Gee 98News

ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ… ਸਾਥੀਆਂ ਦੀ NSA ਵਿੱਚ ਇੱਕ ਸਾਲ ਦਾ ਹੋਰ ਵਾਧਾ

ਚੰਡੀਗੜ੍ਹ,19 ਜੂਨ Gee98 news service
ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਇੱਕ ਪਾਸੇ ਤਾਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਪਰੰਤੂ ਦੂਜੇ ਪਾਸੇ ਸਰਕਾਰ ਨੇ ਸਖ਼ਤ ਸੰਕੇਤ ਦਿੱਤੇ ਹਨ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ NSA ਇੱਕ ਸਾਲ ਹੋਰ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਪੱਪਲਪ੍ਰੀਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ, ਸਰਬਜੀਤ ਕਲਸੀ ਉਪਰ ਐਨਐਸਏ ਦੀ ਮਿਆਦ ਇੱਕ ਸਾਲ ਹੋਰ ਵਧਾ ਦਿੱਤੀ ਹੈ। ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ। ਇਸ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ‘ਤੇ ਲੱਗੀ NSA ‘ਚ ਵੀ ਵਾਧਾ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤਣ ਮਗਰੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਾਥੀਆਂ ਦੀ ਐਨਐਸਏ ਵਧਾ ਕੇ ਸਰਕਾਰ ਨੇ ਸਖ਼ਤ ਸੰਕੇਤ ਦਿੱਤੇ ਹਨ। ਦਰਅਸਲ ਸੰਸਦ ਮੈਂਬਰ ਬਣਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ‘ਚੋਂ ਬਾਹਰ ਆਉਣ ਦੀ ਚਰਚਾ ਚੱਲ ਰਹੀ ਹੈ। ਸਮਰਥਕਾਂ ਨੇ ਬੀਤੀ 16 ਜੂਨ ਨੂੰ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਸੀ। ਦੱਸ ਦੇਈਏ ਕਿ ਮਾਰਚ 2023 ‘ਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵਿਰੁੱਧ NSA ਲਾਈ ਗਈ ਸੀ।

error: Content is protected !!