Skip to main content

Gee 98News

ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ 28 ਅਪ੍ਰੈਲ ਨੂੰ ਆਉਣਗੇ

ਬਰਨਾਲਾ, 27 ਅਪ੍ਰੈਲ (ਨਿਰਮਲ ਸਿੰਘ ਪੰਡੋਰੀ)- ਮੁੱਖ ਮੰਤਰੀ ਭਗਵੰਤ ਮਾਨ 28 ਅਪ੍ਰੈਲ ਨੂੰ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਮੀਤ ਤੇ ਹੱਕ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਜਾਣਕਾਰੀ ਦਿੰਦੇ ਹੋਏ ਸੰਗਰੂਰ ਹਲਕੇ ਤੋਂ ਪਾਰਟੀ ਉਮੀਦਵਾਰ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਬਾਅਦ ਦੁਪਹਿਰ ਬਰਨਾਲਾ ਦੇ ਮੈਰੀਲੈਂਡ ਪੈਲੇਸ ਵਿਖੇ ਰੱਖੀ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ “ਸੰਸਦ ‘ਚ ਵੀ ਭਗਵੰਤ ਮਾਨ” ਮੁਹਿੰਮ ਅਤੇ 13-0 ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਰਿਕਾਰਡ ਰੱਖਣ ਦੇ ਨਾਲ ਵਿਰੋਧੀਆਂ ਦੀ ਪੰਜਾਬ ਵਿਰੋਧੀ ਸੋਚ ਨੂੰ ਬੇਨਕਾਬ ਕਰਨਗੇ। ਮੀਤ ਹੇਅਰ ਨੇ ਦਾਅਵਾ ਕੀਤਾ ਕਿ ਉਹਨਾਂ ਦੀ ਚੋਣ ਮੁਹਿੰਮ ਵਿਰੋਧੀ ਉਮੀਦਵਾਰਾਂ ਨਾਲੋਂ ਕਿਤੇ ਅੱਗੇ ਲੰਘ ਚੁੱਕੀ ਹੈ ਜਿਸ ਨੂੰ ਭਗਵੰਤ ਮਾਨ ਦੇ ਆਉਣ ਨਾਲ ਹੋਰ ਹੁਲਾਰਾ ਮਿਲੇਗਾ।

error: Content is protected !!