Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤੰਦਰ ਬਾਹਲਾ ਕੱਬਾ ਸੁਭਾਅ ਚੁੱਕੀ ਫਿਰਦੇ ਨੇ…ਲੱਕੜ ਦੀਆਂ ਗੁੱਲੀਆਂ ਘੜ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚ ਗਿਆ ਰਾਮਗੜੀਆ ਭਾਈਚਾਰਾ

Nirmal Pandori by Nirmal Pandori
04/22/2024
in ਪੰਜਾਬ
Reading Time: 1 min read
A A
0
ਪਤੰਦਰ ਬਾਹਲਾ ਕੱਬਾ ਸੁਭਾਅ ਚੁੱਕੀ ਫਿਰਦੇ ਨੇ…ਲੱਕੜ ਦੀਆਂ ਗੁੱਲੀਆਂ ਘੜ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚ ਗਿਆ ਰਾਮਗੜੀਆ ਭਾਈਚਾਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,22 ਅਪ੍ਰੈਲ, Gee98 news service
-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖਡੂਰ ਸਾਹਿਬ ਹਲਕੇ ਤੋਂ ਆਪ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਰਾਮਗੜੀਆ ਭਾਈਚਾਰੇ ਦੇ ਖਿਲਾਫ ਕੀਤੀ ਟਿੱਪਣੀ ਤੋਂ ਨਾਰਾਜ਼ ਰਾਮਗੜੀ ਆ ਅਕਾਲ ਜਥੇਬੰਦੀ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਤੀ ਮੰਗ ਪੱਤਰ ਦੇ ਕੇ ਚੇਤਾਵਨੀ ਦਿੱਤੀ ਹੈ ਕਿ ਜੇਕਰ 25 ਅਪ੍ਰੈਲ ਤੱਕ ਭੁੱਲਰ ਦੀ ਟਿਕਟ ਵਾਪਸ ਨਾ ਲਈ ਗਈ ਅਤੇ ਭੁੱਲਰ ਨੂੰ ਮੰਤਰੀ ਮੰਡਲ ਚੋਂ ਬਾਹਰ ਨਾ ਕੀਤਾ ਗਿਆ ਤਾਂ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਸੋਮਵਾਰ ਪੰਜਾਬ ਭਰ ਤੋਂ
ਰਾਮਗੜ੍ਹੀਆ ਭਾਈਚਰੇ ਦੇ ਲੋਕਾਂ ਨੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ, ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਅਤੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕਲਸੀ ਦੀ ਅਗਵਾਈ ਹੇਠ ਸੰਗਰੂਰ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਭਰਵਾਂ ਇਕੱਠ ਕੀਤਾ ਅਤੇ “ਲੱਕੜ ਦੀਆਂ ਗੁੱਲੀਆਂ” ਕਰਕੇ ਅਨੋਖਾ ਪ੍ਰਦਰਸ਼ਨ ਕੀਤਾ। ਇਸ ਮੌਕੇ ਲੋਕ ਹੱਥਾਂ ਵਿਚ ਆਪਣੇ ਔਜ਼ਾਰ ਆਰੀਆਂ, ਤੇਸੇ, ਰੰਦੇ, ਬਰਮੇ, ਗੁਣੀਏ ਆਦਿ ਫੜੇ ਹੋਏ ਸਨ ਜਿਨ੍ਹਾਂ ਨਾਲ ਸੜਕ ‘ਤੇ ਬੈਠ ਕੇ ‘ਗੁੱਲੀਆਂ ਘੜਦਿਆਂ’ ਪੰਜਾਬ ਸਰਕਾਰ ਨੂੰ ਉਕਤ ਚਿਤਾਵਨੀ ਦਿੱਤੀ। ਇਸ ਮੌਕੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ, ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਅਤੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕਲਸੀ ਨੇ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰਾਮਗੜ੍ਹੀਆ ਭਾਈਚਾਰੇ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਕੇ ਸਮੁੱਚੇ ਭਾਈਚਾਰੇ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਲਾਲਜੀਤ ਸਿੰਘ ਭੁੱਲਰ ਦੀ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਟਿਕਟ ਕੱਟੀ ਜਾਵੇ, ਮੰਤਰੀ ਮੰਡਲ ਤੋਂ ਲਾਂਭੇ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਜੇ 25 ਅਪਰੈਲ ਤੱਕ ਕੋਈ ਕਾਰਵਾਈ ਨਾ ਹੋਈ ਤਾਂ ਪੰਜਾਬ ਦੇ 13 ਹਲਕਿਆਂ ‘ਚ ‘ਆਪ’ ਉਮੀਦਵਾਰਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਜਲਦੀ ਇਸ ਸਬੰਧੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਇਸ ਮੌਕੇ ਡਿਊਟੀ ਮੈਜਿਸਟ੍ਰੇਟ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਫਿਰੋਜ਼ਪੁਰ, ਲੁਧਿਆਣਾ, ਸ੍ਰੀ ਫਤਹਿਗੜ੍ਹ ਸਾਹਿਬ, ਮੁਹਾਲੀ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਮਾਨਸਾ, ਮਾਲੇਰਕੋਟਲਾ ਤੇ ਸੰਗਰੂਰ ਤੋਂ ਰਾਮਗੜ੍ਹੀਆ ਭਾਈਚਾਰੇ ਦੇ ਲੋਕ ਪੁੱਜੇ ਹੋਏ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਲੋਕ ਸਭਾ ਚੋਣਾਂ 2024 : ਭਾਜਪਾ ਦਾ ਖਾਤਾ ਖੁੱਲਿਆ…ਬਿਨਾਂ ਵੋਟਾਂ ਤੋਂ ਇੱਕ ਉਮੀਦਵਾਰ ਜੇਤੂ ਕਰਾਰ

Next Post

BJP ਨੇ ਭਗਵੰਤ ਮਾਨ ਦੇ ਸਹੁਰੇ ਘਰ ਲਾ ਦਿੱਤੀ ਸੰਨ੍ਹ…ਭਗਵੰਤ ਮਾਨ ਦਾ ਚਾਚਾ ਸਹੁਰਾ ‘ਆਪ’ ਛੱਡ ਕੇ ਬੀਜੇਪੀ ‘ਚ ਸ਼ਾਮਿਲ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
BJP ਨੇ ਭਗਵੰਤ ਮਾਨ ਦੇ ਸਹੁਰੇ ਘਰ ਲਾ ਦਿੱਤੀ ਸੰਨ੍ਹ…ਭਗਵੰਤ ਮਾਨ ਦਾ ਚਾਚਾ ਸਹੁਰਾ ‘ਆਪ’ ਛੱਡ ਕੇ ਬੀਜੇਪੀ ‘ਚ ਸ਼ਾਮਿਲ

BJP ਨੇ ਭਗਵੰਤ ਮਾਨ ਦੇ ਸਹੁਰੇ ਘਰ ਲਾ ਦਿੱਤੀ ਸੰਨ੍ਹ…ਭਗਵੰਤ ਮਾਨ ਦਾ ਚਾਚਾ ਸਹੁਰਾ 'ਆਪ' ਛੱਡ ਕੇ ਬੀਜੇਪੀ 'ਚ ਸ਼ਾਮਿਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend