Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਮੰਤਰੀ ਜੀ ਜਾਗੋ ! ਪਟਿਆਲਾ ‘ਚ ਮਿਆਦ ਲੰਘੀ ਤਾਰੀਕ ਦਾ ਚਾਕਲੇਟ ਖਾਣ ਤੋਂ ਬਾਅਦ ਬੱਚੀ ਦੀ ਸਿਹਤ ਵਿਗੜੀ,ਲੱਗੀਆਂ ਖੂਨ ਦੀਆਂ ਉਲਟੀਆਂ..ਹਸਪਤਾਲ ਦਾਖਲ

Nirmal Pandori by Nirmal Pandori
04/20/2024
in ਪੰਜਾਬ
Reading Time: 1 min read
A A
0
ਸਿਹਤ ਮੰਤਰੀ ਜੀ ਜਾਗੋ ! ਪਟਿਆਲਾ ‘ਚ ਮਿਆਦ ਲੰਘੀ ਤਾਰੀਕ ਦਾ ਚਾਕਲੇਟ ਖਾਣ ਤੋਂ ਬਾਅਦ ਬੱਚੀ ਦੀ ਸਿਹਤ ਵਿਗੜੀ,ਲੱਗੀਆਂ ਖੂਨ ਦੀਆਂ ਉਲਟੀਆਂ..ਹਸਪਤਾਲ ਦਾਖਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਅਪ੍ਰੈਲ, Gee98 news service
-ਜੇਕਰ ਪੰਜਾਬ ਦੇ ਸਿਹਤ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਹੀ ਖਾਣ ਪੀਣ ਦੀਆਂ ਮਾੜੀਆਂ ਚੀਜ਼ਾਂ ਵਿਕ ਰਹੀਆਂ ਹਨ ਤਾਂ ਬਾਕੀ ਪੰਜਾਬ ਦਾ ਰੱਬ ਹੀ ਰਾਖਾ ਹੈ। ਅਜੇ ਕੁਝ ਸਮਾਂ ਪਹਿਲਾਂ ਹੀ ਪਟਿਆਲਾ ਵਿਖੇ ਜਨਮਦਿਨ ਮੌਕੇ ਕੇਕ ਖਾਣ ਨਾਲ ਇੱਕ ਬੱਚੀ ਦੀ ਮੌਤ ਦੀ ਖ਼ਬਰ ਦੀਆਂ ਸੁਰਖੀਆਂ ਅਜੇ ਲੋਕਾਂ ਦੇ ਜ਼ਹਿਨ ਵਿੱਚ ਤਾਜੀਆਂ ਹਨ ਦੂਜੇ ਪਾਸੇ ਬੀਤੇ ਦਿਨੀਂ ਪਟਿਆਲਾ ਦੀ ਇੱਕ ਬੇਕਰੀ ਤੋਂ ਇੱਕ ਮਿਆਦ ਲੰਘੀ ਤਰੀਕ ਦਾ ਚਾਕਲੇਟ ਖਾਣ ਨਾਲ ਇੱਕ ਛੋਟੀ ਬੱਚੀ ਨੂੰ ਖੂਨ ਦੀਆਂ ਉਲਟੀਆਂ ਲੱਗੀਆਂ ਤੇ ਉਸਦੀ ਸਿਹਤ ਜ਼ਿਆਦਾ ਵਿਗੜ ਗਈ। ਇਹ ਛੋਟੀ ਬੱਚੀ ਲੁਧਿਆਣਾ ਸ਼ਹਿਰ ਦੀ ਰਹਿਣ ਵਾਲੀ ਹੈ ਜਿਸ ਦਾ ਪਰਿਵਾਰ ਕੁਝ ਦਿਨ ਪਹਿਲਾਂ ਪਟਿਆਲਾ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਮਿਲਣ ਲਈ ਆਇਆ ਸੀ। ਜਦੋਂ ਇਹ ਪਰਿਵਾਰ ਪਟਿਆਲਾ ਤੋਂ ਵਾਪਸ ਲੁਧਿਆਣਾ ਜਾਣ ਲੱਗਿਆ ਤਾਂ ਪਟਿਆਲਾ ਵਾਲੇ ਰਿਸ਼ਤੇਦਾਰਾਂ ਨੇ ਲੜਕੀ ਨੂੰ ਇੱਕ ਬੇਕਰੀ ਤੋਂ ਖਰੀਦ ਕੇ ਖਾਣ ਪੀਣ ਦੀਆਂ ਚੀਜ਼ਾਂ ਦਾ ਇੱਕ ਗਿਫਟ ਪੈਕ ਟੋਕਰੀ ਦਿੱਤਾ ਜਿਸ ਵਿੱਚ ਚਾਕਲੇਟ ਵੀ ਸਨ। ਲੁਧਿਆਣਾ ਘਰ ਜਾ ਕੇ ਜਦ ਇਹ ਟੋਕਰੀ ਗਿਫਟ ਪੈਕ ਖੋਲਿਆ ਗਿਆ ਤਾਂ ਛੋਟੀ ਬੱਚੀ ਨੇ ਚਾਕਲੇਟ ਖਾਧਾ ਜਿਸ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਖੂਨ ਦੀਆਂ ਉਲਟੀਆਂ ਵੀ ਆਈਆਂ। ਇਸ ਤੋਂ ਬਾਅਦ ਇੱਕ 22 ਕੁ ਸਾਲ ਦੀ ਕੁੜੀ ਨੇ ਵੀ ਉਸ ਗਿਫਟ ਪੈਕ ਟੋਕਰੀ ਵਿੱਚੋਂ ਚਾਕਲੇਟ ਖਾਧੀ ਤੇ ਉਸਦੀ ਵੀ ਸਿਹਤ ਕੁਝ ਵਿਗੜ ਗਈ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੂੰ ਕੁਝ ਸ਼ੱਕ ਹੋਇਆ ਤਾਂ ਉਹ ਤੁਰੰਤ ਲੜਕੀ ਨੂੰ ਡਾਕਟਰ ਕੋਲ ਲੈ ਗਏ, ਜਿੱਥੋਂ ਬੱਚੀ ਦੀ ਸਿਹਤ ਜ਼ਿਆਦਾ ਵਿਗੜਨ ਕਾਰਨ ਉਸ ਨੂੰ ਸੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਬੱਚੀ ਦਾ ਇਲਾਜ ਚੱਲ ਰਿਹਾ ਹੈ। ਜਦੋਂ ਇਹ ਗੱਲ ਲੁਧਿਆਣੇ ਵਾਲੇ ਰਿਸ਼ਤੇਦਾਰਾਂ ਨੇ ਪਟਿਆਲੇ ਰਿਸ਼ਤੇਦਾਰਾਂ ਨਾਲ ਸਾਂਝੀ ਕੀਤੀ ਤਾਂ ਪਟਿਆਲਾ ਵਾਲੇ ਪਰਿਵਾਰ ਵਿੱਚੋਂ ਵਿੱਕੀ ਨਾਮ ਦੇ ਇੱਕ ਨੌਜਵਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕੀਤਾ ਜਿਸ ਤੋਂ ਬਾਅਦ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਵਿੱਕੀ ਨੂੰ ਨਾਲ ਲੈ ਕੇ ਉਸ ਬੇਕਰੀ ‘ਤੇ ਗਈ ਜਿੱਥੋਂ ਵਿੱਕੀ ਨੇ ਗਿਫਟ ਪੈਕ ਟੋਕਰੀ ਖਰੀਦੀ ਸੀ। ਉੱਥੇ ਜਾ ਕੇ ਸਿਹਤ ਵਿਭਾਗ ਦੀ ਟੀਮ ਨੇ ਖਾਣ ਪੀਣ ਦੀਆਂ ਚੀਜ਼ਾਂ ਦੀ ਚੈਕਿੰਗ ਕੀਤੀ ਤਾਂ ਪਤਾ ਲੱਗਿਆ ਕਿ ਟੋਕਰੀ ਵਿੱਚ ਪੈਕ ਕੀਤਾ ਗਿਆ ਚਾਕਲੇਟ ਦੀ ਮਿਆਦ ਲੰਘੀ ਹੋਈ ਸੀ। ਇਸ ਦੁਕਾਨ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਬਾਕੀ ਸਮਾਨ ਦੀ ਚੈਕਿੰਗ ਕੀਤੀ ਤਾਂ ਉੱਥੇ ਹੋਰ ਵੀ ਮਿਆਦ ਲੰਘੀਆਂ ਖਾਣ ਪੀਣ ਦੀਆਂ ਚੀਜ਼ਾਂ ਮਿਲੀਆਂ ਜਿਨਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਜ਼ਬਤ ਕਰ ਲਿਆ। ‌ ਇਸ ਤੋਂ ਬਾਅਦ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਿਹਤ ਵਿਭਾਗ ਨੇ ਵੀ ਮਿਆਦ ਪੁਗਾ ਚੁੱਕੇ ਸਮਾਨ ਦੀ ਵਿਕਰੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲਾਂ ਜਨਮ ਦਿਨ ਦੇ ਕੇਕ ਵਾਲੀ ਤੇ ਹੁਣ ਇਸ ਘਟਨਾ ਤੋਂ ਸਪੱਸ਼ਟ ਹੈ ਕਿ ਪਟਿਆਲਾ ਵਿੱਚ ਸ਼ਰੇਆਮ ਮਿਆਦ ਪੁਗਾ ਚੁੱਕੀਆਂ ਚੀਜ਼ਾਂ ਦੀ ਵਿਕਰੀ ਹੋ ਰਹੀ ਹੈ। ‌ ਸਿਹਤ ਮੰਤਰੀ ਦੇ ਸ਼ਹਿਰ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ। ਜੇਕਰ ਲੋਕਾਂ ਦੀ ਸਿਹਤ ‘ਤੇ ਸਿੱਧੀ ਮਾਰ ਕਰਨ ਵਾਲੀਆਂ ਖਾਣ ਪੀਣ ਚੀਜ਼ਾਂ ਦੀ ਵਿਕਰੀ ਦੇ ਇਹ ਹਾਲਾਤ ਸਿਹਤ ਮੰਤਰੀ ਦੇ ਸ਼ਹਿਰ ਵਿੱਚ ਹਨ ਤਾਂ ਬਾਕੀ ਪੰਜਾਬ ਦੇ ਹਾਲਾਤ ਸਮਝ ਤੋਂ ਬਾਹਰ ਨਹੀਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦਾ ਨਤੀਜਾ 100 ਫ਼ੀਸਦੀ ਰਿਹਾ

Next Post

ਸਟਿੰਗ ਆਪ੍ਰੇਸ਼ਨ : ਡੋਪ ਟੈਸਟ ਪਾਜੀਟਿਵ ਤੋਂ ਨੈਗੇਟਿਵ ਕਰਵਾਉਣ ਬਦਲੇ ਰਿਸ਼ਵਤ ਲੈਣ ਵਾਲਾ ਲੈਬ ਟੈਕਨੀਸ਼ੀਅਨ ਡਾਕਟਰ ਔਲਖ ਦੀ ਟੀਮ ਨੇ ਦਬੋਚਿਆ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਸਟਿੰਗ ਆਪ੍ਰੇਸ਼ਨ : ਡੋਪ ਟੈਸਟ ਪਾਜੀਟਿਵ ਤੋਂ ਨੈਗੇਟਿਵ ਕਰਵਾਉਣ ਬਦਲੇ ਰਿਸ਼ਵਤ ਲੈਣ ਵਾਲਾ ਲੈਬ ਟੈਕਨੀਸ਼ੀਅਨ ਡਾਕਟਰ ਔਲਖ ਦੀ ਟੀਮ ਨੇ ਦਬੋਚਿਆ

ਸਟਿੰਗ ਆਪ੍ਰੇਸ਼ਨ : ਡੋਪ ਟੈਸਟ ਪਾਜੀਟਿਵ ਤੋਂ ਨੈਗੇਟਿਵ ਕਰਵਾਉਣ ਬਦਲੇ ਰਿਸ਼ਵਤ ਲੈਣ ਵਾਲਾ ਲੈਬ ਟੈਕਨੀਸ਼ੀਅਨ ਡਾਕਟਰ ਔਲਖ ਦੀ ਟੀਮ ਨੇ ਦਬੋਚਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend