Skip to main content

Gee 98News

ਅਕਾਲੀ ਦਲ ਦੇ ਕਮਾਂਡਰ “ਸਾਲੇ ਨੇ ਜੀਜੇ” ਨੂੰ ਦਿੱਤਾ ਤਕੜਾ ਸਿਆਸੀ ਝਟਕਾ

ਚੰਡੀਗੜ੍ਹ, 26 ਮਈ, Gee98 news service
-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜੀਜੇ ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਆਪਣੇ ਹੀ ਨੇੜੇ ਦੇ ਰਿਸ਼ਤੇਦਾਰ ਖ਼ਿਲਾਫ਼ ਕੀਤੀ ਗਈ ਸਖ਼ਤ ਕਾਰਵਾਈ ਨੂੰ ਜਿੱਥੇ ਸੁਖਬੀਰ ਬਾਦਲ ਦੀ ਪਾਰਟੀ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ ਉੱਥੇ ਸਿਆਸੀ ਹਲਕਿਆਂ ਵਿੱਚ ਇਸ ਕਾਰਵਾਈ ਨੂੰ ਹੈਰਾਨੀਜਨਕ ਤਰੀਕੇ ਨਾਲ ਵੇਖਿਆ ਜਾ ਰਿਹਾ ਹੈ।

error: Content is protected !!