Skip to main content

Gee 98News

ਪੰਜਾਬ ਦੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ‘ਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਾਹੁਣ ਦੇ ਹੁਕਮ ਜਾਰੀ

ਚੰਡੀਗੜ੍ਹ,18 ਅਪ੍ਰੈਲ, Gee98 news service
-ਪੰਜਾਬ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ‘ਚੋਂ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀ ਤਸਵੀਰ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਲਿਮਟਿਡ ਨੇ
ਕਪੂਰਥਲਾ, ਬੁਢਲਾਡਾ, ਚੰਡੀਗੜ੍ਹ, ਬਰਨਾਲਾ, ਫਰੀਦਕੋਟ, ਬਠਿੰਡਾ, ਸੰਗਰੂਰ, ਲੁਧਿਆਣਾ ਅਤੇ ਪਟਿਆਲਾ ਡੀਪੂ ਦੇ ਜਨਰਲ ਮੈਨੇਜਰਾਂ ਨੂੰ ਇੱਕ ਪੱਤਰ ਜਾਰੀ ਕਰਕੇ ਹੋਏ ਹਦਾਇਤ ਕੀਤੀ ਹੈ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿੱਚੋਂ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀ ਤਸਵੀਰ ਨੂੰ ਤੁਰੰਤ ਹਟਾ ਦਿੱਤਾ ਜਾਵੇ। ਪੱਤਰ ਵਿੱਚ ਇਹ ਵੀ ਹਦਾਇਤ ਦਿੱਤੀ ਗਈ ਹੈ ਕਿ ਇਹ ਕਾਰਵਾਈ ਅਮਲ ਵਿਚ ਲਿਆ ਕੇ ਜਲਦੀ ਤੋਂ ਜਲਦੀ ਲਿਖਤੀ ਤੌਰ ‘ਤੇ ਸੂਚਿਤ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਜੁਲਾਈ 2022 ‘ਚ ਅਜਿਹਾ ਮਾਮਲਾ ਸਾਹਮਣੇ ਆਇਆ ਸੀ, ਜਦੋਂ ਪੰਜਾਬ ਦੀਆਂ ਸਰਕਾਰੀ ਬੱਸਾਂ ‘ਤੇ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਲੱਗੀਆਂ ਸਨ, ਤਾਂ ਪੰਜਾਬ ਸਰਕਾਰ ਵੱਲੋਂ ਬੱਸਾਂ ਵਿਚੋਂ ਤਸਵੀਰਾਂ ਲਾਹੁਣ ਦੇ ਹੁਕਮ ਦਿੱਤੇ ਸਨ।

error: Content is protected !!