Gee 98News

ਕੈਰੋਂ ਤੋਂ ਬਾਅਦ ਇੱਕ ਹੋਰ ਵੱਡੇ ਆਗੂ ਦੀ ਵਾਰੀ…ਪ੍ਰਧਾਨ ਮੰਤਰੀ ਦੀ ਤਾਰੀਫ਼ ਪੈ ਸਕਦੀ ਹੈ ਮਹਿੰਗੀ

ਚੰਡੀਗੜ੍ਹ, 28 , Gee98 news service
-ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ। ਪਿਛਲੇ ਦਿਨੀ ਮਲੂਕਾ ਵੱਲੋਂ ਇੱਕ ਵੀਡੀਓ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੇ ਜਾਣ ਤੋਂ ਬਾਅਦ ਮਲੂਕਾ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਆਪਣੇ ਵੱਡੇ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਕਾਲੀ ਦਲ ਤੋਂ ਕੱਢ ਦਿੱਤਾ ਸੀ। ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਮਲੂਕਾ ਬਠਿੰਡਾ ਤੋਂ ਭਾਜਪਾ ਦੀ ਟਿਕਟ ‘ਤੇ ਲੋਕ ਸਭਾ ਦੀ ਉਮੀਦਵਾਰ ਹੈ। ਕੁਝ ਦਿਨ ਪਹਿਲਾਂ ਤੱਕ ਤਾਂ ਮਲੂਕਾ ਨੇ ਚੁੱਪੀਧਾਰੀ ਰੱਖੀ ਪ੍ਰੰਤੂ ਹੁਣ ਅਚਾਨਕ ਮਲੂਕਾ ਨੇ ਇੱਕ ਵੀਡੀਓ ਵਾਇਰਲ ਕੀਤੀ ਜਿਸ ਵਿੱਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕਰ ਰਹੇ ਹਨ। ਦੂਜੇ ਪਾਸੇ ਬੀਬੀ ਹਰਸਿਮਰਤ ਕੌਰ ਬਾਦਲ ਵੀ ਬਠਿੰਡਾ ਤੋਂ ਚੋਣ ਲੜ ਰਹੇ ਹਨ ਜਿਸ ਕਰਕੇ ਅਕਾਲੀ ਦਲ ਮਲੂਕਾ ਵੱਲੋਂ ਅਜਿਹੇ ਹਾਲਾਤਾਂ ‘ਚ ਪ੍ਰਧਾਨ ਮੰਤਰੀ ਦੀ ਤਾਰੀਫ਼ ਕੀਤੇ ਜਾਣ ਤੋਂ ਔਖਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਹਨਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕਦੀ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋ ਨੇ ਅਕਾਲੀ ਦਲ ਵਿਰੁੱਧ ਕੋਈ ਜਨਤਕ ਬਿਆਨ ਜਾਰੀ ਨਹੀਂ ਕੀਤਾ ਸੀ ਜਦਕਿ ਸਿਕੰਦਰ ਸਿੰਘ ਮਲੂਕਾ ਨੇ ਪ੍ਰਧਾਨ ਮੰਤਰੀ ਦੀ ਤਾਰੀਫ਼ ਕਰਕੇ ਇੱਕ ਤਰੀਕੇ ਨਾਲ ਭਾਜਪਾ ਨੂੰ ਸਮਰਥਨ ਦੇਣ ਦੀ ਗੱਲ ਕਹੀ ਹੈ।

error: Content is protected !!