾ ਦਿੱਤਾ ਗਿਆ ਹੈ ਅਤੇ ਐਲਾਨ ਕੀਤਾ ਹੈ ਕਿ ਇਹ ਪੱਕਾ ਮੋਰਚਾ ਪਿੰਡ ਜਹਾਂਗੀਰ ਦੇ ਕਿਸਾਨ ਗੁਰਚਰਨ ਸਿੰਘ ਦੀ ਜਮੀਨ ਦਾ ਮਸਲਾ ਹੱਲ ਹੋਣ ਤੱਕ ਜਾਰੀ ਰਹੇਗਾ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਨੇ ਦੱਸਿਆ ਕਿ ‌ 2 ਅਪ੍ਰੈਲ ਨੂੰ ਯੂਨੀਅਨ ਨੇ ਕੈਬਨਟ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਸੀ ਜਿਸ ਵਿੱਚ ਯੂਨੀਅਨ ਦੇ ਆਗੂਆਂ ਨੂੰ ਇਹ ਭਰੋਸਾ ਦਿੱਤਾ ਗਿਆ ਸੀ ਕਿ 3 ਅਪ੍ਰੈਲ ਨੂੰ ਸਵੇਰੇ 9 ਵਜੇ ਕੈਬਨਿਟ ਮੰਤਰੀ ਮੀਤ ਹੇਅਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਨਗੇ। ਉਹਨਾਂ ਦੱਸਿਆ ਕਿ ਦਿੱਤੇ ਸਮੇਂ ਅਨੁਸਾਰ ਅੱਜ ਜਦੋਂ ਤਿੰਨ ਅਪ੍ਰੈਲ ਨੂੰ ਯੂਨੀਅਨ ਦੇ ਸੀਨੀਅਰ ਆਗੂ ਮੀਟਿੰਗ ਲਈ ਕੈਬਨਿਟ ਮੰਤਰੀ ਦੀ ਕੋਠੀ ਪੁੱਜੇ ਤਾਂ ਅੱਗੋਂ ਪਤਾ ਚੱਲਿਆ ਕਿ ਕੈਬਨਿਟ ਮੰਤਰੀ ਤਾਂ ਚੰਡੀਗੜ੍ਹ ਚਲੇ ਗਏ ਹਨ, ਜਦ ਕਿ ਕਿਸਾਨ ਆਗੂਆਂ ਨੂੰ ਇਸ ਸਬੰਧੀ ਦੱਸਿਆ ਵੀ ਨਹੀਂ ਗਿਆ ਜਿਸ ਤੋਂ ਬਾਅਦ ਲੋਹੇ ਲਾਖੇ ਹੋਏ ਯੂਨੀਅਨ ਦੇ ਆਗੂਆਂ ਨੇ ਕੈਬਨਿਟ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ। ਉਹਨਾਂ ਦੱਸਿਆ ਕਿ ਪਿੰਡ ਜਹਾਂਗੀਰ ਦੇ ਕਿਸਾਨ ਗੁਰਚਰਨ ਸਿੰਘ ਪੁੱਤਰ ਹਜੂਰਾ ਸਿੰਘ ਨੇ ਪਿੰਡ ਦੇ ਸਾਬਕਾ ਸਰਪੰਚ ਗੁਰਚਰਨ ਸਿੰਘ ਪੁੱਤਰ ਸਰੂਪ ਸਿੰਘ ਤੋਂ ਪਹਿਲਾਂਤ ਲੱਖ 50 ਹਜਾਰ ਅਤੇ ਫਿਰ ਚਾਰ ਲੱਖ ਰੁਪਏ ਲਏ ਸਨ ਜਿਸ ਦੇ ਬਦਲੇ ਵਿੱਚ 16 ਵਿੱਘੇ ਜਮੀਨ ਦਾ ਇਕਰਾਰਨਾਮਾ ਲਿਖਿਆ ਗਿਆ ਸੀ ਕਿ ਜਦੋਂ ਗੁਰਚਰਨ ਸਿੰਘ ਪੈਸੇ ਵਾਪਸ ਕਰੇਗਾ ਤਾਂ ਇਕਰਾਰਨਾਮਾ ਪਾੜ ਦਿੱਤਾ ਜਾਵੇਗਾ ਪ੍ਰੰਤੂ ਹੁਣ ਜਦੋਂ ਮਿਆਦ ਪੂਰੀ ਹੋਣ ਤੇ ਗੁਰਚਰਨ ਸਿੰਘ ਸਾਬਕਾ ਸਰਪੰਚ ਨੂੰ ਸਮੇਤ ਵਿਆਜ ਪੈਸੇ ਵਾਪਸ ਕਰਨ ਗਿਆ ਤਾਂ ਸਾਬਕਾ ਸਰਪੰਚ ਗੁਰਚਰਨ ਸਿੰਘ ਨੇ ਕਿਹਾ ਕਿ “ਮੈਂ ਤਾਂ ਜ਼ਮੀਨ ਦਾ ਇਕਰਾਰਨਾਮਾ ਕੀਤਾ ਹੈ ਤੇ ਜ਼ਮੀਨ ਹੀ ਲਵਾਂਗਾ”। ਆਗੂਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਸਾਬਕਾ ਸਰਪੰਚ ਗੁਰਚਰਨ ਸਿੰਘ ਕੋਰਟ ਰਾਹੀਂ ਜ਼ਮੀਨ ਆਪਣੇ ਨਾਮ ਕਰਵਾ ਲਈ। ਹੈਰਾਨੀ ਦੀ ਗੱਲ ਇਹ ਹੈ ਕਿ ਜ਼ਮੀਨ ਉਪਰ ਦਾ ਧੂਰੀ ਦੀ ਇੱਕ ਬੈਂਕ ਦਾ ਲੋਨ ਸੀ। ਜਦੋਂ ਪੀੜ੍ਹਤ ਕਿਸਾਨ ਗੁਰਚਰਨ ਸਿੰਘ ਨੇ ਹਾਈਕੋਰਟ ਕੇਸ ਦਾਇਰ ਕੀਤਾ ਤਾਂ ਹਾਈਕੋਰਟ ਨੇ ਪੀੜ੍ਹਤ ਗੁਰਚਰਨ ਸਿੰਘ ਤੋ ਸਮੇਤ ਵਿਆਜ਼ ਪੈਸੇ ਜਮਾਂ ਕਰਵਾ ਲਏ ਤੇ ਜ਼ਮੀਨ ‘ਤੇ ਸਟੇਅ ਕਰ ਦਿੱਤੀ ਗਈ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸਟੇਅ ਹੋਣ ਦੇ ਬਾਵਜੂਦ ਵੀ ਉਹ ਕਿਤੇ ਜਮੀਨ ਦਾ ਇੰਤਕਾਲ ਕਰਵਾ ਲਿਆ ਗਿਆ,ਜੋ ਬਿੱਲਕੁਲ ਗੈਰਕਾਨੂੰਨੀ ਹੈ। ਆਗੂਆਂ ਨੇ ਸਟੇਜ ਤੋਂ ਐਲਾਨ ਕੀਤਾ ਕਿ ਜਦੋਂ ਤੱਕ ਜਹਾਂਗੀਰ ਦੇ ਕਿਸਾਨ ਗੁਰਚਰਨ ਸਿੰਘ ਦੀ ਜ਼ਮੀਨ ਦਾ ਮਸਲਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਪਿੰਡ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੰਗਠਨ ਸਕੱਤਰ ਸ਼ਿਗਾਰਾ ਸਿੰਘ ਮਾਨ, ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਖਜ਼ਾਨਚੀ ਭਗਤ ਸਿੰਘ ਬਲੌਰ ਸਿੰਘ ਛੰਨਾ ਅਤੇ ਔਰਤ ਆਗੂ ਬਿੰਦਰ ਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਲਖਵੀਰ ਕੌਰ ਧਨੌਲਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#punjabnews
Previous Post

ਐਸਐਮਓ ਨੇ ਕੰਟੀਨ ਦੇ ਠੇਕੇਦਾਰ ਦੇ ਲਗਾ ਦਿੱਤਾ ਰਿਸ਼ਵਤ ਰੂਪੀ ਟੀਕਾ.. ਤੇ ਫਿਰ ਵਿਜੀਲੈਂਸ ਨੇ ਦਬੋਚ ਲਿਆ

Next Post

ਮਾਂ ਹੀ ਬਣਗੀ ਡੈਣ…ਆਪਣੇ ਹੀ ਮਾਸੂਮ ਦਾ ਕੀਤਾ ਕਤਲ.. ਲਾਸ਼ ਮਾਨਸਾ ਦੇ ਬੱਸ ਸਟੈਂਡ ‘ਤੇ ਰੱਖ ਦਿੱਤੀ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
Load More
Next Post
ਮਾਂ ਹੀ ਬਣਗੀ ਡੈਣ…ਆਪਣੇ ਹੀ ਮਾਸੂਮ ਦਾ ਕੀਤਾ ਕਤਲ.. ਲਾਸ਼ ਮਾਨਸਾ ਦੇ ਬੱਸ ਸਟੈਂਡ ‘ਤੇ ਰੱਖ ਦਿੱਤੀ

ਮਾਂ ਹੀ ਬਣਗੀ ਡੈਣ…ਆਪਣੇ ਹੀ ਮਾਸੂਮ ਦਾ ਕੀਤਾ ਕਤਲ.. ਲਾਸ਼ ਮਾਨਸਾ ਦੇ ਬੱਸ ਸਟੈਂਡ 'ਤੇ ਰੱਖ ਦਿੱਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend