Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਓ ਜੀ ! ਨਿੱਬੜ ਗਿਆ ਸ਼੍ਰੋਮਣੀ ਕਮੇਟੀ ਅਤੇ ਡੇਰਾ ਬਾਬਾ ਗਾਂਧਾ ਸਿੰਘ ਦਾ ਜਾਇਦਾਦੀ ਝਗੜਾ…ਕਿਵੇਂ ਹੋਇਆ ਸਮਝੌਤਾ… ਪੜ੍ਹੋ ਖ਼ਬਰ

Nirmal Pandori by Nirmal Pandori
04/12/2024
in ਪੰਜਾਬ
Reading Time: 1 min read
A A
0
ਲਓ ਜੀ ! ਨਿੱਬੜ ਗਿਆ ਸ਼੍ਰੋਮਣੀ ਕਮੇਟੀ ਅਤੇ ਡੇਰਾ ਬਾਬਾ ਗਾਂਧਾ ਸਿੰਘ ਦਾ ਜਾਇਦਾਦੀ ਝਗੜਾ…ਕਿਵੇਂ ਹੋਇਆ ਸਮਝੌਤਾ… ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,12 ਅਪ੍ਰੈਲ, Gee98 news service
-ਬਰਨਾਲਾ ਦੇ ਡੇਰਾ ਬਾਬਾ ਗਾਂਧਾ ਸਿੰਘ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ 1975 ਤੋਂ ਲੈ ਕੇ ਜਾਇਦਾਦ ਸਬੰਧੀ ਚੱਲ ਰਿਹਾ ਝਗੜਾ ਖਤਮ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਬ ਭਾਰਤ ਨਿਰਮਲ ਮਹਾਂ ਮੰਡਲ ਦੇ ਜਰਨਲ ਸਕੱਤਰ ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਨੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡੇਰਾ ਬਾਬਾ ਗਾਂਧਾ ਸਿੰਘ ਦੇ ਪ੍ਰਵਾਨਿਤ ਮਹੰਤ ਸੁਰਜੀਤ ਸਿੰਘ ਵਿਚਕਾਰ 1975 ਤੋਂ ਲੈ ਕੇ ਜਾਇਦਾਦ ਸਬੰਧੀ ਚੱਲ ਰਿਹਾ ਝਗੜਾ ਆਪਸੀ ਸਮਝੌਤੇ ਤਹਿਤ ਹੱਲ ਹੋ ਗਿਆ ਹੈ। ਉਹਨਾਂ ਕਿਹਾ ਕਿ ਇਸ ਸਮਝੌਤੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਚੋਂ ਸਾਰੇ ਕੇਸ ਵਾਪਸ ਲਵੇਗੀ ਅਤੇ ਸਰਬ ਭਾਰਤ ਨਿਰਮਲ ਮਹਾਂ ਮੰਡਲ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਸਤਿਕਾਰ ਵਜੋਂ ਲੰਗਰਾਂ ਲਈ ਕੁਝ ਜਾਇਦਾਦ ਸ਼੍ਰੋਮਣੀ ਕਮੇਟੀ ਨੂੰ ਦੇਣ ਦਾ ਫੈਸਲਾ ਕੀਤਾ ਹੈ ਅਤੇ ਕੁਝ ਜਾਇਦਾਦ ਡੇਰਾ ਬਾਬਾ ਗਾਂਧਾ ਸਿੰਘ ਕੋਲ ਰਹੇਗੀ। ਉਹਨਾਂ ਦੱਸਿਆ ਕਿ ਜਿਹੜੀ ਜਗ੍ਹਾ ਉੱਪਰ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਹੈ ਜਾਂ ਲੋਕਾਂ ਕੋਲ ਕਿਰਾਏ ‘ਤੇ ਚੱਲ ਰਹੀ ਹੈ ਉਹ ਜਾਇਦਾਦ 50-50 ਫੀਸਦੀ ਦੇ ਹਿਸਾਬ ਨਾਲ ਦੋਵੇਂ ਧਿਰ੍ਹਾਂ ਕੋਲ ਰਹੇਗੀ।‌ ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਿਆਂ ਨੇ ਦੱਸਿਆ ਕਿ ਡੇਰਾ ਬਾਬਾ ਗਾਂਧਾ ਸਿੰਘ ਦੀ ਮਹੰਤੀ ਦੇ ਮਾਮਲੇ ਸਬੰਧੀ ਹੁਣ ਤੱਕ ਸਾਰੀਆਂ ਅਦਾਲਤਾਂ ਨੇ ਮਹੰਤ ਸੁਰਜੀਤ ਸਿੰਘ ਨੂੰ ਪ੍ਰਵਾਨਿਤ ਮਹੰਤ ਐਲਾਨਿਆ ਹੋਇਆ ਹੈ ਜਦਕਿ ਪਿਆਰਾ ਸਿੰਘ ਦੀਆਂ ਸਾਰੀਆਂ ਅਪੀਲਾਂ/ਦਲੀਲਾਂ ਰੱਦ ਕਰ ਦਿੱਤੀਆਂ ਗਈਆਂ ਹਨ ਇਸ ਲਈ ਮਹੰਤ ਸੁਰਜੀਤ ਸਿੰਘ ਹੀ ਡੇਰਾ ਬਾਬਾ ਗਾਂਧਾ ਸਿੰਘ ਦੇ ਮਹੰਤ ਹਨ। ਉਹਨਾਂ ਦੱਸਿਆ ਕਿ ਬਰਨਾਲਾ ਦੀ ਆਵਾ ਬਸਤੀ ਵਿੱਚ ਇੱਕ ਜਗ੍ਹਾ ਉੱਪਰ ਪਿਛਲੇ 50 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦਾ ਕਬਜ਼ਾ ਹੈ ਤੇ ਉਸ ਦੀ ਦੇਖਭਾਲ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ ਇਸ ਲਈ ਉਹ ਜਗ੍ਹਾ ਸ਼੍ਰੋਮਣੀ ਕਮੇਟੀ ਕੋਲ ਹੀ ਰਹੇਗੀ। ਮਹੰਤ ਹਾਕਮ ਸਿੰਘ ਨੇ ਕਿਹਾ ਕਿ ਹੁਣ ਜਦੋਂ ਕਿ ਕਾਨੂੰਨੀ ਤੌਰ ‘ਤੇ ਵੀ ਮਹੰਤ ਸੁਰਜੀਤ ਸਿੰਘ ਦੀ ਮਹੰਤੀ ਨੂੰ ਮਾਨਤਾ ਮਿਲ ਚੁੱਕੀ ਹੈ ਤਾਂ ਡੇਰਾ ਬਾਬਾ ਗਾਂਧਾ ਸਿੰਘ ਦੇ ਆਪਣੇ ਆਪ ਨੂੰ ਮਹੰਤ ਮੰਨ ਕੇ ਚੱਲ ਰਹੇ ਪਿਆਰਾ ਸਿੰਘ ਦੇ ਕਬਜ਼ੇ ਹੇਠਲੀ ਜਾਇਦਾਦ ਸਬੰਧੀ ਵੀ ਅਗਲੀ ਚਾਰਾਜੋਈ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਨਾਲ ਹਾਜ਼ਰ ਮਹੰਤ ਸੁਰਜੀਤ ਸਿੰਘ, ਮਹੰਤ ਚਮਕੌਰ ਸਿੰਘ ਪ੍ਰਧਾਨ ਨਿਰਮਲ ਮਾਲਵਾ ਸਾਧੂ ਸੰਘ, ਨਿਰਮਲ ਭੇਖ ਦੇ ਸੈਕਟਰੀ ਮਹੰਤ ਜਗਤਾਰ ਸਿੰਘ, ਮਹੰਤ ਚਮਕੌਰ ਸਿੰਘ ਪੰਜਗਰਾਈਆਂ, ਸੰਤ ਸੁਖਵਿੰਦਰ ਸਿੰਘ, ਸੰਤ ਰਣਪ੍ਰੀਤ ਸਿੰਘ, ਮਹੰਤ ਸੁਖਪ੍ਰੀਤ ਸਿੰਘ ਰਾਜੇਆਣਾ, ਮਹੰਤ ਸਰਬਜੀਤ ਸਿੰਘ ਆਦਮਪੁਰਾ, ਮਹੰਤ ਬਲਵਿੰਦਰ ਸਿੰਘ ਅਜੀਤਵਾਲ, ਮਹੰਤ ਗੁਰਮੁਖ ਸਿੰਘ ਲੋਪੋ, ਮਹੰਤ ਹਰਜਿੰਦਰ ਸਿੰਘ ਮਟੀਲੀ, ਮਹੰਤ ਬਲਜਿੰਦਰ ਸਿੰਘ ਕਾਉਂਕੇ,ਮਹੰਤ ਅਮਨਦੀਪ ਸਿੰਘ ਉਗੋਕੇ ਨੇ ‌ਲੋਕਾਂ ਨੂੰ ਡੇਰਾ ਬਾਬਾ ਗਾਂਧਾ ਸਿੰਘ ਦੀ ਜਾਇਦਾਦ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਹੋਏ ਸਮਝੌਤੇ ਦੀ ਰੌਸ਼ਨੀ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#punjabnews
Previous Post

ਮੰਤਰੀ ਜੀ ਦੇ ਸ਼ਹਿਰ ਵਿੱਚ ਕੌਂਸਲਰ ਦੇ ਪੁੱਤਰ ਨੇ ਮਰਨ ਵਰਤ ‘ਤੇ ਬੈਠਣ ਦੀ ਦਿੱਤੀ ਚਿਤਾਵਨੀ…ਮਾਮਲਾ ਵਾਰਡ ਵਿੱਚ ਗੰਦੇ ਪਾਣੀ ਦੀ ਸਪਲਾਈ ਦਾ

Next Post

ਕੇਂਦਰ ਸਰਕਾਰ ਵੱਲੋਂ ਦਿੱਲੀ ‘ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇਗਾ…ਮੰਤਰੀ ਦਾ ਦਾਅਵਾ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਕੇਂਦਰ ਸਰਕਾਰ ਵੱਲੋਂ ਦਿੱਲੀ ‘ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇਗਾ…ਮੰਤਰੀ ਦਾ ਦਾਅਵਾ

ਕੇਂਦਰ ਸਰਕਾਰ ਵੱਲੋਂ ਦਿੱਲੀ 'ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇਗਾ…ਮੰਤਰੀ ਦਾ ਦਾਅਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend