Skip to main content

Gee 98News

ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ

ਚੰਡੀਗੜ੍ਹ,15 ਅਪ੍ਰੈਲ, Gee98 news service
-ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦਿੱਲੀ ਦੀ ਇੱਕ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਤੋਂ ਬਾਅਦ ਸੋਮਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 8 ਦਿਨਾਂ ਲਈ ਵਧਾ ਦਿੱਤੀ ਹੈ। ਹੁਣ ਉਨਾਂ ਨੂੰ 23 ਅਪ੍ਰੈਲ ਤੱਕ ਜੇਲ੍ਹ ‘ਚ ਰਹਿਣਾ ਪਵੇਗਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰਦਿਆਂ ਕਿਹਾ ਕਿ ਸਹਿ ਮੁਲਜ਼ਮ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ।

error: Content is protected !!