Skip to main content

Gee 98News

ਆਪਣੇ ਵਕੀਲਾਂ ਨੂੰ ਮਨਮਰਜ਼ੀ ਨਾਲ ਮੁਲਾਕਾਤ ਸਬੰਧੀ ਕੇਜਰੀਵਾਲ ਦੀ ਪਟੀਸ਼ਨ ਰੱਦ… ਹਫ਼ਤੇ ‘ਚ ਪੰਜ ਦਿਨ ਮੰਗੀ ਸੀ ਮੁਲਾਕਾਤ ਦੀ ਇਜਾਜ਼ਤ

ਚੰਡੀਗੜ੍ਹ,10 ਅਪ੍ਰੈਲ, Gee98 news service
-ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਚੱਲ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 24 ਘੰਟਿਆਂ ਦੇ ਅੰਦਰ ਅਦਾਲਤ ਤੋਂ ਦੂਜਾ ਝਟਕਾ ਲੱਗਾ ਹੈ। ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਨੇ ਕੇਜਰੀਵਾਲ ਦੀ ਇੱਕ ਹਫਤੇ ‘ਚ ਪੰਜ ਵਾਰ ਆਪਣੇ ਵਕੀਲਾਂ ਨੂੰ ਮਿਲਣ ਸਬੰਧੀ ਪਟੀਸ਼ਨ ਰੱਦ ਕਰ ਦਿੱਤੀ ਹੈ। ਇੱਕ ਦਿਨ ਪਹਿਲਾਂ ਹੀ ਦਿੱਲੀ ਹਾਈ ਕੋਰਟ ਨੇ ਉਸ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਉਂਦਿਆਂ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਅਜੇ ਅਰਵਿੰਦ ਕੇਜਰੀਵਾਲ ਹਫਤੇ ‘ਚ ਸਿਰਫ ਦੋ ਵਾਰ ਆਪਣੇ ਵਕੀਲਾਂ ਨੂੰ ਮਿਲ ਸਕਦੇ ਹਨ। ਪਟੀਸ਼ਨ ਦੀ ਸੁਣਵਾਈ ਦੌਰਾਨ ਕੇਜਰੀਵਾਲ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਅਰਵਿੰਦ ਕੇਜਰੀਵਾਲ ਕਈ ਅਦਾਲਤਾਂ ਵਿੱਚ ਆਪਣੇ ਖਿਲਾਫ ਚੱਲ ਰਹੇ ਕੇਸਾਂ ਦੇ ਸਬੰਧ ਵਿੱਚ ਵਕੀਲਾਂ ਨਾਲ ਵਾਧੂ ਮੁਲਾਕਾਤ ਦੀ ਮੰਗ ਕਰ ਰਹੇ ਹਨ। ਐਡਵੋਕੇਟ ਵਿਵੇਕ ਜੈਨ ਨੇ ਕਿਹਾ ਸੀ ਕਿ ਕੇਜਰੀਵਾਲ ਖਿਲਾਫ 35 ਤੋਂ 40 ਕੇਸ ਪੈਂਡਿੰਗ ਹਨ। ਉਹਨਾਂ ਕਿਹਾ ਕਿ ਹਫ਼ਤੇ ਵਿਚ ਇਕ ਘੰਟਾ ਕਿਸੇ ਵਿਅਕਤੀ ਨੂੰ ਸਮਝਣ ਅਤੇ ਸਿਖਾਉਣ ਲਈ ਕਾਫ਼ੀ ਨਹੀਂ ਹੈ। ਇਹ ਸਭ ਤੋਂ ਬੁਨਿਆਦੀ ਕਾਨੂੰਨੀ ਅਧਿਕਾਰ ਹੈ, ਜਿਸ ਤਹਿਤ ਕੇਜਰੀਵਾਲ ਆਪਣੇ ਵਕੀਲ ਨੂੰ ਮਿਲਣ ਦੀ ਮੰਗ ਕਰ ਰਹੇ ਹਨ। ਐਡਵੋਕੇਟ ਵਿਵੇਕ ਜੈਨ ਨੇ ਕਿਹਾ ਸੀ ਕਿ ਸੰਜੇ ਸਿੰਘ ਨੂੰ ਤਿੰਨ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ, ਹਾਲਾਂਕਿ ਉਸ ਵਿਰੁੱਧ ਸਿਰਫ਼ 5 ਜਾਂ 8 ਕੇਸ ਦਰਜ ਸਨ। ਅਰਵਿੰਦ ਕੇਜਰੀਵਾਲ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵੀ ਅਦਾਲਤ ਨੇ ਉਹਨਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ‌

error: Content is protected !!