Skip to main content

Gee 98News

ਮੇਰੇ ਨਿੱਤ ਦੇ ਸ਼ਰਾਬੀਆ ਯਾਰਾ…ਇਹ ਖ਼ਬਰ ਤੇਰੇ ਲਈ ਅਹਿਮ ਹੈ…!

ਚੰਡੀਗੜ੍ਹ, 24 ਮਈ, Gee98 news service
-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਬੰਦ ਰੱਖਣ ਸਬੰਧੀ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ‘ਚ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਰਾਹੀਂ 31 ਮਈ ਦੀ ਸ਼ਾਮ ਤੋਂ ਲੈ ਕੇ 2 ਜੂਨ ਦੀ ਸ਼ਾਮ ਤੱਕ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਅੰਗਰੇਜੀ ਅਤੇ ਦੇਸੀ ਸ਼ਰਾਬ, ਸਪਿਰਿਟ, ਅਲਕੋਹਲ ਜਾਂ ਹੋਰ ਕੋਈ ਵੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਜਮਾਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ ਢਾਬਿਆਂ, ਅਹਾਤਿਆਂ, ਰੈਸਟੋਰੈਂਟ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ/ਸਰਵ ਕਰਨ ‘ਤੇ ਪੂਰਨ ਪਾਬੰਦੀ ਰਹੇਗੀ।

error: Content is protected !!