Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੀ ਖੱਟਿਆ ਮੈਂ ਤੇਰੀ ਹੀਰ ਬਣ ਕੇ…ਪ੍ਰੇਮੀ ਨੇ ਪ੍ਰੇਮਿਕਾ ਦੇ ਢਿੱਡ ‘ਚ ਮਾਰਿਆ ਚਾਕੂ…ਪੁਲਿਸ ਨੇ ਕੀਤਾ ਕਾਬੂ

Nirmal Pandori by Nirmal Pandori
06/17/2024
in ਬਰਨਾਲਾ ਆਸ-ਪਾਸ
Reading Time: 1 min read
A A
0
ਕੀ ਖੱਟਿਆ ਮੈਂ ਤੇਰੀ ਹੀਰ ਬਣ ਕੇ…ਪ੍ਰੇਮੀ ਨੇ ਪ੍ਰੇਮਿਕਾ ਦੇ ਢਿੱਡ ‘ਚ ਮਾਰਿਆ ਚਾਕੂ…ਪੁਲਿਸ ਨੇ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਜੂਨ (ਨਿਰਮਲ ਸਿੰਘ ਪੰਡੋਰੀ)-
-ਆਪਣੇ ਪਤੀ ਨਾਲ ਅਣਬਣ ਹੋਣ ਤੋਂ ਬਾਅਦ ਕਿਸੇ ਹੋਰ ਵਿਅਕਤੀ ਨਾਲ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੀ ਇੱਕ ਔਰਤ ਨੂੰ ਇਹ ਨਜਾਇਜ਼ ਸਬੰਧ ਉਸ ਵੇਲੇ ਮਹਿੰਗੇ ਪੈ ਗਏ ਜਦ ਉਸ ਦੇ ਰਿਲੇਸ਼ਨਸ਼ਿਪ ‘ਚ ਰਹਿਣ ਵਾਲੇ ਵਿਅਕਤੀ ਨਾਲ ਵੀ ਸਬੰਧ ਵਿਗੜ ਗਏ ਅਤੇ ਰਿਲੇਸ਼ਨਸ਼ਿਪ ਵਾਲੇ ਵਿਅਕਤੀ ਨੇ ਉਸ ਔਰਤ ਦੇ ਢਿੱਡ ਵਿੱਚ ਚਾਕੂ ਮਾਰ ਕੇ ਸਖ਼ਤ ਜ਼ਖਮੀ ਕਰ ਦਿੱਤਾ। ‌ ਇਹ ਘਟਨਾ ਬਰਨਾਲਾ ਦੇ ਗਰਚਾ ਰੋਡ ਦੀ ਹੈ ਜਿੱਥੇ ਪਿਛਲੇ ਦਿਨੀ ਦੋਸ਼ੀ ਵਿਅਕਤੀ ਗੋਰਾ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਰੌਂਤਾ ਜ਼ਿਲ੍ਹਾ ਮੋਗਾ ਨੇ ਆਪਣੇ ਨਾਲ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੀ ਰਮਨਦੀਪ ਕੌਰ ਉਰਫ਼ ਨਵੂ ਨੂੰ ਚਾਕੂ ਮਾਰ ਕੇ ਸਖ਼ਤ ਜ਼ਖਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਸਿਟੀ-2‌ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਲਵਪ੍ਰੀਤ ਕੌਰ ਪਤਨੀ ਵਿੱਕੀ ਸਿੰਘ ਵਾਸੀ ਸੰਤ ਨਗਰ ਗਰਚਾ ਰੋੜ ਬਰਨਾਲਾ ਨੇ ਬਿਆਨ ਲਿਖਵਾਏ ਹਨ ਕਿ 14 ਜੂਨ ਨੂੰ ਉਸ ਦੀ ਰਿਸ਼ਤੇਦਾਰੀ ਵਿੱਚੋਂ ਰਮਨਦੀਪ ਕੌਰ ਉਰਫ ਨਵੂ ਪਤਨੀ ਪ੍ਰਦੀਪ ਸਿੰਘ ਵਾਸੀ ਬੱਲੋਂ ਜ਼ਿਲ੍ਹਾ ਬਠਿੰਡਾ ਉਸ ਨੂੰ ਮਿਲਣ ਆਈ ਹੋਈ ਸੀ, ਜਿੱਥੇ ਆ ਕੇ ਉਕਤ ਗੋਰਾ ਸਿੰਘ ਨੇ ਰਮਨਦੀਪ ਕੌਰ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ। ‌ ਪੁਲਿਸ ਨੂੰ ਲਵਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਰਮਨਦੀਪ ਕੌਰ ਦੇ ਆਪਣੇ ਪਤੀ ਪ੍ਰਦੀਪ ਸਿੰਘ ਨਾਲ ਸਬੰਧ ਕੁਝ ਵਿਗੜੇ ਹੋਏ ਸਨ ਜਿਸ ਤੋਂ ਬਾਅਦ ਉਸਦੇ ਉਕਤ ਗੋਰਾ ਸਿੰਘ ਨਾਲ ਸੰਬੰਧ ਬਣ ਗਏ ਪ੍ਰੰਤੂ ਹੁਣ ਕੁਝ ਸਮੇਂ ਤੋਂ ਉਹ ਆਪਣੇ ਪਤੀ ਪ੍ਰਦੀਪ ਸਿੰਘ ਦੇ ਫਿਰ ਨੇੜੇ ਆ ਗਈ ਅਤੇ ਉਸ ਕੋਲ ਰਹਿਣ ਲੱਗ ਪਈ।‌ ਰਮਨਦੀਪ ਕੌਰ ਦੀ ਆਪਣੇ ਪਤੀ ਪ੍ਰਦੀਪ ਸਿੰਘ ਨਾਲ ਬਣੀ ਨੇੜਤਾ ਤੋਂ ਗੋਰਾ ਸਿੰਘ ਨਾਰਾਜ਼ ਸੀ ਇਸ ਕਰਕੇ ਉਸਨੇ ਗਰਚਾ ਰੋਡ ‘ਤੇ ਲਵਪ੍ਰੀਤ ਕੌਰ ਦੇ ਘਰ ਮਿਲਣ ਲਈ ਆਈ ਰਮਨਦੀਪ ਕੌਰ ਨੂੰ ਮਾਰਨ ਦੀ ਨੀਅਤ ਨਾਲ ਚਾਕੂ ਨਾਲ ਹਮਲਾ ਕੀਤਾ ਜਿਸ ਨਾਲ ਰਮਨਦੀਪ ਕੌਰ ਸਖਤ ਜਖਮੀ ਹੋ ਗਈ ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਤੇ ਇਥੋਂ ਉਸ ਦੀ ਹਾਲਤ ਵੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਜਿੱਥੇ ਉਹ ਇਲਾਜ ਅਧੀਨ ਹੈ। ‌ਇਸ ਮਾਮਲੇ ਸਬੰਧੀ ਐਸਐਚਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਗੋਰਾ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਇਰਾਦਾ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਜਲ ਸਪਲਾਈ ਵਿਭਾਗ ਦੇ ਮੁਲਾਜ਼ਮ ਮੁੱਖ ਦਫਤਰ ਮੋਹਾਲੀ ਅੱਗੇ ਪਰਿਵਾਰਾਂ ਤੇ ‌ਬੱਚਿਆਂ ਸਮੇਤ ਸੂਬਾ ਪੱਧਰੀ ਧਰਨਾ ਦੇਣਗੇ – ਵਰਿੰਦਰ ਮੋਮੀ

Next Post

ਹੰਕਾਰ ,ਨਫਰਤ ਅਤੇ ਬੁਰਾਈਆਂ ਨੂੰ ਤਿਆਗਣਾ ਹੀ ਸਭ ਤੋਂ ਵੱਡੀ ਕੁਰਬਾਨੀ-ਡਾ.ਮਿੱਠੂ ਮੁਹੰਮਦ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਹੰਕਾਰ ,ਨਫਰਤ ਅਤੇ ਬੁਰਾਈਆਂ ਨੂੰ ਤਿਆਗਣਾ ਹੀ ਸਭ ਤੋਂ ਵੱਡੀ ਕੁਰਬਾਨੀ-ਡਾ.ਮਿੱਠੂ ਮੁਹੰਮਦ

ਹੰਕਾਰ ,ਨਫਰਤ ਅਤੇ ਬੁਰਾਈਆਂ ਨੂੰ ਤਿਆਗਣਾ ਹੀ ਸਭ ਤੋਂ ਵੱਡੀ ਕੁਰਬਾਨੀ-ਡਾ.ਮਿੱਠੂ ਮੁਹੰਮਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend