Gee 98News

ਆਪਣੀ ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰਕੇ ਕਾਤਲ ਖ਼ੁਦ ਹੀ ਥਾਣੇ ਪਹੁੰਚ ਗਿਆ….!

ਚੰਡੀਗੜ੍ਹ,4 ਅਪ੍ਰੈਲ, Gee98 news service
-ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ ਇੱਕ ਵਿਅਕਤੀ ਨੇ ਆਪਣੀ ਮਾਂ, ਭਰਜਾਈ ਅਤੇ ਭਤੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਤੀਹਰੇ ਕਤਲ ਕਾਂਡ ਦੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਖੁਦ ਹੀ ਥਾਣੇ ਪਹੁੰਚ ਗਿਆ। ਇਹ ਦਰਦਨਾਕ ਘਟਨਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਕੰਦੋਵਾਲੀਆ ਦੀ ਹੈ, ਜਿੱਥੇ 35 ਕੁ ਸਾਲ ਦੇ ਅੰਮ੍ਰਿਤਪਾਲ ਸਿੰਘ ਨੇ ਰਾਤ ਆਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰੱਥ ਸਿੰਘ ਦਾ ਕਤਲ ਕਰ ਦਿੱਤਾ। ਕਾਤਲ ਅੰਮ੍ਰਿਤਪਾਲ ਸਿੰਘ ਦਾ ਭਰਾ ਦੁਬਈ ਵਿੱਚ ਰਹਿ ਰਿਹਾ ਹੈ ਅਤੇ ਉਸਦੀ ਘਰਵਾਲੀ ਅਤੇ ਬੱਚਾ ਇਥੇ ਅੰਮ੍ਰਿਤਸਰ ਵਿੱਚ ਰਹਿੰਦੇ ਸਨ। ਕਤਲ ਕਰਨ ਤੋਂ ਬਾਅਦ ਕਾਤਲ ਖੁਦ ਹੀ ਥਾਣੇ ਪੁੱਜ ਗਿਆ ਜਿੱਥੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਕਤਲ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

error: Content is protected !!