Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀਆਂ ਫੀਤੀਆਂ ਵਾਲੇ ਅਕਾਲੀ ਆਗੂਆਂ ਦੀ ਸੋਚ…ਅਸੀਂ ਆਪਣੇ ‘ਬੌਸ’ ਦੀਆਂ ਅੱਖਾਂ ਦੇ ਤਾਰੇ..ਸਾਨੂੰ ਕੀ..ਝੂੰਦਾਂ ਭਾਵੇਂ ਜਿੱਤੇ ਚਾਹੇ ਹਾਰੇ…!

Nirmal Pandori by Nirmal Pandori
06/14/2024
in ਪੰਜਾਬ
Reading Time: 1 min read
A A
0
ਵੱਡੀਆਂ ਫੀਤੀਆਂ ਵਾਲੇ ਅਕਾਲੀ ਆਗੂਆਂ ਦੀ ਸੋਚ…ਅਸੀਂ ਆਪਣੇ ‘ਬੌਸ’ ਦੀਆਂ ਅੱਖਾਂ ਦੇ ਤਾਰੇ..ਸਾਨੂੰ ਕੀ..ਝੂੰਦਾਂ ਭਾਵੇਂ ਜਿੱਤੇ ਚਾਹੇ ਹਾਰੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,14 ਜੂਨ (ਨਿਰਮਲ ਸਿੰਘ ਪੰਡੋਰੀ)-
-ਵਿਸ਼ੇਸ਼ ਰਿਪੋਰਟ
-ਲੋਕ ਸਭਾ ਹਲਕਾ ਸੰਗਰੂਰ ਦੀ ਚੋਣ ਦੇ ਨਤੀਜੇ ਨੂੰ ਲੋਕ ਅਜੇ ਤੱਕ ਵੀ ਫਰੋਲ ਰਹੇ ਹਨ। ਸੱਤਾਧਾਰੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਦੀ ਵੱਡੀ ਜਿੱਤ ਦਾ ਕਿਸੇ ਨੂੰ ਅੰਦਾਜ਼ਾ ਨਹੀਂ ਸੀ, ਉਂਝ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਜਿੱਤ ਦਾ ਦਾਅਵਾ ਤਾਂ ਕਰਦੇ ਸਨ ਪਰੰਤੂ ਜਿੱਤ ਐਨੀ ਵੱਡੀ ਹੋਵੇਗੀ ਇਹ ਅੰਦਾਜ਼ਾ ਉਹਨਾਂ ਨੂੰ ਵੀ ਨਹੀਂ ਸੀ। ਸੰਗਰੂਰ ਸੀਟ ‘ਤੇ ਸਭ ਤੋਂ ਮਾੜੇ ਸਿਆਸੀ ਹਾਲਾਤ ਸ਼੍ਰੋਮਣੀ ਅਕਾਲੀ ਦਲ ਦੇ ਬਣੇ ਹਨ। ‌ ਕੁਝ ਬੂਥਾਂ ਉੱਪਰ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੀ ਵੋਟ ਨਹੀਂ ਪਈ, ਅਜਿਹਾ ਅਕਾਲੀ ਦਲ ਦੇ ਇਤਿਹਾਸ ਵਿੱਚ ਸ਼ਾਇਦ ਪਹਿਲੀ ਵਾਰ ਹੋਇਆ ਹੋਵੇਗਾ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਇਹਨਾਂ ਚੋਣਾਂ ਵਿੱਚ ਬੇਅਦਬੀ ਦਾ ਮੁੱਦਾ ਲੋਕਾਂ ਨੇ ਬਿਲਕੁਲ ਹੀ ਵਿਸਾਰ ਕੇ ਰੱਖਿਆ ਇਸ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਮਾੜੀ ਰਹੀ। ਉੰਝ ਤਾਂ ਭਾਵੇਂ ਬਹੁਤ ਸਾਰੇ ਅਜਿਹੇ ਪੱਖ ਹਨ ਜਿਨਾਂ ਕਰਕੇ ਸੰਗਰੂਰ ਸੀਟ ‘ਤੇ ਸ਼੍ਰੋਮਣੀ ਅਕਾਲੀ ਦਲ ਬੈਕਫੁੱਟ ‘ਤੇ ਚਲਿਆ ਗਿਆ ਇਹ ਪ੍ਰੰਤੂ ਕਿਤੇ ਨਾ ਕਿਤੇ ਅਕਾਲੀ ਦਲ ਦੇ ਸਥਾਨਕ ਆਗੂ ਵੀ ਜ਼ਿੰਮੇਵਾਰ ਹਨ। ‌ ਸ਼੍ਰੋਮਣੀ ਅਕਾਲੀ ਦਲ ਦੇ ਬਹੁਤੇ ਅਜਿਹੇ ਆਗੂ ਹਨ ਜਿਨਾਂ ਦੇ ਆਪਣੇ ਪਿੰਡਾਂ ਤੇ ਵਾਰਡਾਂ ਵਿੱਚ ਵੀ ਅਕਾਲੀ ਦਲ ਬੁਰੀ ਤਰ੍ਹਾਂ ਮਾਤ ਖਾ ਗਿਆ। ਇਹਨਾਂ ਵਿੱਚੋਂ ਬਹੁਤੇ ਤਾਂ ਉਹ ਆਗੂ ਹਨ ਜਿਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੀ ਚੋਣ ਮੁਹਿੰਮ ਨੂੰ ਬਿਲਕੁਲ ਵੀ ਗੰਭੀਰਤਾ ਨਾਲ ਨਹੀਂ ਲਿਆ ਸਗੋਂ ਇਹ ਆਗੂ ਆਪਣਾ ਪਿੰਡ ਤੇ ਵਾਰਡ ਛੱਡ ਕੇ ਬਠਿੰਡੇ ਬੀਬੀ ਬਾਦਲ ਲਈ ਵੋਟਾਂ ਮੰਗਦੇ ਰਹੇ। ਅਕਾਲੀ ਦਲ ਦੇ ਇਹਨਾਂ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਵੱਡੇ ਆਗੂਆਂ ਵਿੱਚ ਕੁਝ ਮਹਿਲਾ ਆਗੂ ਵੀ ਸ਼ਾਮਿਲ ਹਨ। ਜੇਕਰ ਇਹਨਾਂ ਆਗੂਆਂ ਦੇ ਪਿੰਡਾਂ ਤੇ ਬੂਥਾਂ ਦੀ ਪੜਚੋਲ ਕੀਤੀ ਜਾਵੇ ਤਾਂ ਇਹਨਾਂ ਦੀ ਝੋਲੀ ਵਿੱਚ ਵੋਟਾਂ ਰੂਪੀ ਦਾਣੇ ਉਂਗਲਾਂ ਦੇ ਪੋਟਿਆਂ ਜਿੰਨੇ ਹੀ ਨਿਕਲੇ ਹਨ। ‌ ਹੈਰਾਨੀ ਇਸ ਗੱਲ ਦੀ ਹੈ ਕਿ ਇਹ ਵੱਡੇ ਆਗੂ ਬਠਿੰਡਾ ਸੀਟ ‘ਤੇ ਬੀਬੀ ਬਾਦਲ ਲਈ ਵੋਟਾਂ ਮੰਗਦੇ ਰਹੇ ਪਰੰਤੂ ਇਹਨਾਂ ਦੇ ਪਿੱਛੇ ਪਿੰਡਾਂ ਅਤੇ ਵਾਰਡਾਂ ਵਿੱਚ ਝਾੜੂ ਵਾਲੇ ਵੋਟਾਂ ਹੂੰਝ ਕੇ ਲੈ ਗਏ। ਸ਼੍ਰੋਮਣੀ ਅਕਾਲੀ ਦਲ ਦੇ ਇਹਨਾਂ ਵੱਡੇ ਆਗੂਆਂ ਦੀ ਸਮੁੱਚੀ ਚੋਣ ਮੁਹਿੰਮ ਦੌਰਾਨ ਆਪਣੇ ਪਿੰਡਾਂ ਤੇ ਵਾਰਡਾਂ ਵਿੱਚੋਂ ਗੈਰਹਾਜ਼ਰੀ ਨੂੰ ਅਕਾਲੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਬੇਈਮਾਨੀ ਕਿਹਾ ਜਾ ਸਕਦਾ ਹੈ ਅਤੇ ਝਾੜੂ ਵਾਲਿਆਂ ਨਾਲ ਮਿਲੀ ਭੁਗਤ ਵੀ ਮੰਨਿਆ ਜਾ ਸਕਦਾ ਹੈ। ਇਨਾਂ ਵੱਡੇ ਆਗੂਆਂ ਦੇ ਪਿੰਡਾਂ ਵਿੱਚੋਂ ਅਕਾਲੀ ਉਮੀਦਵਾਰ ਨੂੰ ਨਿਕਲੀਆਂ ਵੋਟਾਂ ਦੇ ਅੰਕੜੇ ਇਹ ਸਪੱਸ਼ਟ ਕਰਦੇ ਹਨ ਕਿ ਇਹ ਵੱਡੇ ਅਕਾਲੀ ਆਗੂ ਪੰਚਾਇਤ ਚੋਣਾਂ ਵਿੱਚ ਪੰਚ ਦੇ ਅਹੁਦੇ ਦੇ ਵੀ ਨੇੜੇ ਤੇੜੇ ਨਹੀਂ ਹੋਣਗੇ। ‌ ਲੋਕ ਸਭਾ ਚੋਣਾਂ ਦੌਰਾਨ ਆਪਣੇ ਹਲਕੇ, ਪਿੰਡਾਂ ਅਤੇ ਵਾਰਡਾਂ ਵਿੱਚੋਂ ਗੈਰਹਾਜ਼ਰੀ ਦੇ ਇੰਨੇ ਭਿਆਨਕ ਨਤੀਜੇ ਨਿਕਲਣਗੇ, ਅਜਿਹਾ ਇਹਨਾਂ ਆਗੂਆਂ ਨੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਣਾ ਪ੍ਰੰਤੂ ਇਹ ਪੱਥਰ ‘ਤੇ ਲਕੀਰ ਵਾਂਗ ਮੰਨਿਆ ਜਾ ਸਕਦਾ ਹੈ ਕਿ ਇਕਬਾਲ ਸਿੰਘ ਝੂੰਦਾਂ ਨੂੰ ਇਹਨਾਂ ਆਗੂਆਂ ਦੇ ਪਿੰਡਾਂ ਦੇ ਵਾਰਡਾਂ ਵਿੱਚੋਂ ਨਿਕਲੀਆਂ ਘੱਟ ਵੋਟਾਂ ਨੇ ਇਹਨਾਂ ਆਗੂਆਂ ਦੇ ਸਿਆਸੀ ਜੀਵਨ ‘ਤੇ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਇਹਨਾਂ ਆਗੂਆਂ ਦੇ ਮੋਢਿਆਂ ‘ਤੇ ਭਾਵੇਂ ਅਹੁਦੇਦਾਰੀਆਂ ਦੀਆਂ ਵੱਡੀਆਂ ਫੀਤੀਆਂ ਲੱਗਦੀਆਂ ਰਹਿਣਗੀਆਂ ਪਰੰਤੂ ਲੋਕ ਸਭਾ ਚੋਣਾਂ ਦੌਰਾਨ ਇਹਨਾਂ ਅਕਾਲੀ ਆਗੂਆਂ ਦੇ ਪਿੰਡਾਂ/ਵਾਰਡਾਂ ਦੇ ਵੋਟਰਾਂ ਨੇ ਇਹ ਦੱਸ ਦਿੱਤਾ ਕਿ ਉਹ ਇਹਨਾਂ ਨੂੰ ਪਸੰਦ ਨਹੀਂ ਕਰਦੇ। ਇਹ ਵੱਡੇ ਅਕਾਲੀ ਆਗੂ ਲੋਕ ਸਭਾ ਚੋਣਾਂ ਦੌਰਾਨ ਬਠਿੰਡੇ ਜਾ ਕੇ ਆਪਣੇ ਬੌਸ ਦੀਆਂ ਅੱਖਾਂ ਦਾ ਤਾਰਾ ਤਾਂ ਭਾਵੇਂ ਬਣ ਗਏ ਪਰੰਤੂ ਪਿੱਛੇ ਇਹਨਾਂ ਦੇ ਵੋਟਰਾਂ ਨੇ ਆਪਣੀਆਂ ਅੱਖਾਂ ‘ਚੋਂ ਇਹਨਾਂ ਅਕਾਲੀ ਆਗੂਆਂ ਨੂੰ “ਗਿੱਡ” ਵਾਂਗ ਉਤਾਰ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ…ਸੰਗੀਨ ਧਾਰਾਵਾਂ ਤਹਿਤ ਦਰਜ ਹੋਇਆ ਕੇਸ ਕੀਤਾ ਰੱਦ

Next Post

ਜੇਲ੍ਹ ‘ਚ ਬੰਦ ਗਰਭਵਤੀ ਔਰਤ ਨੂੰ ਜਣੇਪੇ ਲਈ ਹਾਈਕੋਰਟ ਨੇ ਦਿੱਤੀ ਇੱਕ ਸਾਲ ਦੀ ਅੰਤਰਿਮ ਜ਼ਮਾਨਤ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਜੇਲ੍ਹ 'ਚ ਬੰਦ ਗਰਭਵਤੀ ਔਰਤ ਨੂੰ ਜਣੇਪੇ ਲਈ ਹਾਈਕੋਰਟ ਨੇ ਦਿੱਤੀ ਇੱਕ ਸਾਲ ਦੀ ਅੰਤਰਿਮ ਜ਼ਮਾਨਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend