Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਅਕਾਲੀ ਦਲ ਦੀ ਮਹਿਲਾ ਆਗੂ ਦੀ ਸ਼ਰਮਨਾਕ ਹਰਕਤ ਆਈ ਸਾਹਮਣੇ..ਪੜ੍ਹੋ ਖ਼ਬਰ

Nirmal Pandori by Nirmal Pandori
04/11/2024
in ਪੰਜਾਬ
Reading Time: 1 min read
A A
0
ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਅਕਾਲੀ ਦਲ ਦੀ ਮਹਿਲਾ ਆਗੂ ਦੀ ਸ਼ਰਮਨਾਕ ਹਰਕਤ ਆਈ ਸਾਹਮਣੇ..ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,11 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)-
-ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ (ਇਸਤਰੀ ਅਕਾਲੀ ਦਲ) ਦੀ ਇੱਕ ਵੱਡੇ ਕੱਦ ਦੀ ਸਿਆਸੀ ਆਗੂ ਦੀ ਸ਼ਰਮਨਾਕ ਹਰਕਤ ਦੀ ਅੱਜਕੱਲ੍ਹ ਖ਼ੂਬ ਚਰਚਾ ਹੋ ਰਹੀ ਹੈ। ‌ ਇਸਤਰੀ ਅਕਾਲੀ ਦਲ ਦੀ ਇਹ ਆਗੂ ਇੱਕ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਹੈ ਅਤੇ ਪਾਰਟੀ ਦੇ ਮਾਣਮੱਤੇ ਅਹੁਦੇ ‘ਤੇ ਬਿਰਾਜਮਾਨ ਹੈ। ‌ਜਾਤ ਪਾਤ ਦੀ ਭਾਵਨਾ ਨਾਲ ਲਬਰੇਜ਼ ਇਸ ਮਹਿਲਾ ਆਗੂ ਦੀ ਹਰਕਤ ਦੀ ਚਹੁੰਤਰਫੀ ਨਿੰਦਾ ਹੋ ਰਹੀ ਹੈ। ‌ ਆਪਣਾ ਨਾਮ ਨਾ ਛਾਪਣ ਦੀ ਸ਼ਰਤ ‘ਤੇ ਅਕਾਲੀ ਦਲ ਦੇ ਇੱਕ ਵੱਡੇ ਆਗੂ ਨੇ “Gee98 news” ਅਦਾਰੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਿਛਲੇ ਦਿਨੀ ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਦੀ ਬਰਨਾਲਾ ਫੇਰੀ ਦੌਰਾਨ ਜਦ ਇੱਕ ਮੀਟਿੰਗ ਤੋਂ ਬਾਅਦ ਬੀਬੀ ਹਰਿਗੋਬਿੰਦ ਕੌਰ ਇੱਕ ਕਮਰੇ ਵਿੱਚ ਖਾਣਾ ਖਾਣ ਲਈ ਕਮਰੇ ਵਿੱਚ ਬੈਠੇ ਤਾਂ ਉੱਥੇ ਪਹਿਲਾਂ ਤੋਂ ਹੀ ਹਾਜ਼ਰ ਦਲਿਤ ਵਰਗ ਦੀ ਇੱਕ ਮਹਿਲਾ ਆਗੂ ਨੇ ਸੂਬਾ ਪ੍ਰਧਾਨ ਅਤੇ ਹੋਰ ਉੱਚ ਆਗੂਆਂ ਲਈ ਥਾਲੀ ਵਿੱਚ ਖਾਣਾ ਪਾ ਕੇ ਫੜਾਉਣਾ ਸ਼ੁਰੂ ਕਰ ਦਿੱਤਾ। ਸੂਬਾ ਪ੍ਰਧਾਨ ਸਮੇਤ ਕੁਝ ਹੋਰ ਆਗੂਆਂ ਨੇ ਖਾਣਾ ਸ਼ੁਰੂ ਕਰ ਦਿੱਤਾ ਪ੍ਰੰਤੂ ਉੱਥੇ ਹਾਜ਼ਰ ਉੱਚ ਜਾਤੀ ਦੀ ਇੱਕ ਮਹਿਲਾ ਆਗੂ ਨੇ ਦਲਿਤ ਵਰਗ ਦੀ ਮਹਿਲਾ ਆਗੂ ਦੇ ਹੱਥੋਂ ਖਾਣੇ ਵਾਲੀ ਥਾਲੀ ਫੜਨ ਤੋਂ ਇਨਕਾਰ ਕਰ ਦਿੱਤਾ ਅਤੇ ਖੁਦ ਉੱਠ ਕੇ ਆਪਣੀ ਥਾਲੀ ਵਿੱਚ ਖਾਣਾ ਪਾਇਆ। ਇਹ ਘਟਨਾ ਉੱਥੇ ਹਾਜ਼ਰ ਸਾਰੀਆਂ ਮਹਿਲਾ ਆਗੂਆਂ ਦੇ ਸਾਹਮਣੇ ਵਾਪਰੀ ਅਤੇ ਸਾਰਿਆਂ ਨੇ ਇਸ ਘਟਨਾ ਦਾ ਨੋਟਿਸ ਵੀ ਲਿਆ। ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਉੱਚ ਜਾਤੀ ਦੀ ਉਕਤ ਮਹਿਲਾ ਆਗੂ ਦੀ ਇਸ ਹਰਕਤ ਦਾ ਨੋਟਿਸ ਲੈਂਦੇ ਹੋਏ ਉਥੇ ਹਾਜ਼ਰ ਇੱਕ ਹੋਰ ਸੂਬਾ ਪੱਧਰੀ ਮਹਿਲਾ ਆਗੂ ਨੇ ਉਕਤ ਆਗੂ ਦੀ ਜੰਮ੍ਹ ਕੇ ਕਲਾਸ ਵੀ ਲਗਾਈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਤ ਪਾਤ ਦੀ ਭਾਵਨਾ ਨਾਲ ਲਬਰੇਜ਼ ਇਸ ਮਹਿਲਾ ਆਗੂ ਦੀ ਪਹਿਲਾਂ ਵੀ ਦਲਿਤ ਵਰਗ ਦੇ ਆਗੂਆਂ ਪ੍ਰਤੀ ਮਾੜੀ ਸੋਚ ਦਾ ਪ੍ਰਗਟਾਵਾ ਸਾਹਮਣੇ ਆ ਚੁੱਕਿਆ ਹੈ। ਉਕਤ ਘਟਨਾ ਸਬੰਧੀ ਜਦ ਇੱਕ ਹੋਰ ਮਹਿਲਾ ਆਗੂ ਨਾਲ ਗੱਲ ਕੀਤੀ ਤਾਂ ਉਹਨਾਂ ਉਕਤ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉਕਤ ਹੰਕਾਰੀ ਬੀਬੀ ਨੂੰ ਅੱਗੇ ਰੱਖਿਆ ਜਾਂਦਾ ਹੈ ਤਾਂ ਅਕਾਲੀ ਦਲ ਦੀ ਬੇੜੀ ਵਿੱਚ ਵੋਟਾਂ ਨਹੀਂ ਸਗੋਂ ਵੱਟੇ ਹੀ ਪੈਣਗੇ ਕਿਉਂਕਿ ਉਕਤ ਹੰਕਾਰੀ ਬੀਬੀ ਪਹਿਲਾਂ ਵੀ ਕਈ ਵਾਰ ਪਾਰਟੀ ਦੇ ਦਲਿਤ ਵਰਗ ਦੀਆਂ ਮਹਿਲਾਵਾਂ ਨਾਲ ਮਾੜਾ ਵਿਵਹਾਰ ਕਰ ਚੁੱਕੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#punjabnews#simranjitsinghmann
Previous Post

‘ਤੁਹਾਡੀ ਸਾਰੀ ਉਮਰ ਦੀ ਕਮਾਈ ਖ਼ਤਰੇ ‘ਚ ਪੈ ਸਕਦੀ ਹੈ’…ਭਗਵੰਤ ਮਾਨ ਨੇ ਮਲੂਕੇ ਦੀ ਨੂੰਹ ਪਰਮਪਾਲ ਕੌਰ ਨੂੰ ਕਿਹਾ

Next Post

…ਹੁਣ ਸੁੱਚਾ ਸਿੰਘ ਲੰਗਾਹ ਦੇ ਬੇਟੇ ਦਾ ਮਾਮਾ ਬਣਕੇ ਪ੍ਰੈਸ ਕਾਨਫਰੰਸ ਕਰ…ਭਗਵੰਤ ਮਾਨ ਦੀ ਮਜੀਠੀਆ ਨੂੰ ਸਲਾਹ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
MP ਤੇ MLA ਦੇ ਧੋਖੇ ਤੋਂ ਬਾਅਦ CM ਭਗਵੰਤ ਮਾਨ ਦਾ ਸ਼ਾਇਰਾਨਾ ਟਵੀਟ….!

…ਹੁਣ ਸੁੱਚਾ ਸਿੰਘ ਲੰਗਾਹ ਦੇ ਬੇਟੇ ਦਾ ਮਾਮਾ ਬਣਕੇ ਪ੍ਰੈਸ ਕਾਨਫਰੰਸ ਕਰ…ਭਗਵੰਤ ਮਾਨ ਦੀ ਮਜੀਠੀਆ ਨੂੰ ਸਲਾਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend