Gee 98News

ਚੰਡੀਗੜ੍ਹ, 1 ਮਈ, Gee98 news service
-ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਅੱਜ ਵੱਡਾ ਫੈਸਲਾ ਲਿਆ ਹੈ। ਮਾਨਸਾ ਦੀ ਸੈਸਨ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਸੈਸ਼ਨ ਕੋਰਟ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਇਸ ਮਾਮਲੇ ਦੀ ਹੁਣ ਅਗਲੀ ਸੁਣਵਾਈ 15 ਮਈ ‘ਤੇ ਰੱਖੀ ਗਈ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ 20 ਮਈ ਤੋਂ ਇਸ ਕੇਸ ਦੀ ਰੈਗੂਲਰ ਸੁਣਵਾਈ ਹੋਵੇਗੀ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੇਣ ਵਿੱਚ ਦੇਰੀ ਸਬੰਧੀ ਪੰਜਾਬ ਸਰਕਾਰ ‘ਤੇ ਅਕਸਰ ਸਵਾਲ ਚੁੱਕੇ ਜਾਂਦੇ ਰਹੇ ਹਨ।

Leave a Reply

Your email address will not be published. Required fields are marked *

error: Content is protected !!