Skip to main content

Gee 98News

ਲੋਕ ਸਭਾ ਚੋਣਾਂ 2024 : ਭਾਜਪਾ ਦਾ ਖਾਤਾ ਖੁੱਲਿਆ…ਬਿਨਾਂ ਵੋਟਾਂ ਤੋਂ ਇੱਕ ਉਮੀਦਵਾਰ ਜੇਤੂ ਕਰਾਰ

ਚੰਡੀਗੜ੍ਹ,22 ਅਪ੍ਰੈਲ, Gee98 news service
-ਲੋਕ ਸਭਾ ਚੋਣਾਂ 2024 ਲਈ ਭਾਜਪਾ ਨੇ ਬਿਨਾਂ ਵੋਟਾਂ ਤੋਂ ਹੀ ਖਾਤਾ ਖੋਲ ਲਿਆ ਹੈ। ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਮੁਕੇਸ਼ ਦਲਾਲ ਨੂੰ ਵੋਟਿੰਗ ਤੋਂ ਪਹਿਲਾਂ ਹੀ ਬਿਨਾਂ ਮੁਕਾਬਲਾ ਜੇਤੂ ਐਲਾਨ ਦਿੱਤਾ ਗਿਆ ਹੈ ਕਿਉਂਕਿ 8 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਫਾਰਮ ਵਾਪਸ ਲੈ ਲਏ ਹਨ।ਦਰਅਸਲ ਇੱਥੋਂ ਦੇ ਕਾਂਗਰਸੀ ਉਮੀਦਵਾਰ ਦੀ ਨਾਮਜ਼ਦਗੀ ਰੱਦ ਹੋ ਗਈ ਹੈ। ਇਸ ਦੇ ਨਾਲ ਹੀ ਇਸ ਸੀਟ ਲਈ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਬਾਕੀ 8 ਉਮੀਦਵਾਰਾਂ ਨੇ ਨਾਮਜ਼ਦਗੀ ਵਾਪਸ ਲੈ ਲਈ ਹੈ। ਅਜਿਹੇ ‘ਚ ਭਾਜਪਾ ਦੇ ਮੁਕੇਸ਼ ਦਲਾਲ ਨੇ ਬਿਨਾਂ ਮੁਕਾਬਲਾ ਚੋਣ ਜਿੱਤ ਲਈ ਹੈ। ਭਾਜਪਾ ਵੱਲੋਂ ਕਾਂਗਰਸੀ ਉਮੀਦਵਾਰ ਨੀਲੇਸ਼ ਕੁੰਭਣੀ ਦੇ ਫਾਰਮ ‘ਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਦੌਰਾਨ ਕਾਂਗਰਸੀ ਉਮੀਦਵਾਰ ਦੇ ਫਾਰਮ ਨੂੰ ਅਯੋਗ ਕਰਾਰ ਦੇ ਕੇ ਰੱਦ ਕਰ ਦਿੱਤਾ ਗਿਆ ਸੀ। ਕਾਂਗਰਸ ਉਮੀਦਵਾਰ ਦੀ ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਭਾਜਪਾ ਉਮੀਦਵਾਰ ਮੁਕੇਸ਼ ਦਲਾਲ ਦੇ ਖ਼ਿਲਾਫ਼ ਕੁੱਲ 8 ਉਮੀਦਵਾਰ ਸਨ। ਹੁਣ ਉਨ੍ਹਾਂ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਫਾਰਮ ਵਾਪਸ ਲੈ ਲਏ ਹਨ, ਇਸ ਲਈ ਇਸ ਸਥਿਤੀ ਵਿੱਚ ਭਾਜਪਾ ਉਮੀਦਵਾਰ ਦੀ ਜਿੱਤ ਯਕੀਨੀ ਹੋ ਗਈ ਹੈ।

error: Content is protected !!