Skip to main content

Gee 98News

ਦਸਵੀਂ ਦੇ ਰੀ-ਅਪੀਅਰ ਵਿਦਿਆਰਥੀਆਂ ਲਈ ਸਿੱਖਿਆ ਬੋਰਡ ਨੇ ਤਰੀਕਾਂ ਦਾ ਕੀਤਾ ਐਲਾਨ

ਚੰਡੀਗੜ੍ਹ,21 ਅਪ੍ਰੈਲ, Gee98 news service
-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2023-24 ਦੀਆਂ ਪ੍ਰੀਖਿਆਵਾਂ ਦੌਰਾਨ ਰੀ-ਅਪੀਅਰ ਐਲਾਨੇ ਵਿਦਿਆਰਥੀਆਂ ਨੂੰ ਮੁੜ ਪੜ੍ਹਤਾਲ ਕਰਵਾਉਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਬੋਰਡ ਦੇ ਬੁਲਾਰੇ ਨੇ ਦੱਸਿਆ ਹੈ ਕਿ ਆਨ- ਲਾਈਨ ਫਾਰਮ ਅਤੇ ਫ਼ੀਸ ਭਰਨ ਦੀ ਮਿਤੀ 22 ਅਪ੍ਰੈਲ ਤੋਂ 6 ਮਈ ਤਕ ਦਾ ਸਮਾਂ ਦਿੱਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਹੈ ਕਿ ਫ਼ੀਸ ਭਰਨ ਉਪਰੰਤ ਪ੍ਰੀਖਿਆਰਥੀ ਆਨ- ਲਾਈਨ ਵਿਧੀ ਰਾਹੀਂ ਭਰੇ ਫ਼ਾਰਮ ਦਾ ਪ੍ਰਿੰਟ ਆਪਣੇ ਕੋਲ ਹੀ ਰੱਖਣ, ਇਸ ਦੀ ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੈ। ਯਾਦ ਰਹੇ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਪ੍ਰੀਖਿਆਵਾਂ ਪੂਰੇ ਵਿਸ਼ਆਂ (ਸਮੇਤ ਓਪਨ ਸਕੂਲ) ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ ਕਾਰਗੁਜ਼ਾਰੀ ਵਧਾਉਣ ਲਈ ਦਸਵੀਂ ਸ਼੍ਰੇਣੀ ਦਾ ਨਤੀਜਾ 18 ਅਪ੍ਰੈਲ ਨੂੰ ਘੋਸ਼ਿਤ ਕੀਤਾ ਸੀ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਵੱਖ-ਵੱਖ ਵਿਸ਼ਿਆਂ ਵਿਚ ਬੋਰਡ ਵੱਲੋਂ ਜਾਰੀ ਅੰਕਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ, ਮੁੜ ਪੜਤਾਲ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ।

error: Content is protected !!