Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

“ਆਖਰੀ ਵਾਰ ਇਕੱਠੇ ਦੇਖੇ ਗਏ ਸੀ” ਦੇ ਆਧਾਰ ‘ਤੇ ਨਹੀਂ ਮੰਨਿਆ ਜਾ ਸਕਦਾ ਦੋਸ਼ੀ-ਹਾਈਕੋਰਟ ਦੀ ਅਹਿਮ ਸਟੇਟਮੈਂਟ

Nirmal Pandori by Nirmal Pandori
04/19/2024
in ਪੰਜਾਬ
Reading Time: 1 min read
A A
0
“ਆਖਰੀ ਵਾਰ ਇਕੱਠੇ ਦੇਖੇ ਗਏ ਸੀ” ਦੇ ਆਧਾਰ ‘ਤੇ ਨਹੀਂ ਮੰਨਿਆ ਜਾ ਸਕਦਾ ਦੋਸ਼ੀ-ਹਾਈਕੋਰਟ ਦੀ ਅਹਿਮ ਸਟੇਟਮੈਂਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਅਪ੍ਰੈਲ, Gee98 news service
-ਦਿੱਲੀ ਹਾਈਕੋਰਟ ਨੇ ਇੱਕ ਫੈਸਲੇ ਦੀ ਸੁਣਵਾਈ ਕਰਦੇ ਹੋਏ ਅਹਿਮ ਸਟੇਟਮੈਂਟ ਦਿੱਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਸ ਆਧਾਰ ‘ਤੇ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਕਿ ਉਸ ਨੂੰ ਮਰਨ ਵਾਲੇ ਵਿਅਕਤੀ ਦੇ ਨਾਲ ਆਖਰੀ ਵਾਰ ਦੇਖਿਆ ਗਿਆ ਸੀ। ਦਿੱਲੀ ਹਾਈਕੋਰਟ ਦੇ ਮਾਨਯੋਗ ਜਸਟਿਸ ਮਨੋਜ ਜੈਨ ਅਤੇ ਜਸਟਿਸ ਸੁਰੇਸ਼ ਕੁਮਾਰ ਦੀ ਅਗਵਾਈ ਵਾਲੇ ਬੈਂਚ ਨੇ ਅਕਤੂਬਰ 2001 ਦੇ ਹੇਠਲੀ ਅਦਾਲਤ ਦੇ ਫੈਸਲੇ ਵਿਰੁੱਧ ਅਪੀਲਾਂ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ “ਸਾਡਾ ਵਿਚਾਰ ਹੈ ਕਿ ਮੁਲਜ਼ਮਾਂ ਨੂੰ ਸਿਰਫ਼ ਇਸ ਆਧਾਰ ‘ਤੇ ਦੋਸ਼ੀ ਠਹਿਰਾਉਣਾ ਸਹੀ ਨਹੀਂ ਹੋਵੇਗਾ ਕਿ ਉਹਨਾਂ ਨੂੰ ਮਰਨ ਵਾਲੇ ਵਿਅਕਤੀ ਦੇ ਨਾਲ ਆਖ਼ਰੀ ਵਾਰ ਇਕੱਠੇ ਦੇਖਿਆ ਗਿਆ ਸੀ”। ਜੁਲਾਈ 1997 ਵਿੱਚ ਦਿੱਲੀ ਪੁਲਿਸ ਨੇ ਰੇਲਵੇ ਪਟੜੀਆਂ ਤੋਂ ਇੱਕ ਲਾਸ਼ ਬਰਾਮਦ ਕੀਤੀ ਜਿਸ ਸਬੰਧ ਵਿੱਚ ਮਰਨ ਵਾਲੇ ਦੇ ਦੋ ਦੋਸਤਾਂ ਨੂੰ ਗ੍ਰਿਫਤਾਰ ਕਰ ਲਿਆ ਜਿਨਾਂ ਨਾਲ ਉਹ ਕੰਮ ਕਰਦਾ ਸੀ ਅਤੇ ਆਖਰੀ ਵਾਰ ਜਿਨਾਂ ਨਾਲ ਉਸਨੂੰ ਵੇਖਿਆ ਗਿਆ ਸੀ। ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਮਨੋਜ ਜੈਨ ਨੇ ਕਿਹਾ ਕਿ ਦੋਸ਼ੀ ਅਤੇ ਮ੍ਰਿਤਕ ਇਕੱਠੇ ਕੰਮ ਕਰ ਰਹੇ ਸਨ, ਇਹ ਜ਼ਰੂਰੀ ਨਹੀਂ ਕਿ ਹਰ ਮਾਮਲੇ ਵਿੱਚ ‘ਆਖਰੀ ਵਾਰ ਦੇਖਿਆ’ ਦਾ ਸੰਵਿਧਾਨ ਲਾਗੂ ਹੁੰਦਾ ਹੋਵੇ। ਦੋ ਜੱਜਾਂ ਦੇ ਬੈਂਚ ਨੇ ਕਿਹਾ ਕਿ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਨੇ ਮ੍ਰਿਤਕ ਦੇ ਨਾਲ ਕੰਮ ਕੀਤਾ ਸੀ ਇਸ ਲਈ ਉਹਨਾਂ ਦੀ ਮੌਜੂਦਗੀ ਅਸਧਾਰਨ ਨਹੀਂ ਹੋ ਸਕਦੀ ਅਤੇ ਇਸ ਮਾਮਲੇ ਵਿੱਚ ਗਵਾਹਾਂ ਦੇ ਬਿਆਨ ਭਰੋਸੇ ਯੋਗਤਾ ਨੂੰ ਨਹੀਂ ਦਰਸਾਉਂਦੇ ਹਨ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਕਤਲ ਹੋ ਜਾਵੇ ਤਾਂ ਪੁਲਿਸ ਅਕਸਰ ਉਹਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕਰਦੀ ਹੈ ਜਿਨਾਂ ਨੂੰ ਮਰਨ ਵਾਲੇ ਦੇ ਨਾਲ ਆਖਰੀ ਵਾਰ ਦੇਖਿਆ ਗਿਆ ਹੋਵੇ, ਕੁਝ ਮਾਮਲਿਆਂ ਵਿੱਚ ਪੁਲਿਸ ਦਾ ਇਹ ਸ਼ੱਕ ਸਹੀ ਵੀ ਸਾਬਤ ਹੁੰਦਾ ਹੈ ਪ੍ਰੰਤੂ ਹਰ ਮਾਮਲੇ ਵਿੱਚ ਇਹ ਜ਼ਰੂਰੀ ਨਹੀਂ ਕਿ ਮਰਨ ਵਾਲੇ ਵਿਅਕਤੀ ਦੇ ਨਾਲ ਆਖਰੀ ਵਾਰ ਦੇਖੇ ਗਏ ਵਿਅਕਤੀ ਨੇ ਹੀ ਕਤਲ ਕੀਤਾ ਹੋਵੇ। ਉਕਤ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਦੋ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਪ੍ਰੰਤੂ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਰੱਦ ਕਰ ਦਿੱਤੀ ਅਤੇ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਨੂੰ ਸਾਰੇ ਦੋਸਤਾਂ ਤੋਂ ਬਰੀ ਕਰ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews#punjabpolice #barnalapolice
Previous Post

ਪੰਜਾਬ ਦੇ ਸਪੀਕਰ, ਡਿਪਟੀ ਸਪੀਕਰ, ਤਿੰਨ ਮੰਤਰੀਆਂ, ਪੰਜ ਵਿਧਾਇਕਾਂ ਸਮੇਤ 25 ਆਗੂਆਂ ਨੂੰ ਅਦਾਲਤ ਨੇ ਕੀਤਾ ਬਰੀ

Next Post

ਬਿਕਰਮ ਮਜੀਠੀਆ ਵੀ ਪਰਮਿੰਦਰ ਢੀਂਡਸਾ ਦੇ ਹੱਕ ‘ਚ ਨਿਤਰੇ…ਕਹਿ ਦਿੱਤੀ ਵੱਡੀ ਗੱਲ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਬਿਕਰਮ ਮਜੀਠੀਆ ਵੀ ਪਰਮਿੰਦਰ ਢੀਂਡਸਾ ਦੇ ਹੱਕ ‘ਚ ਨਿਤਰੇ…ਕਹਿ ਦਿੱਤੀ ਵੱਡੀ ਗੱਲ

ਬਿਕਰਮ ਮਜੀਠੀਆ ਵੀ ਪਰਮਿੰਦਰ ਢੀਂਡਸਾ ਦੇ ਹੱਕ 'ਚ ਨਿਤਰੇ…ਕਹਿ ਦਿੱਤੀ ਵੱਡੀ ਗੱਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਕਲਾਂ ‘ਚ ਸਪੀਕਰ ਸੰਧਵਾਂ ਦੀ ਹਾਜ਼ਰੀ ‘ਚ aap ਆਗੂਆਂ ਨੇ ਹਲਕਾ ਵਿਧਾਇਕ ਨੂੰ ਸੁਣਾਈਆਂ ਖ਼ਰੀਆਂ ਖ਼ਰੀਆਂ…!

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend