Skip to main content

Gee 98News

ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਫੜਿਆ ਕਾਂਗਰਸ ਦਾ ਪੰਜਾ

ਚੰਡੀਗੜ੍ਹ,30 ਅਪ੍ਰੈਲ, Gee98 news service
-ਕੁਝ ਦਿਨ ਪਹਿਲਾਂ ਸਵੈ ਇੱਛਕ ਸੇਵਾ ਮੁਕਤੀ ਲੈਣ ਵਾਲੇ ਆਈਪੀਐਸ ਅਫ਼ਸਰ ਗੁਰਿੰਦਰ ਸਿੰਘ ਢਿੱਲੋ ਨੇ ਕਾਂਗਰਸ ਪਾਰਟੀ ਜੁਆਇਨ ਕਰ ਲਈ ਹੈ। ‌ ਦਿੱਲੀ ਵਿਖੇ ਪਾਰਟੀ ਦੇ ਹੈਡਕੁਆਰਟਰ ‘ਚ ਪੰਜਾਬ ਦੇ ਇੰਚਾਰਜ ਦਵਿੰਦਰ ਯਾਦਵ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਗੁਰਿੰਦਰ ਸਿੰਘ ਢਿੱਲੋਂ ਦਾ ਸਵਾਗਤ ਕੀਤਾ। ਦੱਸ ਦੇਈਏ ਕਿ ਅਜੇ ਛੇ ਕੁ ਦਿਨ ਪਹਿਲਾਂ ਹੀ ਢਿੱਲੋ ਨੇ ਆਪਣੀ ਨੌਕਰੀ ਤੋਂ ਸਵੈ ਇੱਛਕ ਸੇਵਾ ਮੁਕਤੀ ਲਈ ਸੀ, ਉਸ ਵੇਲੇ ਇਹ ਚਰਚਾ ਸ਼ੁਰੂ ਹੋ ਗਈ ਸੀ ਕਿ ਢਿੱਲੋਂ ਕਿਸੇ ਰਾਜਨੀਤਿਕ ਪਾਰਟੀ ਦਾ ਹਿੱਸਾ ਬਣਨਗੇ। ਚਰਚਾ ਇਹ ਵੀ ਹੈ ਕਿ ਕਾਂਗਰਸ ਪਾਰਟੀ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਗੁਰਿੰਦਰ ਸਿੰਘ ਢਿੱਲੋ ਨੂੰ ਉਮੀਦਵਾਰ ਐਲਾਨ ਸਕਦੀ ਹੈ। ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰਨ ਮੌਕੇ ਦਿੱਲੀ ਹੈਡਕੁਾਰਟਰ ਵਿਖੇ ਢਿਲੋਂ ਦੇ ਨਾਲ ਉਹਨਾਂ ਦਾ ਪਰਿਵਾਰ ਵੀ ਹਾਜ਼ਰ ਸੀ।

error: Content is protected !!