Skip to main content

Gee 98News

ਬਾਬਾ ਰਾਮਦੇਵ ਨੂੰ ਸੁਪਰੀਮ ਝਟਕਾ…ਦੂਜਾ ਮਾਫ਼ੀ ਹਰਫਨਾਮਾ ਵੀ ਸੁਪਰੀਮ ਕੋਰਟ ਨੇ ਕੀਤਾ ਰੱਦ

ਚੰਡੀਗੜ੍ਹ,10 ਅਪ੍ਰੈਲ, Gee98 news service
-ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਨੂੰ ਕਰਾਰਾ ਝਟਕਾ ਦਿੰਦਾ ਹੋਏ ਵਿਵਾਦਿਤ ਇਸ਼ਤਿਹਾਰ ਦੇ ਮਾਮਲੇ ਚ ਕਾਰਵਾਈ ਲਈ ਤਿਆਰ ਰਹਿਣ ਲਈ ਕਿਹਾ ਹੈ। ਬਾਬਾ ਰਾਮਦੇਵ ਅਤੇ ਬਾਲਾ ਕ੍ਰਿਸ਼ਨਨ ਨੇ ਸੁਪਰੀਮ ਕੋਰਟ ਵਿੱਚ ਦੂਜੀ ਵਾਰ ਮਾਫੀ ਹਲਫਨਾਵਾਂ ਦਾਇਰ ਕੀਤਾ ਸੀ ਪ੍ਰੰਤੂ ਮਾਮਲੇ ਦੀ ਸੁਣਵਾਈ ਕਰ ਰਹੇ ਮਾਨਯੋਗ ਜਸਟਿਸ ਹੇਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾਂ ਦੀ ਬੈਂਚ ਨੇ ਕਿਹਾ ਕਿ ਤੁਸੀਂ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ ਕਾਰਵਾਈ ਲਈ ਤਿਆਰ ਰਹੋ। ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਇਸੇ ਬੈਂਚ ‘ਚ ਹੋਈ ਸੁਣਵਾਈ ਦੌਰਾਨ ਪਤੰਜਲੀ ਨੇ ਮੁਆਫੀਨਾਮਾ ਦਾਖਲ ਕੀਤਾ ਗਿਆ ਸੀ। ਬੈਂਚ ਨੇ ਪਤੰਜਲੀ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਇਹ ਮੁਆਫ਼ੀ ਸਿਰਫ਼ ਤਸੱਲੀ ਲਈ ਹੈ। ਤੁਹਾਡੇ ਅੰਦਰ ਮਾਫ਼ੀ ਦੀ ਭਾਵਨਾ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਅੱਜ ਸੁਣਵਾਈ ਦੀ ਤਰੀਕ ਤੈਅ ਕੀਤੀ ਸੀ। ਇਸ ਤੋਂ ਬਾਅਦ 9 ਅਪ੍ਰੈਲ ਨੂੰ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੇ ਨਵਾਂ ਹਲਫਨਾਮਾ ਦਾਇਰ ਕੀਤਾ। ਜਿਸ ‘ਚ ਪਤੰਜਲੀ ਨੇ ਬਿਨਾਂ ਸ਼ਰਤ ਮੁਆਫੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗਲਤੀ ‘ਤੇ ਪਛਤਾਵਾ ਹੈ ਅਤੇ ਅਜਿਹਾ ਦੁਬਾਰਾ ਨਹੀਂ ਹੋਵੇਗਾ ਪ੍ਰੰਤੂ ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਅਤੇ ਬਾਲਾਕ੍ਰਿਸ਼ਨਨ ਦੀ ਮਾਫੀ ਨੂੰ ਨਹੀਂ ਮੰਨਿਆ ਜਿਸ ਤੋਂ ਬਾਅਦ ਬਾਬਾ ਰਾਮਦੇਵ ਅਤੇ ਬਾਲਾ ਕ੍ਰਿਸ਼ਨਨ ਕਾਨੂੰਨੀ ਸਿਕੰਜੇ ਵਿੱਚ ਫਸ ਗਏ ਹਨ।

error: Content is protected !!