Skip to main content

Gee 98News

ਸ਼੍ਰੋਮਣੀ ਅਕਾਲੀ ਦਲ (ਅ) ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਬਰਨਾਲਾ,22, ਮਈ, (ਨਿਰਮਲ ਸਿੰਘ ਪੰਡੋਰੀ)-

-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਮੈਂਬਰ ਪੀਏਸੀ ਅਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਦੀ ਮਿਹਨਤ ਸਦਕਾ ਕਰਨੈਲ ਸਿੰਘ ਅਤਲਾ ਜ਼ਿਲ੍ਹਾ ਵਾਈਸ ਪ੍ਰਧਾਨ ਕਾਂਗਰਸ ਕਮੇਟੀ ਮਾਨਸਾ, ਸੰਮਤੀ ਮੈਂਬਰ ਤੇ ਬਲਾਕ ਪ੍ਰਧਾਨ ਕਿਸਾਨ ਸੈਲ ਭੀਖੀ ਗੁਰਪ੍ਰੀਤ ਸਿੰਘ ਮਾਨਸਾ, ਅੰਗਰੇਜ ਸਿੰਘ, ਗੁਰਪ੍ਰੀਤ ਸਿੰਘ ਸੱਦਾ ਸਿੰਘ ਵਾਲਾ, ਐਨਆਰਆਈ ਅੰਗਰੇਜ਼ ਸਿੰਘ ਬੋਬੀ ਸਮੇਤ ਸੀਨੀਅਰ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਸ਼ਾਮਿਲ ਹੋ ਗਏ, ਜਿਨਾਂ ਨੂੰ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਰਟੀ ਦਾ ਝੰਡਾ ਤੇ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਮਾਨ ਨੇ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਸ.ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਥ ਅਤੇ ਪੰਜਾਬ ਦੇ ਭਲੇ ਦੀ ਗੱਲ ਕਰਦੀ ਹੈ, ਜਿਸ ਕਰਕੇ ਨੌਜਵਾਨ ਅਤੇ ਵੱਖ ਵੱਖ ਪਾਰਟੀਆਂ ਵਿੱਚ ਵਧੀਆ ਸੋਚ ਵਾਲੇ ਲੀਡਰ ਪਾਰਟੀ ਦੇ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਨਤੀਜੇ ਬੜੇ ਹੈਰਾਨੀਜਨਕ ਹੋਣਗੇ ਜੋ ਪੰਜਾਬ ਦੀ ਸਿਆਸੀ ਤਸਵੀਰ ਬਦਲਦੇ ਹੋਏ ਨਜ਼ਰ ਆਉਣਗੇ। ਇਸ ਮੌਕੇ ਉਹਨਾਂ ਦੇ ਨਾਲ ਇੰਦਰਜੀਤ ਸਿੰਘ ਮੁਨਸ਼ੀ ਮਾਨਸਾ, ਪਰਮਪਾਲ ਸਿੰਘ ਭਿੱਖੀ ਵੀ ਹਾਜਰ ਸਨ। ਇਸ ਮੌਕੇ ਪਰਮਿੰਦਰ ਸਿੰਘ ਬਾਲਿਆਵਾਲੀ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਜੀ ਆਇਆ ਕਿਹਾ ਤੇ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

error: Content is protected !!