Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼੍ਰੋਮਣੀ ਕਮੇਟੀ ਦੇ ਮੈਨੇਜਰ ਨੇ ਬਿਨਾਂ ਤਾਰੀਕ ਤੋਂ ਕੱਟ ਦਿੱਤੇ 70 ਲੱਖ ਦੇ ਚੈੱਕ..ਬਰਨਾਲੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਚੁੱਪ ‘ਤੇ ਵੀ ਉੱਠ ਰਹੇ ਨੇ ਸਵਾਲ

Nirmal Pandori by Nirmal Pandori
06/20/2024
in ਪੰਜਾਬ
Reading Time: 1 min read
A A
0
ਸ਼੍ਰੋਮਣੀ ਕਮੇਟੀ ਦੇ ਮੈਨੇਜਰ ਨੇ ਬਿਨਾਂ ਤਾਰੀਕ ਤੋਂ ਕੱਟ ਦਿੱਤੇ 70 ਲੱਖ ਦੇ ਚੈੱਕ..ਬਰਨਾਲੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਚੁੱਪ ‘ਤੇ ਵੀ ਉੱਠ ਰਹੇ ਨੇ ਸਵਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,21 ਜੂਨ (ਨਿਰਮਲ ਸਿੰਘ ਪੰਡੋਰੀ)-

-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਅਕਸਰ ਗੋਲਕ ਦੇ ਪੈਸੇ ਦੀ ਦੁਰਵਰਤੋਂ ਦੇ ਦੋਸ਼ ਲੱਗਦੇ ਰਹਿੰਦੇ ਹਨ। ਇਹ ਇੱਕ ਵਾਰ ਨਹੀਂ ਸਗੋਂ ਅਨੇਕਾਂ ਵਾਰ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਚੜਾਵੇ ਦੇ ਰੂਪ ਵਿੱਚ ਆਏ ਪੈਸੇ ਦੀ ਵਰਤੋਂ ਦੇ ਤੌਰ ਤਰੀਕੇ ‘ਤੇ ਸਵਾਲ ਉੱਠਦੇ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਅੱਜਕੱਲ੍ਹ ਬਰਨਾਲਾ ਵਿਖੇ ਰੌਸ਼ਨੀ ਵਿੱਚ ਹੈ ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਗੁਰਦੁਆਰਾ ਬਾਬਾ ਗਾਂਧਾ ਸਿੰਘ ਅਤੇ ਡੇਰਾ ਬਾਬਾ ਗਾਂਧਾ ਸਿੰਘ ਵਿਚਕਾਰ ਜਾਇਦਾਦ ਦੇ ਵਿਵਾਦ ਦੌਰਾਨ ਸਾਲ 2023 ‘ਚ ਹੋਂਦ ਵਿੱਚ ਆਈ ਇੱਕ ਕਮੇਟੀ ਨੂੰ ਲੱਖਾਂ ਰੁਪਏ ਦੇ ਚੈੱਕ ਬਿਨਾਂ ਤਾਰੀਕ ਤੋਂ ਦਿੱਤੇ ਗਏ ਹਨ। ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਦੇ ਮੈਨੇਜਰ ਵੱਲੋਂ ਐਚਡੀਐਫਸੀ ਬੈਂਕ ਦੇ ਖਾਤਾ ਨੰਬਰ 50100646695487 ਵਿੱਚੋਂ ਦੋ ਚੈੱਕ ਕੱਟੇ ਗਏ ਹਨ ਜਿਨਾਂ ਵਿੱਚੋਂ ਇੱਕ ਚੈੱਕ ਨੰਬਰ 000108 ਕੁੱਲ 45 ਲੱਖ 43 ਹਜ਼ਾਰ 750 ਰੁਪਏ ਦਾ ਹੈ ਅਤੇ ਦੂਜਾ ਚੈੱਕ ਨੰਬਰ 000109 ਕੁੱਲ 23 ਲੱਖ 83 ਹਜ਼ਾਰ 562 ਰੁਪਏ ਦਾ ਹੈ। ਇਹ ਦੋਵੇਂ ਚੈੱਕ ਡੇਰਾ ਬਾਬਾ ਗਾਂਧਾ ਸਿੰਘ ਨਿਰਮਲ ਭੇਖ ਪ੍ਰਬੰਧਕ ਕਮੇਟੀ ਬਰਨਾਲਾ ਦੇ ਨਾਮ ‘ਤੇ ਕੱਟੇ ਗਏ ਹਨ। ਧਿਆਨਦੇਣ ਯੋਗ ਹੈ ਕਿ ਦੋਵੇਂ ਚੈੱਕਾ ਉੱਪਰ ਕੋਈ ਤਾਰੀਕ ਦਰਜ ਨਹੀਂ ਹੈ, ਜਿਸ ‘ਤੇ ਸਵਾਲ ਉੱਠ ਰਹੇ ਹਨ। ਕੋਈ ਵਿਅਕਤੀ ਆਪਣੀ ਨਿੱਜੀ ਕਮਾਈ ਵਿੱਚੋਂ ਕਿਸੇ ਦੂਸਰੇ ਵਿਅਕਤੀ ਜਾਂ ਸੰਸਥਾ ਨੂੰ ਬਿਨਾਂ ਤਾਰੀਕ ਤੋਂ ਚੈੱਕ ਕੱਟ ਕੇ ਦੇ ਦੇਵੇ ਜਾਂ ਖਾਲੀ ਚੈੱਕ ਕੱਟ ਕੇ ਦੇ ਦੇਵੇ ਇਹ ਇੱਕ ਵੱਖਰਾ ਮਾਮਲਾ ਹੈ ਪਰੰਤੂ ਜਿਹੜੀ ਸੰਸਥਾ ਗੁਰਦੁਆਰਿਆਂ ਦੇ ਪ੍ਰਬੰਧ, ਸਾਂਭ ਸੰਭਾਲ ਸਬੰਧੀ ਹੋਂਦ ਵਿੱਚ ਆਈ ਅਤੇ ਲੋਕ ਗੁਰੂ ਘਰ ਨਤਮਸਤਕ ਹੋਣ ਸਮੇਂ ਸ਼ਰਧਾ ਵਜੋਂ ਮਾਇਆ ਭੇਟ ਕਰਦੇ ਹਨ, ਇਸੇ ਪੈਸੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਦੀ ਸਾਂਭ ਸੰਭਾਲ, ਪ੍ਰਬੰਧ ਅਤੇ ਵਿਦਿਅਕ ਸੰਸਥਾਵਾਂ ਸਮੇਤ ਹੋਰ ਸੰਸਥਾਵਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ, ਜੇਕਰ ਅਜਿਹੀ ਸੰਸਥਾ ਦੇ ਵਿੱਤੀ ਲੈਣ ਦੇਣ ਵਿੱਚ ਗੜਬੜ ਦੇ ਸਵਾਲ ਉਠਦੇ ਹਨ ਤਾਂ ਸਾਰੀ ਦਾਲ ਹੀ ਕਾਲੀ ਮੰਨੀ ਜਾ ਸਕਦੀ ਹੈ।

ਜੇਕਰ ਲੋਕਾਂ ਵੱਲੋਂ ਸ਼ਰਧਾ ਸਮੇਤ ਦਿੱਤੇ ਗਏ ਪੈਸੇ ਦੀ ਵਰਤੋਂ ‘ਤੇ ਸਵਾਲ ਉੱਠਣਗੇ ਤਾਂ ਸ਼੍ਰੋਮਣੀ ਕਮੇਟੀ ਦੇ ਇਹਨਾਂ ਗੁਰੂ ਘਰਾਂ ਵਿੱਚ ਬੈਠੇ ਲੰਬੜਦਾਰ ਹੀ ਨਹੀਂ ਸਗੋਂ ਚੁਣੇ ਗਏ ਲੰਬੜਦਾਰ ਵੀ ਜਵਾਬਦੇਹ ਹਨ ਪ੍ਰੰਤੂ ਇਹ ਹੈਰਾਨੀ ਦੀ ਗੱਲ ਹੈ ਕਿ ਲੱਖਾਂ ਰੁਪਏ ਦੇ ਚੈੱਕ ਬਿਨਾਂ ਤਾਰੀਕ ਤੋਂ ਕੱਟਣ ਦੇ ਮਾਮਲੇ ਵਿੱਚ ਕਾਫੀ ਸਮੇਂ ਤੋਂ ਸਵਾਲ ਉਠੇ ਰਹੇ ਹਨ ਜਿਸ ਉੱਪਰ ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਕੋਈ ਵੀ ਸ਼੍ਰੋਮਣੀ ਕਮੇਟੀ ਮੈਂਬਰ ਜਵਾਬ ਦੇਣ ਲਈ ਸਾਹਮਣੇ ਨਹੀਂ ਆ ਰਿਹਾ। ਜਿਸ ਤਰ੍ਹਾਂ ਸਵਾਲ ਚੁੱਕਣ ਵਾਲਿਆਂ ਵੱਲੋਂ ਮੀਡੀਆ ਨੂੰ ਇਕੱਠੇ ਕਰਕੇ ਬਕਾਇਦਾ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਏ ਜਾ ਰਹੇ ਹਨ ਤਾਂ ਕੀ ਕਾਰਨ ਹੈ ਕਿ ਬਰਨਾਲੇ ਜ਼ਿਲ੍ਹੇ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਜਿਨਾਂ ਦੀ ਨਿਗਰਾਨੀ ਹੇਠ ਇਥੋਂ ਦੇ ਗੁਰੂ ਘਰਾਂ ਦਾ ਪ੍ਰਬੰਧ ਚਲਾਇਆ ਜਾ ਰਿਹਾ ਹੈ ਉਹ ਮੀਡੀਆ ਸਾਹਮਣੇ ਆ ਕੇ ਇਹਨਾਂ ਦੋਸ਼ਾਂ ਦਾ ਜਵਾਬ ਕਿਉਂ ਨਹੀਂ ਦਿੰਦੇ। ਚਰਚਾ ਤਾਂ ਇਹ ਵੀ ਹੈ ਕਿ “ਚੋਰ ਤੇ ਲਾਠੀ ਦੋ ਜਣੇ,ਮੈਂ ਤੇ ਬਾਪੂ ਕੱਲੇ’ ਦੀ ਕਹਾਵਤ ਅਨੁਸਾਰ ਇਸ ਮਾਮਲੇ ਨੂੰ ਆਪਣੇ ਅਹੁਦਿਆਂ ਦੇ ਜ਼ੋਰ ‘ਤੇ ਦੱਬਣ ਦੇ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਹੁਣ ਜਦੋਂ ਮਾਮਲਾ ਮੀਡੀਆ ਰਾਹੀਂ ਰੌਸ਼ਨੀ ਵਿੱਚ ਆ ਹੀ ਗਿਆ ਹੈ ਤਾਂ ਸੰਗਤ 70 ਲੱਖ ਦੇ ਕਰੀਬ ਕੱਟੇ ਗਏ ਇਹਨਾਂ ਚੈੱਕਾ ਦੀ ਤਾਰੀਕ ਜਾਨਣ ਦੀ ਹੱਕਦਾਰ ਕਿਉਂ ਨਹੀਂ ਹੈ। ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਚੁੱਪ ‘ਤੇ ਉੱਠ ਰਹੇ ਸਵਾਲ ਵੀ ਵਾਜਿਬ ਹਨ ਕਿਉਂਕਿ ਸ਼੍ਰੋਮਣੀ ਕਮੇਟੀ ਦਾ ਇੱਕ ਮੁਲਾਜ਼ਮ ਆਪਣੇ ਪੱਧਰ ‘ਤੇ ਇਸ ਤਰ੍ਹਾਂ ਦੇ ਵੱਡੇ ਫੈਸਲੇ ਨਹੀਂ ਲੈ ਸਕਦਾ। ਹੁਣ ਇਹ ਤਾਂ ਮੰਨਿਆ ਨਹੀਂ ਜਾ ਸਕਦਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਸਾਰੇ ਮਾਮਲੇ ਦੀ ਜਾਣਕਾਰੀ ਨਹੀਂ ਹੋਵੇਗੀ ਫਿਰ ਵੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਚੁੱਪ ਦੇ ਪਿਛਲੀ ਕਹਾਣੀ ਅਦਾਰਾ Gee98 news ਵੱਲੋਂ ਪਾਠਕਾਂ ਨਾਲ ਸਾਂਝੀ ਕਰਨ ਦੇ ਯਤਨ ਕੀਤੇ ਜਾਣਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰਾਖਵਾਂ ਰੱਖਿਆ

Next Post

ਅਰਵਿੰਦ ਕੇਜਰੀਵਾਲ ਨੂੰ ਮਿਲ ਗਈ ਜ਼ਮਾਨਤ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਜ਼ਮਾਨਤ ਤੋਂ ਬਾਅਦ ਕੇਜਰੀਵਾਲ ਕੱਲ੍ਹ ਪਹਿਲੀ ਵਾਰ ਆਉਣਗੇ ਪੰਜਾਬ.. ਪੜ੍ਹੋ ਕਿੱਥੇ ਜਾਣਗੇ

ਅਰਵਿੰਦ ਕੇਜਰੀਵਾਲ ਨੂੰ ਮਿਲ ਗਈ ਜ਼ਮਾਨਤ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend