Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਵਾਲੇ ਪ੍ਰਸਿੱਧ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਪੰਜਾਬ ਦੇ ਚੋਟੀ ਦੇ ਆਗੂਆਂ ਨੂੰ ਲੋਕਾਂ ਦੇ ਕਟਹਿਰੇ ‘ਚ ਕਿਵੇਂ ਖੜਾ ਕੀਤਾ…!

Nirmal Pandori by Nirmal Pandori
04/25/2024
in ਪੰਜਾਬ
Reading Time: 1 min read
A A
0
ਬਰਨਾਲੇ ਵਾਲੇ ਪ੍ਰਸਿੱਧ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਪੰਜਾਬ ਦੇ ਚੋਟੀ ਦੇ ਆਗੂਆਂ ਨੂੰ ਲੋਕਾਂ ਦੇ ਕਟਹਿਰੇ ‘ਚ ਕਿਵੇਂ ਖੜਾ ਕੀਤਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਅਪ੍ਰੈਲ,( ਨਿਰਮਲ ਸਿੰਘ ਪੰਡੋਰੀ )-
-“ਵਾਰਿਸ ਪੰਜਾਬ ਦੇ” ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ (ਸਾਬਕਾ ਮੈਂਬਰ ਪਾਰਲੀਮੈਂਟ) ਨੇ ਇੱਕ ਆਡੀਓ ਰਿਕਾਰਡਿੰਗ ਰਾਹੀਂ ਸਾਂਝੀ ਕੀਤੀ। ਵਕੀਲ ਰਾਜਦੇਵ ਸਿੰਘ ਖਾਲਸਾ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਗਏ ਸਨ। ‌ ਆਪਣੀ ਆਡੀਓ ਰਿਕਾਰਡਿੰਗ ਵਿੱਚ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਉਹਨਾਂ ਨੇ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਅਤੇ ਪੰਥਕ ਹਿੱਤਾਂ ਦੇ ਮੱਦੇਨਜ਼ਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਚੋਣ ਲੜਨ ਲਈ ਮਨਾ ਲਿਆ ਹੈ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਇਸ ਫੈਸਲੇ ਨੇ ਪੰਜਾਬ ਦੀਆਂ ਕਈ ਸਿਆਸੀ ਧਿਰਾਂ ਨੂੰ ਸਿਆਸੀ ਘੁੰਮਣਘੇਰੀਆਂ ਵਿੱਚ ਫਸਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਅਤੇ ਉਹਨਾਂ ਸਮੇਤ ਉਹਨਾਂ ਦੇ ਸਾਥੀਆਂ ‘ਤੇ ਲਗਾਏ ਐਨਐਸਏ ਸਬੰਧੀ ਸਮੇਂ ਦੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪਾਣੀ ਪੀ-ਪੀ ਕੋਸਦੇ ਰਹੇ ਹਨ ਅਤੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਵੀ ਇਹ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਹਰ ਸਟੇਜ ‘ਤੇ ਸਾਂਝਾ ਕਰਕੇ ਪੰਥਕ ਅਤੇ ਗਰਮ ਖ਼ਿਆਲੀ ਵੋਟ ਬੈਂਕ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ‌ ਸੁਖਬੀਰ ਸਿੰਘ ਬਾਦਲ ਅਤੇ ਸਿਮਰਨਜੀਤ ਸਿੰਘ ਮਾਨ ਤਾਂ ਵੱਖ ਵੱਖ ਪਲੇਟਫਾਰਮਾਂ ‘ਤੇ ਭਾਈ ਅੰਮ੍ਰਿਤਪਾਲ ਦੇ ਮਾਮਲੇ ਨੂੰ ਜ਼ੋਰ ਸ਼ੋਰ ਨਾਲ ਉਠਾਉਂਦੇ ਰਹੇ ਹਨ ਅਤੇ ਉਠਾ ਵੀ ਰਹੇ ਹਨ। ਇਸ ਤੋਂ ਇਲਾਵਾ ਬਸਪਾ ਅਤੇ ਕੁਝ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ। ਉਪਰੋਕਤ ਜ਼ਿਕਰ ਕੀਤੀਆਂ ਸਿਆਸੀ ਅਤੇ ਸਮਾਜਿਕ ਸੰਸਥਾਵਾਂ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਹੀ ਨਹੀਂ ਸਗੋਂ ਜੇਲ੍ਹਾਂ ‘ਚ ਬੰਦ ਸਿੱਖ ਨੌਜਵਾਨਾਂ ਦੇ ਮਾਮਲੇ ਨੂੰ ਵੀ ਪੂਰੇ ਜ਼ੋਰ ਨਾਲ ਵੱਖ ਵੱਖ ਸਟੇਜਾਂ ‘ਤੇ ਉਠਾਉਂਦੇ ਰਹੇ ਹਨ ਤੇ ਇਹਨਾਂ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਮੰਗ ਵੀ ਕਰਦੇ ਰਹੇ ਹਨ। ਹੁਣ ਜਦੋਂ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਖ਼ੁਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ ਤਾਂ ਇਹਨਾਂ ਉਪਰੋਕਤ ਆਗੂਆਂ ਦੀ ਸਥਿਤੀ ਸੱਪ ਦੇ ਮੂੰਹ ‘ਚ ਕੋਹੜ ਕਿਰਲੀ ਵਾਲੀ ਬਣ ਚੁੱਕੀ ਹੈ। ‌ ਵੇਖਣਯੋਗ ਹੋਵੇਗਾ ਕਿ ਉਕਤ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੀ ਮਦਦ ਵਿੱਚ ਨਿਤਰਦੇ ਹਨ ਜਾਂ ਫਿਰ ਗਿਰਗਿਟ ਦੇ ਕਬੀਲੇ ‘ਚ ਸ਼ਾਮਿਲ ਹੁੰਦੇ ਹਨ। ‌ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜਨ ਦੇ ਐਲਾਨ ਤੋਂ ਬਾਅਦ ਲੋਕਾਂ ਦੀਆਂ ਨਜ਼ਰਾਂ ਇਸੇ ‘ਤੇ ਲੱਗੀਆਂ ਹੋਈਆਂ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਕਤ ਆਗੂਆਂ ਦੇ ਸ਼ਬਦਾਂ ਦੀ ਬਿੱਲੀ ਥੈਲਾ ਪਾੜ ਕੇ ਬਾਹਰ ਆਵੇਗੀ ਜਾਂ ਫਿਰ ਅਜੋਕੇ ਦੌਰ ਦੇ ਬਹੁਤੇ ਰਾਜਨੀਤਿਕ ਆਗੂਆਂ ਦੀ ਜ਼ਮੀਰ ਵਾਂਗ ਥੈਲੇ ਵਿੱਚ ਹੀ ਮਰ ਜਾਵੇਗੀ। ‌ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹਰ ਸਟੇਜ ‘ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਨ ਵਾਲੇ ਉਕਤ ਆਗੂ ਹੁਣ ਜੇਕਰ ਖਡੂਰ ਸਾਹਿਬ ਹਲਕੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਸਟੇਜਾਂ ‘ਤੇ ਨਹੀਂ ਜਾਣਗੇ ਤਾਂ ਪੰਜਾਬ ਦੇ ਬਾਕੀ 12 ਲੋਕ ਸਭਾ ਹਲਕਿਆਂ ਦੀਆਂ ਸਟੇਜਾਂ ‘ਤੇ ਇਹਨਾਂ ਆਗੂਆਂ ਦੀ ਜ਼ੁਬਾਨ ‘ਚੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਿਕਲੇ ਬੋਲ ਗਿਰਗਿਟ ਦੀ ਹੂ-ਬ-ਹੂ ਤਸਵੀਰ ਪੇਸ਼ ਕਰਨਗੇ ਤੇ ਇਹ ਪੰਜਾਬ ਦੇ ਲੋਕਾਂ ਦੇ ਹੱਥ ‘ਚ ਹੋਵੇਗਾ ਕਿ ਉਹ ਇਸ ਗਿਰਗਿਟ ਨੂੰ ਵੋਟਾਂ ਰੂਪੀ ਚੋਗਾ ਪਾਉਂਦੇ ਹਨ ਜਾਂ…! ਬਹਰਹਾਲ ਇਸ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਬਰਨਾਲਾ ਦੇ ਰਹਿਣ ਵਾਲੇ ਵਕੀਲ ਤੇ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਪੰਜਾਬ ਦੀਆਂ ਦੋ ਚੋਟੀ ਦੀਆਂ ਸਿਆਸੀ ਜਥੇਬੰਦੀਆਂ ਤੇ ਕੁਝ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਲੋਕਾਂ ਦੇ ਕਟਹਿਰੇ ਵਿੱਚ ਖੜਾ ਕਰ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

04/20/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਖਹਿਰਾ ਨੇ ਮੀਤ ਹੇਅਰ ਦੀ ਸਿੱਧੂ ਮੂਸੇਵਾਲੇ ਦੇ ਕਤਲ ‘ਚ ਨਾਮਜ਼ਦ ‘ਜੁਗਨੂੰ’ ਨਾਲ ਕੀਤੀ ਫੋਟੋ ਸਾਂਝੀ…ਪੁੱਛਿਆ… ਕੀ ਹੈ ਕਨੈਕਸ਼ਨ…? ਮੀਤ ਨੇ ਵੀ ਦਿੱਤਾ ਜਵਾਬ…ਪੜੋ ਖ਼ਬਰ

Next Post

ਮੁੱਖ ਮੰਤਰੀ ਮੁਫਤ ਤੀਰਥ ਯਾਤਰਾ ਸਬੰਧੀ ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਕੀਤਾ ਹਲਫਨਾਵਾਂ ਦਾਇਰ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
Load More
Next Post
ਮੁੱਖ ਮੰਤਰੀ ਮੁਫਤ ਤੀਰਥ ਯਾਤਰਾ ਸਬੰਧੀ ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਕੀਤਾ ਹਲਫਨਾਵਾਂ ਦਾਇਰ…ਪੜ੍ਹੋ ਖ਼ਬਰ

ਮੁੱਖ ਮੰਤਰੀ ਮੁਫਤ ਤੀਰਥ ਯਾਤਰਾ ਸਬੰਧੀ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕੀਤਾ ਹਲਫਨਾਵਾਂ ਦਾਇਰ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend