Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਪਾਸੇ ਮੰਤਰੀ ਭਾਜਪਾ ਖ਼ਿਲਾਫ਼ ਸਮੂਹਿਕ ਵਰਤ ‘ਤੇ ਬੈਠਾ ਸੀ…ਤੇ ਦੂਜੇ ਪਾਸੇ ਬੇਰੁਜ਼ਗਾਰ ਮੰਤਰੀ ਖ਼ਿਲਾਫ਼ ਧਰਨੇ ‘ਤੇ ਬੈਠੇ

Nirmal Pandori by Nirmal Pandori
04/07/2024
in ਪੰਜਾਬ
Reading Time: 1 min read
A A
0
ਇੱਕ ਪਾਸੇ ਮੰਤਰੀ ਭਾਜਪਾ ਖ਼ਿਲਾਫ਼ ਸਮੂਹਿਕ ਵਰਤ ‘ਤੇ ਬੈਠਾ ਸੀ…ਤੇ ਦੂਜੇ ਪਾਸੇ ਬੇਰੁਜ਼ਗਾਰ ਮੰਤਰੀ ਖ਼ਿਲਾਫ਼ ਧਰਨੇ ‘ਤੇ ਬੈਠੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-ਲੋਕ ਸਭਾ ਚੋਣਾਂ ਦਾ ਮੈਦਾਨ ਭਖਣ ਤੋ ਪਹਿਲਾਂ ਹੀ ਪੰਜਾਬ ਦੇ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੀ ਦੋ ਸਾਲ ਦੀ ਕਾਰਗੁਜ਼ਾਰੀ ਦਾ ਲੇਖਾ ਜੋਖਾ ਜਨਤਾ ਦੀ ਕਚਹਿਰੀ ਵਿੱਚ ਰੱਖਣ ਅਤੇ ਆਉਂਦੇ ਤਿੰਨ ਸਾਲਾਂ ਵਿੱਚ ਰੁਜ਼ਗਾਰ ਦੇ ਮਸਲੇ ਉੱਤੇ ਸਰਕਾਰ ਨੂੰ ਗੰਭੀਰ ਹੋਣ ਦੀ ਚਿਤਾਵਨੀ ਦੇਣ ਲਈ ਆਪਣਾ ਸੰਘਰਸ਼ ਵਿੱਢ ਦਿੱਤਾ ਹੈ। ਬਰਨਾਲਾ ਵਿਖੇ ਪੰਜ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਆਧਾਰਿਤ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਥਾਨਕ ਕਚਹਿਰੀ ਕੰਪਲੈਕਸ ਵਿੱਚ , ਆਮ ਆਦਮੀ ਪਾਰਟੀ ਦੇ ਸਮੂਹਿਕ ਵਰਤ ਦੇ ਬਰਾਬਰ ਸਟੇਜ ਚਲਾ ਕੇ ਰੋਸ ਜ਼ਾਹਿਰ ਕੀਤਾ। ਕਚਹਿਰੀ ਚੌਂਕ ਦੇ ਇੱਕ ਪਾਸੇ ਕੈਬਨਟ ਮੰਤਰੀ ਮੀਤ ਹੇਅਰ ਦੀ ਅਗਵਾਈ ਹੇਠ ਆਪ ਦੇ ਆਗੂ ਤੇ ਵਲੰਟੀਅਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਸਮੂਹਕ ਵਰਤ ਤੇ ਬੈਠੇ ਸਨ ਤੇ ਚੌਂਕ ਦੇ ਦੂਜੇ ਪਾਸੇ ਬੇਰੁਜ਼ਗਾਰ ਧਰਨਾ ਲਾ ਕੇ ਸਰਕਾਰ ਤੋਂ ਰੁਜ਼ਗਾਰ ਦੀ ਮੰਗ ਕਰ ਰਹੇ ਸਨ। ਇਸ ਮੌਕੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਸਿੰਘ ਘੁਬਾਇਆ, ਹਰਜਿੰਦਰ ਸਿੰਘ ਝੁਨੀਰ ਅਤੇ ਅਮਨ ਸੇਖਾ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਦੋ ਸਾਲ ਵਿੱਚ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਭਰਤੀ ਨਹੀਂ ਕੀਤੀ ਸਗੋਂ ਪਿਛਲੀ ਸਰਕਾਰ ਮੌਕੇ ਦੀਆਂ ਜਾਰੀ ਭਰਤੀਆਂ ਨੂੰ ਲਟਕਾਇਆ ਜਾ ਰਿਹਾ ਹੈ ਉਹਨਾਂ ਦੱਸਿਆ ਕਿ ਰੁਜ਼ਗਾਰ ਦਾ ਵਾਅਦਾ ਲੈਕੇ ਸੱਤਾ ਵਿਚ ਆਈ ਸਰਕਾਰ ਨੇ ਰੁਜ਼ਗਾਰ ਦੇਣ ਦੀ ਬਜਾਏ ਅਨੇਕਾਂ ਵਾਰ ਮੁੱਖ ਮੰਤਰੀ ਦੀ ਕੋਠੀ ਅੱਗੇ ਸੰਗਰੂਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਅੱਗੇ ਗੰਭੀਰਪੁਰਾ ਵਿਖੇ ਪੰਜਾਬ ਦੀ ਪੜੀ ਲਿਖੀ ਬੇਰੁਜ਼ਗਾਰ ਨੌਜਵਾਨੀ ਉੱਤੇ ਜ਼ਬਰ ਕੀਤਾ ਹੈ,ਜਿਸਦਾ ਖਮਿਆਜ਼ਾ ਇਹਨਾ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ।ਉਹਨਾਂ ਕਿਹਾ ਕਿ ਸਰਕਾਰ ਨੇ ਜੇਕਰ ਬਾਕੀ ਬਚੇ ਤਿੰਨ ਸਾਲਾਂ ਵਿੱਚ ਭਰਤੀ ਨਾ ਕੀਤੀ ਤਾਂ ਪੰਜਾਬ ਦੇ ਬੇਰੁਜ਼ਗਾਰ ਹਰੇਕ ਮੋੜ ਉੱਤੇ ਸਰਕਾਰ ਨੂੰ ਘੇਰਨਗੇ। ਮੌਕੇ ‘ਤੇ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਮੰਗ ਪੱਤਰ ਦੇਣ ਸਮੇਂ ਬੇਰੁਜ਼ਗਾਰਾਂ ਨੇ ਤਿੱਖੇ ਸਵਾਲ ਵੀ ਕੀਤੇ। ਬੇਰੁਜ਼ਗਾਰ ਮੋਰਚੇ ਦੀਆਂ ਮੁੱਖ ਮੰਗਾਂ ਹਨ ਕਿ ਉਮਰ ਹੱਦ ਛੋਟ ਦੇ ਕੇ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਭਰਤੀ ਕੀਤੀ ਜਾਵੇ,ਆਰਟ ਐਂਡ ਕਰਾਫਟ ਦਾ ਲਿਖਤੀ ਪੇਪਰ ਤੁਰੰਤ ਲਿਆ ਜਾਵੇ,ਮਲਟੀ ਪਰਪਜ਼ ਹੈਲਥ ਵਰਕਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਉੱਤੇ ਉਮਰ ਹੱਦ ਛੋਟ ਦੇ ਕੇ ਭਰਤੀ ਕੀਤੀ ਜਾਵੇ, ਲੈਕਚਰਾਰ ਦੇ ਸਾਰੇ ਵਿਸ਼ਿਆਂ ਦੀ ਭਰਤੀ ,ਕੰਬੀਨੇਸ਼ਨ ਦਰੁਸਤ ਕਰਕੇ ਮੁੜ ਤੋ ਜਾਰੀ ਕੀਤੀ ਜਾਵੇ ਅਤੇ ਓਵਰ ਏਜ਼ ਹੋ ਚੁੱਕੇ ਉਮੀਦਵਾਰਾਂ ਨੂੰ ਮੌਕਾ ਦਿੱਤਾ ਜਾਵੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਕਿਸਾਨ ਪ੍ਰੀਤਪਾਲ ਦੇ ਮਾਮਲੇ ‘ਚ ZERO FIR ਦਰਜ ਕਰਨ ਸਬੰਧੀ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਲਗਾਈ ਸਖ਼ਤ ਫਟਕਾਰ

Next Post

MLA ਕੁੰਵਰ ਵਿਜੇਪ੍ਰਤਾਪ ਸਿੰਘ ਨੇ ਖਿੱਚੀ ਲਕੀਰ…CM ਭਗਵੰਤ ਮਾਨ ਦੀ ਮੀਟਿੰਗ ਵਿੱਚ ਨਹੀਂ ਹੋਏ ਸ਼ਾਮਿਲ…!

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
MLA ਕੁੰਵਰ ਵਿਜੇਪ੍ਰਤਾਪ ਸਿੰਘ ਨੇ ਖਿੱਚੀ ਲਕੀਰ…CM ਭਗਵੰਤ ਮਾਨ ਦੀ ਮੀਟਿੰਗ ਵਿੱਚ ਨਹੀਂ ਹੋਏ ਸ਼ਾਮਿਲ…!

MLA ਕੁੰਵਰ ਵਿਜੇਪ੍ਰਤਾਪ ਸਿੰਘ ਨੇ ਖਿੱਚੀ ਲਕੀਰ…CM ਭਗਵੰਤ ਮਾਨ ਦੀ ਮੀਟਿੰਗ ਵਿੱਚ ਨਹੀਂ ਹੋਏ ਸ਼ਾਮਿਲ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend