Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਆਹ ਦਾ ਵਾਅਦਾ ਕਰਕੇ ਬਣਾਏ ਸਰੀਰਕ ਸੰਬੰਧਾਂ ਤੋਂ ਬਾਅਦ ਦਰਜ ਬਲਾਤਕਾਰ ਦਾ ਕੇਸ ਹਾਈਕੋਰਟ ਨੇ ਕੀਤਾ ਰੱਦ..7 ਸਾਲ ਦੀ ਸਜ਼ਾ ਵਾਲੇ ਦੋਸ਼ੀ ਨੂੰ ਕੀਤਾ ਬਰੀ

Nirmal Pandori by Nirmal Pandori
06/02/2024
in ਪੰਜਾਬ
Reading Time: 1 min read
A A
0
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਦਾ ਅਹਿਮ ਫੈਸਲਾ ਆਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਜੂਨ, Gee98 news service
-ਪੁਲਿਸ ਥਾਣਿਆਂ ਵਿੱਚ ਬਲਾਤਕਾਰ ਦੇ ਦਰਜ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਦੌਰਾਨ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਲਾਤਕਾਰ ਦੇ ਇਕ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਇਹ ਫੈਸਲਾ ਸੁਣਾਉਂਦੇ ਹੋਏ ਬਲਾਤਕਾਰ ਦੇ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਹੇਠਲੀ ਅਦਾਲਤ ਪਰਲੋ ਸੁਣਾਈ ਸੱਤ ਸਾਲ ਦੀ ਸਜ਼ਾ ਦੇ ਹੁਕਮ ਰੱਦ ਕਰਦੇ ਹੋਏ ਉਸਨੂੰ ਬਰੀ ਕਰ ਦਿੱਤਾ। ਇਹ ਕੇਸ ਪੀੜਤ ਲੜਕੀ ਵੱਲੋਂ ਇਸ ਆਧਾਰ ਤੇ ਦਰਜ ਕਰਵਾਇਆ ਗਿਆ ਸੀ ਕਿ ਦੋਸ਼ੀ ਵਿਅਕਤੀ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ।‌ਪਟੀਸ਼ਨ ਦਾਇਰ ਕਰਦੇ ਹੋਏ ਪ੍ਰੇਮੀ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ 7 ਸਾਲ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ। ਪੁਲਿਸ ਵੱਲੋਂ ਦਰਜ ਕੀਤੀ ਐਫਆਈਆਰ ਮੁਤਾਬਕ ਪੀੜ੍ਹਤਾ ਆਪਣੀ ਮਰਜ਼ੀ ਨਾਲ ਦੋਸ਼ੀ ਨਾਲ ਘਰ ਛੱਡ ਕੇ ਗਈ ਸੀ। ਪਟੀਸ਼ਨਰ ਨੇ ਉਸ ਨੂੰ ਵਿਆਹ ਲਈ ਕਿਤੇ ਲੈ ਜਾਣ ਲਈ ਕਹਿ ਕੇ ਬਾਹਰ ਬੁਲਾਇਆ ਸੀ। ਪਰ ਉਸ ਨੂੰ ਇੱਕ ਟਿਊਬਵੈੱਲ ‘ਤੇ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਕੀਤਾ। ਪਟੀਸ਼ਨਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਔਰਤ ਬਾਲਗ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਉਸ ਨਾਲ ਭੱਜ ਗਈ ਸੀ। ਔਰਤ 3 ਦਿਨ ਤੱਕ ਪਟੀਸ਼ਨਰ ਦੇ ਨਾਲ ਰਹੀ ਅਤੇ ਮੋਟਰਸਾਈਕਲ ‘ਤੇ ਉਸ ਦੇ ਨਾਲ ਕਾਫੀ ਦੂਰੀ ਦਾ ਸਫਰ ਤੈਅ ਕੀਤਾ। ਉਸ ਦੇ ਪਾਸਿਓਂ ਕਿਸੇ ਕਿਸਮ ਦਾ ਕੋਈ ਵਿਰੋਧ ਨਹੀਂ ਸੀ। ਸਾਰੇ ਹਾਲਾਤ ਸਾਬਤ ਕਰਦੇ ਹਨ ਕਿ ਔਰਤ ਦੀ ਸਹਿਮਤੀ ਸੀ ਅਤੇ ਇਸ ਲਈ ਅਪੀਲਕਰਤਾ ਦੁਆਰਾ ਕੋਈ ਅਪਰਾਧ ਨਹੀਂ ਕੀਤਾ ਗਿਆ ਹੈ। ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਕਿਹਾ ਕਿ ਪੀੜਤਾ ਦੀ ਗਵਾਹੀ ਜਾਂ ਬਿਆਨ ਵਿੱਚ ਅਜਿਹਾ ਕੋਈ ਇਲਜ਼ਾਮ ਨਹੀਂ ਹੈ ਕਿ ਜਦੋਂ ਅਪੀਲਕਰਤਾ ਨੇ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ ਤਾਂ ਇਹ ਕਿਸੇ ਮਾੜੇ ਇਰਾਦੇ ਨਾਲ ਜਾਂ ਉਸ ਨੂੰ ਧੋਖਾ ਦੇਣ ਦੇ ਇਰਾਦੇ ਨਾਲ ਕੀਤਾ ਗਿਆ ਸੀ। ਹਾਈਕੋਰਟ ਨੇ ਕਿਹਾ ਕਿ ਜੇਕਰ ਇਹ ਮੰਨ ਵੀ ਲਿਆ ਜਾਵੇ ਕਿ ਅਜਿਹਾ ਵਾਅਦਾ ਕੀਤਾ ਗਿਆ ਸੀ, ਤਾਂ ਵੀ ਅਪੀਲਕਰਤਾ ਵੱਲੋਂ ਵਾਅਦੇ ਨੂੰ ਪੂਰਾ ਨਾ ਕਰਨ ਦਾ ਮਤਲਬ ਇਹ ਨਹੀਂ ਲਿਆ ਜਾ ਸਕਦਾ ਕਿ ਵਾਅਦਾ ਹੀ ਝੂਠਾ ਸੀ। ਪੀੜ੍ਹਤਾ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਪੀੜ੍ਹਤਾ ਨੇ ਦੋਸ਼ੀ ਦੇ ਨਾਲ ਹੋਣ ਦੌਰਾਨ ਕੋਈ ਰੌਲਾ ਪਾਇਆ ਜਾਂ ਵਿਰੋਧ ਕੀਤਾ। ਪੀੜ੍ਹਤਾ ਦੀ ਗਵਾਹੀ ਤੋਂ ਪਤਾ ਚੱਲਦਾ ਹੈ ਕਿ ਦੋਸ਼ੀ ਨੇ ਉਸ ਦੀ ਮਰਜ਼ੀ ਦੇ ਖਿਲਾਫ ਉਸਨੂੰ ਅਗਵਾ ਨਹੀਂ ਕੀਤਾ ਸੀ। ਜਦੋਂ ਅਪੀਲਕਰਤਾ ਉਸ ਨੂੰ ਕਾਲਾ ਅੰਬ ਲੈ ਕੇ ਗਿਆ ਤਾਂ ਉਹ ਪਿੱਛੇ ਬੈਠੀ ਸੀ ਅਤੇ ਉਹ 2 ਦਿਨ ਤੱਕ ਉੱਥੇ ਰਹੇ। ਪੂਰੇ ਸਮੇਂ ਦੌਰਾਨ ਦੋਸ਼ੀ ਔਰਤ ਨੇ ਕਿਸੇ ਨੂੰ ਸੂਚਿਤ ਕਰਨ ਜਾਂ ਸੁਚੇਤ ਕਰਨ ਦੀ ਇੱਕ ਵੀ ਕੋਸ਼ਿਸ਼ ਨਹੀਂ ਕੀਤੀ। ਇਸ ਮਾਮਲੇ ਚ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਖਰ ਹਾਈਕੋਰਟ ਨੇ ਪਟੀਸ਼ਨ ਸਵੀਕਾਰ ਕਰਦੇ ਹੋਏ ਬਲਾਤਕਾਰ ਦੇ ਦੋਸ਼ੀ ਨੇ ਸੁਣਾਈ ਸੱਤ ਸਾਲ ਦੀ ਸਜ਼ਾ ਰੱਦ ਕਰ ਦਿੱਤੀ ਅਤੇ ਉਸਨੂੰ ਬਰੀ ਕਰ ਦਿੱਤਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਪੰਜਾਬ ਸਰਕਾਰ ਦੇ ਵਿਹੜੇ ਵੱਜਣਗੀਆਂ ਸ਼ਹਿਨਾਈਆਂ…ਅਨਮੋਲ ਗਗਨ ਮਾਨ ਦਾ ਰੱਖ ਦਿੱਤਾ ਵਿਆਹ

Next Post

ਪ੍ਰਸਿੱਧ ਭਜਨ ਗਾਇਕ ਕਨਈਆ ਮਿੱਤਲ ਅਤੇ ਜਗਰਾਤਾ ਕਰਾਉਣ ਵਾਲੀ ਕਮੇਟੀ ਦੇ ਖ਼ਿਲਾਫ਼ ਮੁਕੱਦਮਾ ਦਰਜ

Nirmal Pandori

Nirmal Pandori

Related Posts

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
Load More
Next Post
ਪ੍ਰਸਿੱਧ ਭਜਨ ਗਾਇਕ ਕਨਈਆ ਮਿੱਤਲ ਅਤੇ ਜਗਰਾਤਾ ਕਰਾਉਣ ਵਾਲੀ ਕਮੇਟੀ ਦੇ ਖ਼ਿਲਾਫ਼ ਮੁਕੱਦਮਾ ਦਰਜ

ਪ੍ਰਸਿੱਧ ਭਜਨ ਗਾਇਕ ਕਨਈਆ ਮਿੱਤਲ ਅਤੇ ਜਗਰਾਤਾ ਕਰਾਉਣ ਵਾਲੀ ਕਮੇਟੀ ਦੇ ਖ਼ਿਲਾਫ਼ ਮੁਕੱਦਮਾ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend