Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਢਾਈ ਕੁ ਸਾਲ ਦੀ ਮਾਸੂਮ ਬੱਚੀ ਨੂੰ ਜਿਉਂਦੇ ਹੀ ਟੋਏ ‘ਚ ਦੱਬ ਕੇ ਮਾਰਨ ਵਾਲੀ ਕਾਤਲ ਔਰਤ ਨੂੰ ਫਾਂਸੀ ਦੀ ਸਜ਼ਾ

Nirmal Pandori by Nirmal Pandori
04/18/2024
in ਪੰਜਾਬ
Reading Time: 1 min read
A A
0
ਢਾਈ ਕੁ ਸਾਲ ਦੀ ਮਾਸੂਮ ਬੱਚੀ ਨੂੰ ਜਿਉਂਦੇ ਹੀ ਟੋਏ ‘ਚ ਦੱਬ ਕੇ ਮਾਰਨ ਵਾਲੀ ਕਾਤਲ ਔਰਤ ਨੂੰ ਫਾਂਸੀ ਦੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18, ਅਪ੍ਰੈਲ (ਨਿਰਮਲ ਸਿੰਘ ਪੰਡੋਰੀ)-
-ਇੱਕ ਢਾਈ ਕੁ ਸਾਲ ਦੀ ਮਾਸੂਮ ਬੱਚੀ ਨੂੰ ਜ਼ਿੰਦਾ ਦੱਬ ਕੇ ਮੌਤ ਦੇ ਘਾਟ ਉਤਾਰਨ ਵਾਲੀ ਕਾਤਲ ਔਰਤ ਨੂੰ ਲੁਧਿਆਣਾ ਦੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਦੀ ਰਹਿਣ ਵਾਲੀ ਦੋਸ਼ੀ ਔਰਤ ਨੀਲਮ ਨੇ ਆਪਣੇ ਗੁਆਂਢ ‘ਚ ਰਹਿਣ ਵਾਲੀ ਢਾਈ ਕੁ ਵਰ੍ਹਿਆਂ ਦੀ ਮਾਸੂਮ ਦਾ ਦਿਲਰੋਜ਼ ਨੂੰ ਅਗਵਾ ਕਰਨ ਤੋਂ ਬਾਅਦ ਲੁਧਿਆਣਾ ਦੇ ਸਲੇਮਟਾਬਰੀ ਇਲਾਕੇ ‘ਚ ਲਿਜਾ ਕੇ ਉਸ ਨੂੰ ਟੋਆ ਪੱਟ ਕੇ ਜ਼ਿੰਦਾ ਹੀ ਦੱਬ ਦਿੱਤਾ। ‌ ਬੱਚੀ ਦੇ ਲਾਪਤਾ ਹੋਣ ਤੋਂ ਬਾਅਦ ਉਸਦੇ ਮਾਪਿਆਂ ਨੇ ਜਦ ਉਸਦੀ ਭਾਲ ਸ਼ੁਰੂ ਕੀਤੀ ਤਾਂ ਦੋਸ਼ੀ ਔਰਤ ਨੀਲਮ ਵੀ ਮਾਪਿਆਂ ਦੇ ਨਾਲ ਦਿਲਰੋਜ਼ ਦੀ ਭਾਲ ਕਰਦੀ ਰਹੀ। ਬੱਚੀ ਦੇ ਲਾਪਤਾ ਹੋਣ ਦੀ ਰਿਪੋਰਟ ਰਿਪੋਰਟ ਜਦ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਨੀਲਮ ਨੂੰ ਗ੍ਰਿਫਤਾਰ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਨੀਲਮ ਨੇ ਆਪਣਾ ਜੁਰਮ ਕਬੂਲ ਕਰਦੇ ਹੋਏ ਮੰਨਿਆ ਕਿ ਉਸਨੇ ਬੱਚੀ ਨੂੰ ਆਪਣੀ ਸਕੂਟਰੀ ‘ਤੇ ਅਗਵਾ ਕਰਕੇ ਸਲੇਮ ਟਾਬਰੀ ਇਲਾਕੇ ਵਿੱਚ ਟੋਆ ਪੁੱਟ ਕੇ ਦੱਬ ਦਿੱਤਾ ਹੈ। ਪੁਲਿਸ ਨੇ ਨੀਲਮ ਦੀ ਨਿਸ਼ਾਨਦੇਹੀ ‘ਤੇ ਟੋਆ ਪੁੱਟ ਕੇ ਬੱਚੀ ਨੂੰ ਬਾਹਰ ਕੱਢਿਆ ਤੇ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਪਰੰਤੂ ਉਦੋਂ ਤੱਕ ਦੇਰ ਹੋ ਚੁੱਕੀ ਸੀ ਅਤੇ ਬੱਚੀ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਸਖ਼ਤ ਧਾਰਾਵਾਂ ਤਹਿਤ ਦੋਸ਼ਣ ਨੀਲਮ ‘ਤੇ ਮੁਕੱਦਮਾ ਦਰਜ ਕੀਤਾ ਸੀ ਜਿਸ ਦੀ ਸੁਣਵਾਈ ਦੌਰਾਨ ਲੁਧਿਆਣਾ ਦੇ ਸੈਸ਼ਨ ਜੱਜ ਮਨੀਸ਼ ਸਿੰਘਲ ਦੀ ਅਦਾਲਤ ਨੇ ਤਿੰਨ ਦਿਨ ਪਹਿਲਾਂ ਬਹਿਸ ਤੋਂ ਬਾਅਦ ਸਜ਼ਾ ਸੁਣਾਉਣ ਲਈ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਮਾਨਯੋਗ ਅਦਾਲਤ ਨੇ ਦੋਸ਼ੀ ਔਰਤ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ। ਇੱਥੇ ਇਹ ਦੱਸਣ ਯੋਗ ਹੈ ਕਿ ਇਸ ਕੇਸ ਨੂੰ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਨਾਮੀ ਵਕੀਲ ਪਰਉਪਕਾਰ ਸਿੰਘ ਘੁੰਮਣ ਨੇ ਮਾਸੂਮ ਬੱਚੀ ਦਿਲਰੋਜ਼ ਦੇ ਮਾਪਿਆਂ ਦੇ ਹੱਕ ਵਿੱਚ ਬਿਨਾਂ ਫੀਸ ਤੋਂ ਲੜਿਆ ਅਤੇ ਮਾਸੂਮ ਬੱਚੀ ਨੂੰ ਜ਼ਿੰਦਾ ਦੱਬ ਕੇ ਮੌਤ ਦੇ ਘਾਟ ਉਤਾਰਨ ਵਾਲੀ ਦੋਸ਼ੀ ਔਰਤ ਨੂੰ ਫਾਂਸੀ ਦੀ ਸਜ਼ਾ ਕਰਵਾਈ।
ਫੋਟੋ ਕੈਪਸ਼ਨ- ਮਾਸੂਮ ਦਿਲਰੋਜ਼ ਦੀ ਫਾਈਲ ਤਸਵੀਰ ਅਤੇ ਨੀਲਮ ਦੀ ਦਿਲਰੋਜ਼ ਨੂੰ ਅਗਵਾ ਕਰਕੇ ਲਿਜਾਂਦੇ ਹੋਏ ਦੀ ਤਸਵੀਰ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਆਪ” ਨੇ ਬਦਲੀ ਚੋਣ ਰਣਨੀਤੀ,ਕੇਜਰੀਵਾਲ ਦੇ ਚਿਹਰੇ ਦੁਆਲੇ ਘੁੰਮੇਗੀ ਚੋਣ ਮੁਹਿੰਮ…ਸੁਨੀਤਾ ਕੇਜਰੀਵਾਲ ਨੂੰ ਕੀਤਾ ਜਾ ਰਿਹਾ ਟਰੇਂਡ

Next Post

ਜੇਲ੍ਹ ਵਿੱਚ ਕੇਜਰੀਵਾਲ ਜਾਣ-ਬੁੱਝ ਕੇ ਆਲੂ ਪੂੜੀ,ਅੰਬ ਤੇ ਮਿਠਾਈ ਖਾ ਰਹੇ ਹਨ ਤਾਂ ਜੋ ਸ਼ੂਗਰ ਲੈਵਲ ਵਧੇ ਅਤੇ ਜ਼ਮਾਨਤ ਮਿਲ ਜਾਵੇ…ED ਨੇ ਅਦਾਲਤ ਨੂੰ ਦੱਸਿਆ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਕੇਜਰੀਵਾਲ ਨੂੰ ਅਦਾਲਤੀ ਝਟਕਾ : ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਬੰਧੀ ਪਟੀਸ਼ਨ ਕੀਤੀ ਖਾਰਜ…!

ਜੇਲ੍ਹ ਵਿੱਚ ਕੇਜਰੀਵਾਲ ਜਾਣ-ਬੁੱਝ ਕੇ ਆਲੂ ਪੂੜੀ,ਅੰਬ ਤੇ ਮਿਠਾਈ ਖਾ ਰਹੇ ਹਨ ਤਾਂ ਜੋ ਸ਼ੂਗਰ ਲੈਵਲ ਵਧੇ ਅਤੇ ਜ਼ਮਾਨਤ ਮਿਲ ਜਾਵੇ…ED ਨੇ ਅਦਾਲਤ ਨੂੰ ਦੱਸਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend