Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌੜਤੂੰਬਾ : ਜਿਹੜੇ ਰੋਗ ਨਾਲ ਬੱਕਰੀ ਮਰਗੀ, ਉਹੀ ਰੋਗ ਪਠੋਰੇ ਨੂੰ…ਰਵਾਇਤੀ ਪਾਰਟੀਆਂ ਦੇ ਰਾਹ ‘ਤੇ ਚੱਲ ਪਈ ਆਮ ਆਦਮੀ ਪਾਰਟੀ

Nirmal Pandori by Nirmal Pandori
06/15/2024
in ਪੰਜਾਬ
Reading Time: 1 min read
A A
0
ਕੌੜਤੂੰਬਾ : ਜਿਹੜੇ ਰੋਗ ਨਾਲ ਬੱਕਰੀ ਮਰਗੀ, ਉਹੀ ਰੋਗ ਪਠੋਰੇ ਨੂੰ…ਰਵਾਇਤੀ ਪਾਰਟੀਆਂ ਦੇ ਰਾਹ ‘ਤੇ ਚੱਲ ਪਈ ਆਮ ਆਦਮੀ ਪਾਰਟੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੋਨੇ ਦੇ ਆਂਡੇ ਦੇਣ ਵਾਲੀ ਸੰਸਥਾ ‘ਤੇ ਕਬਜ਼ੇ ਦੀ ਲਾਲਸਾ ਨੇ ਤਪਾਇਆ ਹੋਇਆ ਹੈ ਤਪਾ

ਬਰਨਾਲਾ,15 ਜੂਨ (ਨਿਰਮਲ ਸਿੰਘ ਪੰਡੋਰੀ)-

-ਹੁਣ ਆਮ ਆਦਮੀ ਦੀ ਸਰਕਾਰ ਵਿੱਚ ਵੀ ਸੋਨੇ ਦੇ ਆਂਡੇ ਦੇਣ ਵਾਲੀਆਂ ਸੰਸਥਾਵਾਂ ‘ਤੇ ਕਬਜ਼ਾ ਕਰਨ ਦੀ ਪ੍ਰਵਿਰਤੀ ਭਾਰੂ ਹੁੰਦੀ ਜਾ ਰਹੀ ਹੈ। ‌ ਪੰਜਾਬ ‘ਤੇ ਕਈ ਵਰ੍ਹੇ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਵਿੱਚੋਂ ਸਿਆਸੀ ਟਪੂਸੀ ਮਾਰ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੇ ਆਪਣੇ ਸੁਭਾਅ ਅਨੁਸਾਰ ਆਪਣੇ ਰੰਗ ਢੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ‌’ਆਪ’ ਵਿੱਚ ਸ਼ਾਮਿਲ ਹੋਏ ਇਹਨਾਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਸੱਤਾਧਾਰੀਆਂ ਨੂੰ ਵੀ ਆਪਣੇ ਰੰਗ ਵਿੱਚ ਰੰਗਣਾ ਸ਼ੁਰੂ ਕਰ ਦਿੱਤਾ ਹੈ ਇਥੋਂ ਤੱਕ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਇਸ ਰੰਗ ਦੇ ਸਿੱਟਿਆਂ ਤੋਂ ਬਚੇ ਨਹੀਂ ਰਹੇ। ਤਪਾ ਟਰੱਕ ਯੂਨੀਅਨ ਦੀ ਪ੍ਰਧਾਨਗੀ ਦਾ ਮਾਮਲਾ ਇਸ ਦਾ ਪੁਖ਼ਤਾ ਸਬੂਤ ਹੈ। ਤਪੇ ਦੀ ਟਰੱਕ ਯੂਨੀਅਨ ਦੇ ਪ੍ਰਬੰਧਾਂ ਵਿੱਚ ਸੱਤਾਧਾਰੀਆਂ ਦੇ ਦਖਲ ਨੇ ਤਪੇ ਦੇ ਆਪਰੇਟਰ ਤਪਾਏ ਹੋਏ ਹਨ। ‌ ਬੀਤੇ ਕੱਲ੍ਹ ਤਪਾ ਟਰੱਕ ਯੂਨੀਅਨ ਵਿੱਚ ਜੋ ਕੁਝ ਵਾਪਰਿਆ ਉਸ ਤੋਂ ਇੱਕ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਉਥੇ ਮੰਤਰੀ ਜੀ ਅਤੇ ਵਿਧਾਇਕ ਸਾਹਿਬ ਦੇ ਸਮਰਥਕ ਆਹਮੋ ਸਾਹਮਣੇ ਹਨ ਭਾਵ ਕਿ ਰਵਾਇਤੀ ਪਾਰਟੀਆਂ ਵਾਂਗ ਦੋ-ਦੋ ਗਰੁੱਪ ਬਨਣ ਦਾ ਰਿਵਾਜ “ਆਪ” ‘ਚ ਵੀ ਸ਼ੁਰੂ ਹੋ ਚੱਲਿਆ ਹੈ। ਸੂਤਰਾਂ ਅਨੁਸਾਰ ਟਰੱਕ ਯੂਨੀਅਨ ਦੀ ਪ੍ਰਧਾਨਗੀ ਦੇ ਮਾਮਲੇ ਵਿੱਚ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੀ ਇੱਕ ਮਹਿਲਾ ਆਗੂ ਆਹਮੋ ਸਾਹਮਣੇ ਹਨ। ਰਵਾਇਤੀ ਪਾਰਟੀਆਂ ‘ਚੋਂ ਟਪੂਸੀ ਮਾਰ ਕੇ ਆਏ ਆਗੂ ਨੂੰ ਟਰੱਕ ਯੂਨੀਅਨ ਦੀ ਪ੍ਰਧਾਨਗੀ ਦੀ ਕੁਰਸੀ ‘ਤੇ ਬਿਠਾਉਣ ਲਈ ਭਾਵੇਂ ਕਿ ਪੁਲਿਸ ਵੀ ਸਿਆਸੀ ਇਸ਼ਾਰੇ ‘ਤੇ ਹੀ ਕੰਮ ਕਰ ਰਹੀ ਸੀ ਪ੍ਰੰਤੂ ਮਹਿਲਾ ਆਗੂ ਪ੍ਰਧਾਨਗੀ ਦੇ ਮਾਮਲੇ ‘ਚ ਸਥਿਤੀ ਜਿਉਂ ਦੀ ਤਿਉਂ ਰੱਖਣ ‘ਚ ਕਾਮਯਾਬ ਰਹੀ।

Gee98 Ads

ਕੁੱਲ ਮਿਲਾ ਕੇ ਤਪੇ ਦੀ ਟਰੱਕ ਯੂਨੀਅਨ ਦਾ ਮਾਮਲਾ ਕੁੰਡੀਆਂ ਦੇ ਸਿੰਗ ਫਸ ਗਏ ਵਾਲਾ ਬਣਿਆ ਹੋਇਆ ਹੈ ਜਿਸ ਵਿੱਚੋਂ ਕਈ ਵੜੇਵੇਂ ਖਾਣ ਵਾਲਾ ਹੀ ਨਿਤਰੇਗਾ। ‌ ਟਰੱਕ ਆਪਰੇਟਰ ਸ਼ਰੇਆਮ ਇਹ ਆਖ ਰਹੇ ਹਨ ਕਿ ਇਹ ਵੜੇਵੇਂ ਕਿਤੇ ਵਿਧਾਇਕ ਲਈ ਕੁੜੱਤਣ ਨਾ ਪੈਦਾ ਕਰ ਦੇਣ, ਇਸ ਲਈ ਇਸ ਸਥਿਤੀ ਨੂੰ ਜਲਦੀ ਅਤੇ ਕੂਟਨੀਤਿਕ ਰਣਨੀਤੀ ਤਹਿਤ ਨਜਿੱਠਣਾ ਹੀ ਵਿਧਾਇਕ ਦੇ ਪੱਖ ਵਿੱਚ ਹੋਵੇਗਾ। ਦੂਜੇ ਪਾਸੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਪ੍ਰਧਾਨਗੀ ‘ਤੇ ਪਹਿਲਾਂ ਤੋਂ ਕਾਬਜ਼ ਗਰੁੱਪ ਮੁੱਖ ਮੰਤਰੀ ਪੰਜਾਬ ਦੀ ਸੱਜੀ ਖੱਬੀ ਬਾਂਹ ਬਲਤੇਜ ਪੰਨੂ ਦੇ ਦਰਬਾਰ ਵਿੱਚ ਪੁੱਜ ਚੁੱਕਾ ਹੈ। ਜਿਸ ਤੋਂ ਬਾਅਦ ਕਾਬਜ਼ ਹੋਣ ਦੀ ਲਾਲਸਾ ਰੱਖਣ ਵਾਲੀ ਨਵੀਂ ਧਿਰ ਦੇ ਸਾਹ ਫੁੱਲੇ ਹੋਏ ਹਨ। ਇੱਥੇ ਇਸ ਗੱਲ ਦਾ ਥੋੜਾ ਜਿਹਾ ਜ਼ਿਕਰ ਕਰਨਾ ਜਰੂਰੀ ਬਣਦਾ ਹੈ ਕਿ ਬਲਤੇਜ ਪੰਨੂ ਨੇ ਬਰਨਾਲਾ ਜ਼ਿਮਨੀ ਚੋਣ ਦੇ ਆਪਣਾ ਦਾਅਵਾ ਠੋਕਿਆ ਹੋਇਆ ਹੈ। ਹੁਣ ਸਥਿਤੀ ਦਿਲਚਸਪ ਬਣੀ ਹੋਈ ਹੈ ਕਿ ਤਪਾ ਟਰੱਕ ਯੂਨੀਅਨ ਦਾ ਊਠ ਕਿਹੜੇ ਪਾਸੇ ਬੈਠੇਗਾ ਪ੍ਰੰਤੂ ਆਪ ਆਗੂਆਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਇਹਨਾਂ ਮਲਾਈਦਾਰ ਅਹੁਦਿਆਂ ਦੀ ਲਾਲਸਾ ਅਤੇ ਆਪਣੇ ਹੀ ਵਰਕਰਾਂ ਦੇ ਇੱਕ ਪਿੰਡ/ਸ਼ਹਿਰ ਵਿੱਚ ਦੋ-ਦੋ ਗਰੁੱਪ ਬਣਾਉਣ ਦੀ ਨੀਤੀ ਨੇ ਰਵੇਤੀ ਪਾਰਟੀਆਂ ਨੂੰ ਮੌਜੂਦਾ ਹਾਲਤਾਂ ਵਿੱਚ ਪਹੁੰਚਾਇਆ ਹੈ। ‌ਸੱਤਾ ਦੇ ਸਿਖਾਂਦਰੂਆਂ ਨੂੰ ਇਹ ਹਾਲਾਤ ਸਮਝਣੇ ਪੈਣਗੇ ਨਹੀਂ ਤਾਂ ਬੱਕਰੀ ਵਾਲੇ ਰੋਗ ਤੋਂ ਪਠੋਰੇ ਨੂੰ ਬਚਾਉਣਾ ਔਖਾ ਹੋ ਜਾਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ

Next Post

ਲਾਡੋਵਾਲ ਟੋਲ ਪਲਾਜ਼ਾ ਕੀਤਾ ਫਰੀ…ਕਿਸਾਨਾਂ ਨੇ ਇੱਕ MP ‘ਤੇ ਲਗਾਏ 25 ਕਰੋੜ ਦੀ ਡੀਲ ਦੇ ਦੋਸ਼

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਲਾਡੋਵਾਲ ਟੋਲ ਪਲਾਜ਼ਾ ਕੀਤਾ ਫਰੀ…ਕਿਸਾਨਾਂ ਨੇ ਇੱਕ MP 'ਤੇ ਲਗਾਏ 25 ਕਰੋੜ ਦੀ ਡੀਲ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend