Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਰੋਨਾ ਵੈਕਸੀਨ ਲਗਵਾਉਣ ਵਾਲਿਆਂ ਨੂੰ ਹਾਰਟ ਅਟੈਕ ਤੇ ਬਰੇਨ ਸਟਰੋਕ ਦਾ ਖ਼ਤਰਾ…ਕੰਪਨੀ ਨੇ ਅਦਾਲਤ ‘ਚ ਮੰਨਿਆ, ਪਰ ਨਾਲ ਹੀ ਕਿਹਾ ਕਿ ਅਜਿਹਾ ਬਹੁਤ ਘੱਟ ਲੋਕਾਂ ‘ਚ ਹੋਵੇਗਾ..ਪੜ੍ਹੋ ਖ਼ਬਰ

Nirmal Pandori by Nirmal Pandori
04/30/2024
in ਪੰਜਾਬ
Reading Time: 1 min read
A A
0
ਕਰੋਨਾ ਵੈਕਸੀਨ ਲਗਵਾਉਣ ਵਾਲਿਆਂ ਨੂੰ ਹਾਰਟ ਅਟੈਕ ਤੇ ਬਰੇਨ ਸਟਰੋਕ ਦਾ ਖ਼ਤਰਾ…ਕੰਪਨੀ ਨੇ ਅਦਾਲਤ ‘ਚ ਮੰਨਿਆ, ਪਰ ਨਾਲ ਹੀ ਕਿਹਾ ਕਿ ਅਜਿਹਾ ਬਹੁਤ ਘੱਟ ਲੋਕਾਂ ‘ਚ ਹੋਵੇਗਾ..ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਅਪ੍ਰੈਲ Gee98 news service
-ਕਰੋਨਾ ਮਹਾਂਮਾਰੀ ਦੌਰਾਨ ਲਗਾਈ ਗਈ ਵੈਕਸੀਨ ਦੇ ਸਰੀਰ ਉੱਤੇ ਮਾੜੇ ਪ੍ਰਭਾਵਾਂ ਦੀ ਅਕਸਰ ਚਰਚਾ ਹੁੰਦੀ ਰਹਿੰਦੀ ਹੈ। ਅਜਿਹਾ ਸਿਰਫ਼ ਭਾਰਤ ਵਿੱਚ ਹੀ ਨਹੀਂ ਸਗੋਂ ਵਿਸ਼ਵ ਪੱਧਰ ‘ਤੇ ਕਰੋਨਾ ਵੈਕਸੀਨ ਦੇ ਸਰੀਰ ਉੱਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਅਕਸਰ ਚਿੰਤਾ ਜ਼ਾਹਿਰ ਹੁੰਦੀ ਰਹੀ ਹੈ। ਹੁਣ ਇੱਕ ਤਾਜ਼ਾ ਮਾਮਲਾ ਬ੍ਰਿਟੇਨ ਤੋਂ ਸਾਹਮਣੇ ਆਇਆ ਜਿੱਥੇ ਇੱਕ ਵਿਅਕਤੀ ਨੇ ਕਰੋਨਾ ਵੈਕਸੀਨ ਤਿਆਰ ਕਰਨ ਵਾਲੀ ਕੰਪਨੀ ਆਕਸਫੋਰਡ-ਐਸਟਰਾਜੇਨੇਕਾ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੈ।। ਉਸ ਵਿਅਕਤੀ ਦਾ ਕਹਿਣਾ ਹੈ ਕਿ ਐਸਟਰਾਜੇਨੇਕਾ ਦਾ ਟੀਕਾ ਲਗਵਾਉਣ ਤੋਂ ਬਾਅਦ ਉਹ ਬਰੇਨ ਡੈਮੇਜ ਦਾ ਸ਼ਿਕਾਰ ਹੋਇਆ ਸੀ ਉਹਨਾਂ ਵਾਂਗ ਕਈ ਹੋਰ ਪਰਿਵਾਰਾਂ ਨੇ ਵੀ ਵੈਕਸੀਨ ਦੇ ਮਾੜੇ ਪ੍ਰਭਾਵ ਨੂੰ ਲੈ ਕੇ ਅਦਾਲਤ ਵਿੱਚ ਸ਼ਿਕਾਇਤਾਂ ਦਾਇਰ ਕੀਤੀਆਂ ਹਨ। ਸਾਰੇ ਸ਼ਿਕਾਇਤੀ ਪਰਿਵਾਰਾਂ ਦਾ ਇਹ ਕਹਿਣਾ ਹੈ ਕਿ ਕਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਅਦ ਉਹਨਾਂ ਨੂੰ ਕਈ ਤਰ੍ਹਾਂ ਦੀਆਂ ਸਰੀਰਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨਾਂ ਬਾਰੇ ਪਹਿਲਾਂ ਨਹੀਂ ਦੱਸਿਆ ਗਿਆ ਸੀ। ਇਹ ਪਰਿਵਾਰ ਹੁਣ ਟੀਕੇ ਨੂੰ ਲੈ ਕੇ ਇਹਨਾਂ ਮੁਸ਼ਕਿਲਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਹ ਚਿੰਤਿਤ ਕਰਨ ਵਾਲੀ ਗੱਲ ਹੈ ਕਿ ਅਦਾਲਤ ਦੀ ਸੁਣਵਾਈ ਦੌਰਾਨ ਐਕਸਟਰਾਜੇਨੇਕਾ ਨੇ ਮੰਨਿਆ ਹੈ ਕਿ ਇਸ ਦੀ ਕੋਵਿਡ ਵੈਕਸੀਨ ਕੋਵੀਸ਼ੀਲਡ ਲੋਕਾਂ ਵਿੱਚ ਮਾੜੇ ਸਰੀਰਕ ਪ੍ਰਭਾਵਾਂ ਦਾ ਕਾਰਨ ਬਣ ਸਕਦੀ ਹੈ। ਦੂਜੇ ਸ਼ਬਦਾਂ ਵਿੱਚ ਇਹ ਹਾਰਟ ਅਟੈਕ, ਬ੍ਰੇਨ ਸਟਰੋਕ ਅਤੇ ਪਲੇਟਲੈਟਸ ਦੇ ਘਟਣ ਦਾ ਕਾਰਨ ਬਣ ਸਕਦੀ ਹੈ। ਹਾਲਾਂਕਿ ਕੰਪਨੀ ਨੇ ਇਹ ਵੀ ਕਿਹਾ ਹੈ ਕਿ ਆਮ ਲੋਕਾਂ ਨੂੰ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ ਕਿਉਂਕਿ ਅਜਿਹਾ ਬਹੁਤ ਘੱਟ ਮਾਮਲਿਆਂ ਵਿੱਚ ਹੀ ਹੋ ਸਕਦਾ ਹੈ। ਇਸ ਕੰਪਨੀ ਵੱਲੋਂ ਕੋਵਿਸ਼ੀਲਡ ਅਤੇ ਵੈਕਸਜਾਵਰੀਆ ਬਰਾਂਡ ਨਾਵਾਂ ਹੇਠ ਦੁਨੀਆਂ ਭਰ ਵਿੱਚ ਵੈਕਸੀਨ ਵੇਚੀ ਗਈ ਸੀ। ਯੂਕੇ ਹਾਈਕੋਰਟ ਵਿੱਚ ਆਪਣਾ ਜਵਾਬ ਦਾਅਵਾ ਦਾਇਰ ਕਰਦੇ ਹੋਏ ਕੰਪਨੀ ਨੇ ਮੰਨਿਆ ਕਿ ਬਹੁਤ ਘੱਟ ਮਾਮਲਿਆਂ ਵਿੱਚ ਉਹਨਾਂ ਦਾ ਟੀਕਾ ਥਰੋਮੋਸਾਈਟੋਪੇਨੀਆ ਸਿੰਡਰੋਮ (ਟੀਟੀਐਸ) ਦਾ ਕਾਰਨ ਬਣ ਸਕਦਾ ਹੈ। ਇਸ ਕਾਰਨ ਲੋਕਾਂ ਨੂੰ ਹਾਰਟ ਅਟੈਕ ਜਾਂ ਬਰੇਨ ਸਟਰੋਕ ਹੋ ਸਕਦਾ ਹੈ ।ਹੈਰਾਨੀ ਇਸ ਗੱਲ ਦੀ ਹੈ ਕਿ ਆਪਣੇ ਇਕਬਾਲੀਆ ਬਿਆਨ ਦੇ ਬਾਵਜੂਦ ਵੀ ਕੰਪਨੀ ਲੋਕਾਂ ਵੱਲੋਂ ਮੁਆਵਜ਼ੇ ਦੀ ਮੰਗ ਦਾ ਵਿਰੋਧ ਕਰ ਰਹੀ ਹੈ। ਕੰਪਨੀ ਦੀ ਦਲੀਲ ਹੈ ਕਿ ਇੰਨੇ ਵੱਡੇ ਪੈਮਾਨੇ ‘ਤੇ ਟੀਕਾਕਰਨ ਤੋਂ ਬਾਅਦ ਕੁਝ ਕੁ ਲੋਕਾਂ ਇਹ ਸਮੱਸਿਆ ਹੋ ਸਕਦੀ ਹੈ। ‌ ਇੱਥੇ ਇਹ ਵੀ ਦੱਸ ਦੇਈਏ ਕਿ ਐਕਸਟਰਾਜੈਨੇਕਾ ਆਕਸਫੋਰਡ ਵੈਕਸੀਨ ਸੁਰੱਖਿਆ ਚਿੰਤਾਵਾਂ ਦੇ ਕਾਰਨ ਹੁਣ ਯੂਕੇ ਵਿੱਚ ਨਹੀਂ ਦਿੱਤੀ ਜਾਂਦੀ। ਫਿਲਹਾਲ ਇਹ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ। ਜੇਕਰ ਅਦਾਲਤ ਨੇ ਪਟੀਸ਼ਨਕਰਤਾਵਾਂ ਦੀ ਗੱਲ ਮੰਨ ਲਈ ਤਾਂ ਕੰਪਨੀ ਨੂੰ ਵੱਡੀ ਰਕਮ ਮੁਆਵਜ਼ੇ ਦੇ ਰੂਪ ਵਿੱਚ ਪੀੜਤਾਂ ਨੂੰ ਦੇਣੀ ਪੈ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

04/20/2026
Load More
Tags: #barnalanews#punjabnews
Previous Post

ਬੇਸ਼ਰਮੀ ਦੀ ਹੱਦ : 7 ਬੱਚਿਆਂ ਦੀ ਮਾਂ ਵਿਧਵਾ ਨੇ 5 ਬੱਚਿਆਂ ਦੇ ਪਿਓ ਨਾਲ ਕਰਵਾਈ ਲਵ ਮੈਰਿਜ.. ਜਦ ਹਾਈਕੋਰਟ ਸੁਰੱਖਿਆ ਲੈਣ ਗਏ ਤਾਂ ਜੱਜ ਦਾ ਚੜ੍ਹ ਗਿਆ ਪਾਰਾ…ਪੜ੍ਹੋ ਖ਼ਬਰ

Next Post

ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਫੜਿਆ ਕਾਂਗਰਸ ਦਾ ਪੰਜਾ

Nirmal Pandori

Nirmal Pandori

Related Posts

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼
ਪੰਜਾਬ

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

by Nirmal Pandori
04/20/2026
ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ
ਪੰਜਾਬ

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

by Nirmal Pandori
04/20/2026
ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ
ਪੰਜਾਬ

ਬੈਟਰੀ ਦਾ ਸ਼ਾਰਟ ਸਰਕਟ ਹੋਣ ਕਾਰਨ ਦੋ ਗੱਡੀਆਂ ਹੋਈਆਂ ਸੜ ਕੇ ਸੁਆਹ…ਲੱਖਾਂ ਦਾ ਹੋਇਆ ਨੁਕਸਾਨ

by Nirmal Pandori
04/19/2026
Load More
Next Post
ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਫੜਿਆ ਕਾਂਗਰਸ ਦਾ ਪੰਜਾ

ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਫੜਿਆ ਕਾਂਗਰਸ ਦਾ ਪੰਜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਦੀ ਹੱਤਿਆ ‘ਚ ਸ਼ਾਮਿਲ ਕੈਦੀ ਨੇ ਜੇਲ੍ਹ ਅੰਦਰੋਂ ਵੀਡੀਓ ਵਾਇਰਲ ਕਰਕੇ ਲਗਾਏ ਗੰਭੀਰ ਦੋਸ਼

ਨੌਜਵਾਨ SSP ਦੀ ਨਵੀਂ ਪਹਿਲਕਦਮੀ…ਆਪਣੇ ਕੋਲ ਰੱਖ ਲਈ ਸ਼ਿਕਾਇਤ ਬਕਸੇ ਦੀ ਚਾਬੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend