Gee 98News

ਸਿਕੰਦਰ ਸਿੰਘ ਮਲੂਕਾ ਦੀ IAS ਨੂੰਹ ਨੇ ਦਿੱਤਾ ਅਸਤੀਫ਼ਾ…ਚੋਣ ਲੜਨ ਦੀ ਚਰਚਾ

ਚੰਡੀਗੜ੍ਹ,3 ਅਪ੍ਰੈਲ, Gee98 news service
-ਸੀਨੀਅਰ ਅਕਾਲੀ ਆਗੂ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਰਮਪਾਲ ਕੌਰ ਦੇ ਅਚਾਨਕ ਅਸਤੀਫੇ ਤੋਂ ਬਾਅਦ ਵੱਖ-ਵੱਖ ਤਰ੍ਹਾਂ ਦੀ ਚਰਚਾ ਹੋ ਰਹੀ ਹੈ। ਚਰਚਾ ਇਹ ਵੀ ਹੈ ਕਿ ਪਰਮਪਾਲ ਕੌਰ ਭਾਜਪਾ ਦੇ ਸੰਪਰਕ ਵਿੱਚ ਹੈ ਅਤੇ ਉਹ ਬਠਿੰਡੇ ਤੋਂ ਲੋਕ ਸਭਾ ਦੀ ਚੋਣ ਵੀ ਲੜ ਸਕਦੀ ਹੈ। ਪਰਮਪਾਲ ਕੌਰ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਦੇ ਤੌਰ ‘ਤੇ ਕੰਮ ਕਰ ਰਹੇ ਸਨ । ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਅਕਤੂਬਰ 2024 ਵਿੱਚ ਸੇਵਾ ਮੁਕਤ ਹੋ ਰਹੇ ਸਨ ਤੇ ਹੁਣ ਅਚਾਨਕ ਉਹਨਾਂ ਦੇ ਅਸਤੀਫ਼ੇ ਤੋਂ ਬਾਅਦ ਉਹਨਾਂ ਦੇ ਚੋਣ ਮੈਦਾਨ ਵਿੱਚ ਕੁੱਦਣ ਦੀ ਚਰਚਾ ਤੇਜ਼ ਹੋ ਗਈ ਹੈ।

error: Content is protected !!