Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕਾਮ ‘ਚ ਵੱਡੇ ਘਪਲੇ ਦਾ ਅਕਾਲੀ ਉਮੀਦਵਾਰ ਨੇ ਕੱਢਿਆ..ਪ੍ਰੈਸ ਕਾਨਫਰੰਸ ‘ਚ ਪੇਸ਼ ਕੀਤੇ ਪੂਰੇ ਤੱਥ, ਬਿਜਲੀ ਦੇ ਖੰਬੇ ਅਤੇ ਮੀਟਰ ਖਰੀਦਣ ‘ਚ ਵੀ ਵੱਡਾ ਘਪਲਾ

Nirmal Pandori by Nirmal Pandori
05/29/2024
in ਪੰਜਾਬ
Reading Time: 1 min read
A A
0
ਪਾਵਰਕਾਮ ‘ਚ ਵੱਡੇ ਘਪਲੇ ਦਾ ਅਕਾਲੀ ਉਮੀਦਵਾਰ ਨੇ ਕੱਢਿਆ..ਪ੍ਰੈਸ ਕਾਨਫਰੰਸ ‘ਚ ਪੇਸ਼ ਕੀਤੇ ਪੂਰੇ ਤੱਥ, ਬਿਜਲੀ ਦੇ ਖੰਬੇ ਅਤੇ ਮੀਟਰ ਖਰੀਦਣ ‘ਚ ਵੀ ਵੱਡਾ ਘਪਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਮਈ, Gee98 news service
-ਅਕਸਰ ਚੋਣਾਂ ਦੌਰਾਨ ਸੱਤਾ ਵਿਰੋਧੀ ਪਾਰਟੀਆਂ ਵੱਲੋਂ ਸੱਤਾ ਧਿਰ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਵੱਡੇ ਖੁਲਾਸੇ ਕੀਤੇ ਜਾਂਦੇ ਹਨ। ਅਜਿਹਾ ਹੀ ਇੱਕ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਐਨ ਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ PSPCL ਵਿੱਚ 7000 ਕਰੋੜ ਰੁਪਏ ਦਾ ਵੱਡਾ ਘਪਲਾ ਹੋਇਆ ਹੈ।‌ ਪਟਿਆਲਾ ਮੀਡੀਆ ਕਲੱਬ ਵਿਚ ਪ੍ਰੈੱਸ ਕਾਨਫਰੰਸ ਸਮੇਂ ਸ਼ਰਮਾ ਦੇ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਤੇ ਪਾਵਰਕਾਮ ਆਊਟਸੋਰਸ ਟੈਕਨੀਕਲ ਆਫਿਸ ਵਰਕਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਿਮਰਨਜੀਤ ਸਿੰਘ ਹਿੱਸੋਵਾਲ ਵੀ ਹਾਜ਼ਰ ਸਨ। ‌ ਇਸ ਮੌਕੇ ਐਨ ਕੇ ਸ਼ਰਮਾ ਨੇ ਦੱਸਿਆ ਕਿ PSPCL ਵਿਚ ਦਿੱਲੀ ਦੀਆਂ ਕੰਪਨੀਆਂ ਟੈਲੀਪਰਮਾਰਮੈਂਸ ਗਲੋਬਲ ਪ੍ਰਾਈਵੇਟ ਲਿਮਟਿਡ ਅਤੇ ਵਿਜ਼ਨ ਪਲੱਸ ਸਕਿਊਰਿਟੀ ਕੰਟਰੋਲ ਪ੍ਰਾਈਵੇਟ ਲਿਮਟਿਡ ਰਾਹੀਂ 8 ਹਜ਼ਾਰ ਦੇ ਕਰੀਬ ਮੁਲਾਜ਼ਮ ਆਊਟਸੋਰਸ ਰਾਹੀਂ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਮੁਲਾਜ਼ਮਾਂ ਦੀ ਕਾਗਜ਼ਾਂ ਵਿਚ ਤਨਖਾਹ ਡੀ ਸੀ ਰੇਟ ‘ਤੇ ਕਰੀਬਨ 11409 ਰੁਪਏ ਦੱਸੀ ਗਈ ਹੈ ਜਦੋਂ ਕਿ ਅਸਲ ਵਿਚ ਇਹਨਾਂ ਨੂੰ ਸਿਰਫ 7300 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਹਨਾਂ ਮੁਲਾਜ਼ਮਾਂ ਦੇ ਨਾਂ ‘ਤੇ ਪੀ ਐਸ ਪੀ ਸੀ ਐਲ ਤੋਂ 4309 ਰੁਪਏ ਹਾਊਸਰੈਂਟ ਲਿਆ ਜਾ ਰਿਹਾ ਜੋ ਕੰਪਨੀਆਂ ਰਾਹੀਂ ਕੇਜਰੀਵਾਲ, ਭਗਵੰਤ ਮਾਨ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਪਾਵਰਕਾਮ ਮੈਨੇਜਮੈਂਟ ਦੇ ਖਾਤੇ ਵਿਚ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸੇ ਤਰੀਕੇ ਤੇਲ ਭੱਤਾ 2500 ਰੁਪਏ ਪ੍ਰਤੀ ਮੁਲਾਜ਼ਮ ਪ੍ਰਤੀ ਮਹੀਨਾ PSPCL ਤੋਂ ਲਿਆ ਜਾ ਰਿਹਾ ਹੈ ਪਰ ਮੁਲਾਜ਼ਮਾਂ ਨੂੰ ਨਹੀਂ ਦਿੱਤਾ ਜਾ ਰਿਹਾ ਤੇ ਕੰਪਨੀ ਕੋਲ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁਲਾਜ਼ਮਾਂ EPF ਉਹਨਾਂ ਦੀ ਪੂਰੀ ਤਨਖਾਹ ‘ਤੇ ਦੇਣਾ ਬਣਦਾ ਹੈ ਪਰ ਇਹ ਸਿਰਫ 7300 ਰੁਪਏ ‘ਤੇ ਦਿੱਤਾ ਜਾ ਰਿਹਾ ਹੈ ਜਦੋਂ PSPCL ਤੋਂ ਨਕਲੀ ਰਸੀਦਾਂ ਬਣਾ ਕੇ ਪੂਰੀ ਤਨਖਾਹ ਅਨੁਸਾਰ EPF ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਘੁਟਾਲਾ ਤਰਕੀਬਨ 426 ਕਰੋੜ ਰੁਪਏ ਦਾ ਬਣਦਾ ਹੈ। ਉਹਨਾਂ ਦੱਸਿਆ ਕਿ ਇਸੇ ਤਰੀਕੇ PSPCL ਵੱਲੋਂ ਖਰੀਦੇ ਜਾਂਦੇ ਖੰਭਿਆਂ, ਬਿਜਲੀ ਦੀਆਂ ਤਾਰਾਂ, ਟਰਾਂਸਫਾਰਮਾਂ ਤੇ ਹੋਰ ਸਮਾਨ ‘ਤੇ ਖਰੀਦ ਦੇ ਨਾਂ ‘ਤੇ ਵੱਡੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਹਰਿਆਣਾ ਵਿਚ ਜਿਹੜਾ 9 ਮੀਟਰ ਦਾ ਖੰਭਾ 2500 ਰੁਪਏ ਦਾ ਹੈ, ਉਹ ਪੰਜਾਬ ‘ਚ 5200 ਰੁਪਏ ਦਾ ਲਿਆ ਜਾ ਰਿਹਾ ਹੈ। ਇਸੇ ਤਰੀਕੇ 11 ਮੀਟਰ ਦਾ ਖੰਭਾ 5200 ਰੁਪਏ ਦਾ ਲਿਆ ਜਾ ਰਿਹਾ ਹੈ, ਇਥੇ 10976 ਰੁਪਏ ਦਾ ਖਰੀਦਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਖਰੀਦੋ ਫਰੋਖ਼ਤ ਵਿਚ ਸਿੱਧੇ ਤੌਰ ‘ਤੇ ਤਕਰੀਬਨ 6 ਹਜ਼ਾਰ ਕਰੋੜ ਰੁਪਏ ਦੀ ਸਿੱਧੀ ਲੁੱਟ ਕੀਤੀ ਜਾ ਰਹੀ ਹੈ। ਐਨ ਕੇ ਸ਼ਰਮਾ ਨੇ ਇਹ ਵੀ ਦੱਸਿਆ ਕਿ ਬਿਜਲੀ ਕੰਪਨੀ ਨੇ 2 ਲੱਖ ਸਮਾਰਟ ਮੀਟਰ ਖਰੀਦੇ ਹਨ ਜਿਹਨਾਂ ਦੀ ਖਰੀਦ ਵਿਚ ਵੀ ਵੱਡਾ ਘਪਲਾ ਵੀ ਹੈ ਤੇ ਐਨਫੋਰਸਮੈਂਟ ਬਠਿੰਡਾ ਨੇ ਆਪਣੀ ਰਿਪੋਰਟ ਵਿਚ ਤਸਦੀਕ ਕੀਤਾ ਹੈ ਕਿ ਇਹ ਮੀਟਰ 9 ਫੀਸਦੀ ਜ਼ਿਆਦਾ ਰਫਤਾਰ ਨਾਲ ਚਲਦੇ ਹਨ। ਭਾਵ ਕਿ ਜਦੋਂ ਖਪਤਕਾਰ 260 ਯੂਨਿਟਾਂ ਖਪਤ ਕਰਦਾ ਹੈ ਤਾਂ ਮੀਟਰ 300 ਯੂਨਿਟ ਸ਼ੋਅ ਕਰਦਾ ਯਾਨੀ ਦਰਸਾਉਂਦਾ ਹੈ।ਇਸ ਮੌਕੇ ਸੁਰਜੀਤ ਸਿੰਘ ਰੱਖੜਾ ਤੇ ਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਘੁਟਾਲਾ 7 ਹਜ਼ਾਰ ਕਰੋੜ ਰੁਪਏ ਦਾ ਬਣਦਾ ਹੈ ਜਿਸਦਾ ਸਾਰਾ ਪੈਸਾ ਦਿੱਲੀ ਦੀਆਂ ਕੰਪਨੀਆਂ ਰਾਹੀਂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਤੇ ਪੀ ਐਸ ਪੀ ਸੀ ਐਲ ਮੈਨੇਜਮੈਂਟ ਦੀ ਜੇਬ ਵਿਚ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਤੋਂ ਪੈਸਾ ਲੁੱਟ ਕੇ ਬਿਜਲੀ ਕੰਪਨੀ ਨੂੰ ਮੁਨਾਫੇ ਵਿਚ ਦੱਸਿਆ ਜਾ ਰਿਹਾ ਹੈ। ਉਹਨਾਂ ਐਲਾਨ ਕੀਤਾ ਕਿ ਉਹ ਇਸ ਘੁਟਾਲੇ ਦੀ ਸ਼ਿਕਾਇਤ ਪੰਜਾਬ ਦੇ ਰਾਜਪਾਲ ਨੂੰ ਕਰ ਕੇ ਇਸ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਮੰਗਣਗੇ। ਇਸ ਮੌਕੇ ਪ੍ਰਧਾਨ ਸਿਮਰਨਜੀਤ ਸਿੰਘ ਹਿੱਸੋਵਾਲ ਨੇ ਦੱਸਿਆ ਕਿ ਉਹ ਘੁਟਾਲੇ ਦੀ ਸ਼ਿਕਾਇਤ ਪੀ ਐਸ ਪੀ ਸੀ ਐਲ ਮੈਨੇਜਮੈਂਟ ਤੋਂ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਤੀ ਤੌਰ ‘ਤੇ ਕਰ ਚੁੱਕੇ ਹਨ ਪਰ ਦੋ ਸਾਲਾਂ ਤੋਂ ਕਿਸੇ ਵੀ ਪੱਧਰ ‘ਤੇ ਕੋਈ ਕਾਰਵਾਈ ਨਹੀਂ ਹੋਈ ਸਗੋਂ ਉਲਟਾ ਉਹਨਾਂ ‘ਤੇ ਹਮਲਾ ਕਰਵਾ ਦਿੱਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

04/27/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਠੀਕਰੀਵਾਲਾ ਵਿਖੇ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਹੋਇਆ ਇਕੱਠ…ਲੱਡੂਆਂ ਨਾਲ ਤੋਲਿਆ

Next Post

ਉਮੀਦਵਾਰ ਧਿਆਨ ਦੇਣ…ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਹੁਕਮ ਜਾਰੀ

Nirmal Pandori

Nirmal Pandori

Related Posts

ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ
ਪੰਜਾਬ

ਦਰਿੰਦਗੀ…ਬੱਚੀ ਨਾਲ ਰੇਪ ਦੀ ਕੋਸ਼ਿਸ਼ ‘ਚ ਨਾਕਾਮ ਦਰਿੰਦੇ ਨੇ ਬੱਚੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ

by Nirmal Pandori
04/26/2026
ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
Load More
Next Post
ਉਮੀਦਵਾਰ ਧਿਆਨ ਦੇਣ…ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਹੁਕਮ ਜਾਰੀ

ਉਮੀਦਵਾਰ ਧਿਆਨ ਦੇਣ…ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

ਬਰਨਾਲਾ ਦੇ ਡੀਡੀਪੀਓ ਦੀ ਮੁਅੱਤਲੀ ਬਣੀ ਚਰਚਾ ਦਾ ਵਿਸ਼ਾ… ਹਾਈਕੋਰਟ ‘ਚ ਚਲਦੇ ਕੇਸ ਸਬੰਧੀ ਹੋਈ ਕਾਰਵਾਈ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend