Gee 98News

ਚੰਡੀਗੜ੍ਹ,18 ਮਈ, Gee98 news service
-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਹੜਕੰਪ ਮਚਿਆ ਹੋਇਆ ਹੈ। ਆਪਣੇ ਪੀਏ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਜਿਸ ਵਿੱਚ ਅਰਵਿੰਦ ਕੇਜਰੀਵਾਲ ਆਖ ਰਹੇ ਹਨ ਕਿ ਉਹ ਕੱਲ ਆਪਣੇ ਸਾਰੇ ਸੰਸਦਾਂ ਅਤੇ ਵਿਧਾਇਕਾਂ ਨੂੰ ਨਾਲ ਲੈ ਕੇ ਭਾਜਪਾ ਦੇ ਹੈਡਕੁਆਰਟਰ ਜਾਣਗੇ। ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਮੁਖ਼ਾਤਿਬ ਹੋ ਕੇ ਕਿਹਾ ਕਿ “ਤੁਸੀਂ ਜਿਸ ਨੂੰ ਵੀ ਗ੍ਰਿਫਤਾਰ ਕਰਨਾ ਹੈ ਕਰ ਲਵੋ।‌ ਸ੍ਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮੁਖਾਤਬ ਹੋ ਕੇ ਕਿਹਾ ਕਿ “ਤੁਸੀਂ ਜੇਲ੍ਹ.. ਜੇਲ੍ਹ ਦੀ ਖੇਡ ਨਾ ਖੇਡੋ, ਤੁਸੀਂ ਸਾਨੂੰ ਸਾਰਿਆਂ ਨੂੰ ਜੇਲ੍ਹ ਵਿੱਚ ਸੁੱਟ ਦੇਵੋ ਪਰੰਤੂ ਆਮ ਆਦਮੀ ਪਾਰਟੀ ਨਾ ਟੁੱਟੇਗੀ ਨਾ ਖਤਮ ਹੋਵੇਗੀ। ‌ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ। ਆਪਣੇ ਪੀਏ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਖਦਸ਼ਾ ਜਾਹਿਰ ਕੀਤਾ ਕਿ ਹੁਣ ਅਗਲੀ ਵਾਰੀ ਰਾਘਵ ਚੱਢਾ ਦੀ ਹੋ ਸਕਦੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਸ ਵੀਡੀਓ ਤੋਂ ਜ਼ਾਹਰ ਹੋ ਰਿਹਾ ਹੈ ਕਿ ਉਹਨਾਂ ਦੀ ਪਾਰਟੀ ਦੇ ਵੱਡੇ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਹਲਚਲ ਤੇਜ਼ ਹੋ ਚੁੱਕੀ ਹੈ। ‌ ਸੂਤਰਾਂ ਅਨੁਸਾਰ ਆਪਣੀ ਹੀ ਪਾਰਟੀ ਦੀ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਆਪਣੇ ਪੀਏ ਵੱਲੋਂ ਕੀਤੀ ਕੁੱਟਮਾਰ ਦੇ ਮਾਮਲੇ ਤੋਂ ਅਰਵਿੰਦ ਕੇਜਰੀਵਾਲ ਪਰੇਸ਼ਾਨ ਨਜ਼ਰ ਆ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸ੍ਰੀ ਕੇਜਰੀਵਾਲ ਨੇ ਪੰਜਾਬ ਦਾ ਦੋ ਦਿਨ ਦਾ ਦੌਰਾ ਸਵਾਤੀ ਮਾਲੀਵਾਲ ਦੇ ਮਾਮਲੇ ਕਰਕੇ ਹੀ ਵਿਚਕਾਰ ਛੱਡ ਦਿੱਤਾ ਸੀ ਅਤੇ ਉਹ ਪੰਜਾਬ ਤੋਂ ਦਿੱਲੀ ਵਾਪਸ ਚਲੇ ਗਏ ਸਨ। ‌

Leave a Reply

Your email address will not be published. Required fields are marked *

error: Content is protected !!