Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹ ਤਾਂ ਪਤੰਦਰ ਸੁੱਚਾ ਸਿੰਘ ਲੰਗਾਹ ਤੋਂ ਵੀ ਅੱਗੇ ਨਿਕਲਗੇ….47° ਤਾਪਮਾਨ ‘ਚ ਮੰਤਰੀ ਵੀ ਅਸ਼ਲੀਲ ਵੀਡੀਓ ਨੇ ਅੱਗ ਲਗਾਈ ਪਈ ਆਂ

Nirmal Pandori by Nirmal Pandori
05/28/2024
in ਪੰਜਾਬ
Reading Time: 1 min read
A A
0
ਇਹ ਤਾਂ ਪਤੰਦਰ ਸੁੱਚਾ ਸਿੰਘ ਲੰਗਾਹ ਤੋਂ ਵੀ ਅੱਗੇ ਨਿਕਲਗੇ….47° ਤਾਪਮਾਨ ‘ਚ ਮੰਤਰੀ ਵੀ ਅਸ਼ਲੀਲ ਵੀਡੀਓ ਨੇ ਅੱਗ ਲਗਾਈ ਪਈ ਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 28 ਮਈ, Gee98 news service
-ਪੰਜਾਬ ਸਰਕਾਰ ਦੇ ਇੱਕ ਮੰਤਰੀ ਦੀ ਅਸ਼ਲੀਲ ਵੀਡੀਓ ਨੇ ਸੂਬੇ ਦਾ ਸਿਆਸੀ ਪਾਰਾ ਹੋਰ ਚੜਾ ਦਿੱਤਾ ਹੈ। ਪਹਿਲਾਂ ਇੱਕ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਕਾਰਨ ਅਤੇ ਹੁਣ ਆਪਣੇ ਇੱਕ ਹੋਰ ਮੰਤਰੀ ਦੀ ਅਸ਼ਲੀਲ ਵੀਡੀਓ ਕਾਰਨ ਮਾਨ ਸਰਕਾਰ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਮੰਤਰੀ ਦੀ ਇਸ ਵੀਡੀਓ ਨੇ ਲੋਕਸਭਾ ਚੋਣਾਂ ਤੋਂ ਪਹਿਲਾਂ ਤਰਥੱਲੀ ਮਚਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਹ ਵੀਡੀਓ ਐਨੀ ਕੁ ਅਸ਼ਲੀਲ ਹੈ ਕਿ ਇਸ ਨੂੰ ਚੈਨਲ ‘ਤੇ ਵੀ ਨਹੀਂ ਚਲਾਇਆ ਜਾ ਸਕਦਾ। ਭਗਵੰਤ ਮਾਨ ਸਰਕਾਰ ਦੇ ਇਹਨਾਂ ਮੰਤਰੀਆਂ ਦੇ ਅਜੀਬ ਕਾਰਨਾਮਿਆਂ ਨੇ ਸਰਕਾਰ ਦੀ ਵੀ ਕਿਰਕਰੀ ਕਰਵਾਈ ਹੋਈ ਹੈ। ਦੂਜੇ ਪਾਸੇ ਮੰਤਰੀ ਬਲਕਾਰ ਸਿੰਘ ਆਪਣੀ ਕਥਿਤ ਵਾਇਰਲ ਵੀਡੀਓ ਪਿੱਛੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਨੇ ਆਪਣੀ ਵਾਇਰਲ ਵੀਡੀਓ ‘ਤੇ ਸਿਰਫ਼ ਐਨਾ ਹੀ ਕਿਹਾ ਕਿ “ਮੈਂ ਇਸ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ ਅਤੇ ਇਹ ਮੇਰੇ ਧਿਆਨ ਵਿੱਚ ਨਹੀਂ ਹੈ”। ਮੰਤਰੀ ਦੀ ਟਿੱਪਣੀ ਉੱਪਰ ਟਿੱਪਣੀ ਕਰਦੇ ਹੋਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ “ਐਨੀ ਗੰਦੀ ਵੀਡੀਓ ‘ਤੇ ਮੰਤਰੀ ਕਹਿ ਵੀ ਕੀ ਸਕਦੇ ਹਨ, ਹੁਣ ਹੋਰ ਕਹਿਣ ਵਾਲਾ ਰਹਿ ਕੀ ਗਿਆ ਹੈ”। ਦੂਜੇ ਪਾਸੇ ਆਪਣੇ ਮੰਤਰੀ ਦੀ ਵੀਡੀਓ ਕਾਂਡ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਘੇਰਿਆ ਜਾ ਰਿਹਾ ਹੈ। ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਨੇ ਟਵਿੱਟਰ ਐਕਸ ਰਾਹੀਂ ਬਹੁਤ ਹੀ ਗੰਭੀਰ ਦੋਸ਼ ਲਗਾਏ ਹਨ, ਜਿਸ ਦਾ ਹਵਾਲਾ ਦਿੰਦਿਆਂ ਕੌਮੀ ਮਹਿਲਾ ਕਮਿਸ਼ਨ ਨੇ ਵੀ ਪੰਜਾਬ ਦੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਦੇਣ ਲਈ ਕਿਹਾ ਹੈ। ਵਾਇਰਲ ਵੀਡੀਓ ਨੂੰ ਲੈ ਕੇ ਲਗਾਤਾਰ ਮਾਹੌਲ ਭਖਦਾ ਜਾ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ।
ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਦੇ ਖ਼ਿਲਾਫ਼ ਕੋਈ ਕਾਰਵਾਈ ਕਰਨਗੇ ? ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਅਸ਼ਲੀਲ ਵੀਡੀਓ ‘ਤੇ ਅਕਾਲੀਆਂ ‘ਤੇ ਜ਼ਬਰਦਸਤ ਹਮਲੇ ਕਰਨ ਵਾਲੇ ਭਗਵੰਤ ਮਾਨ ਦੀ ਆਪਣੇ ਮੰਤਰੀਆਂ ਦੀ ਅਸ਼ਲੀਲ ਵੀਡੀਓ ‘ਤੇ ਚੁੱਪ ਹੈਰਾਨੀਜਨਕ ਹੈ। ‌ਬਹਰਹਾਲ ! ਪੰਜਾਬ ‘ਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਨੇ ਅਤੇ ਤਾਪਮਾਨ 47 ਡਿਗਰੀ ਤੱਕ ਚੱਲ ਰਿਹਾ ਹੈ ਉੱਪਰੋਂ ਪੰਜਾਬ ਦੇ ਮੰਤਰੀ ਦੀ ਅਸ਼ਲੀਲ ਵੀਡੀਓ ਨੇ ਪੰਜਾਬ ਦੇ ਸਿਆਸੀ ਮਾਹੌਲ ‘ਚ ਅੱਗ ਲਗਾਈ ਹੋਈ ਹੈ। ਵਿਰੋਧੀਆਂ ਪਾਰਟੀਆਂ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਨੂੰ ਸੁੱਚਾ ਸਿੰਘ ਲੰਗਾਹ ਤੋਂ ਵੀ ਵੱਧ ਨੰਬਰ ਦੇ ਰਹੀਆਂ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਖਾਕੀ ‘ਤੇ ਸਵਾਲ…14 ਮਈ ਨੂੰ ਦੋ ਧਿਰਾਂ ਦੀ ਲੜਾਈ ‘ਚ ਪੁਲਿਸ ਨੇ ਨਹੀਂ ਕੀਤੀ ਕਾਰਵਾਈ..ਨਤੀਜਾ 25 ਮਈ ਨੂੰ ਕਤਲ ਦੇ ਰੂਪ ‘ਚ ਨਿਕਲਿਆ

Next Post

ਸਿਮਰਨਜੀਤ ਸਿੰਘ ਮਾਨ ਫਸਗੇ ਸਿਆਸੀ ਘੁੰਮਣਘੇਰੀ ‘ਚ…ਫਰੀਦਕੋਟ ਤੋਂ ਉਮੀਦਵਾਰ ਵਾਪਸ ਲੈਣ ਸਬੰਧੀ ਪੈ ਰਿਹਾ ਦਬਾਅ…!

Nirmal Pandori

Nirmal Pandori

Related Posts

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
Load More
Next Post
ਸਿਮਰਨਜੀਤ ਸਿੰਘ ਮਾਨ ਫਸਗੇ ਸਿਆਸੀ ਘੁੰਮਣਘੇਰੀ ‘ਚ…ਫਰੀਦਕੋਟ ਤੋਂ ਉਮੀਦਵਾਰ ਵਾਪਸ ਲੈਣ ਸਬੰਧੀ ਪੈ ਰਿਹਾ ਦਬਾਅ…!

ਸਿਮਰਨਜੀਤ ਸਿੰਘ ਮਾਨ ਫਸਗੇ ਸਿਆਸੀ ਘੁੰਮਣਘੇਰੀ 'ਚ…ਫਰੀਦਕੋਟ ਤੋਂ ਉਮੀਦਵਾਰ ਵਾਪਸ ਲੈਣ ਸਬੰਧੀ ਪੈ ਰਿਹਾ ਦਬਾਅ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend