Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!

Nirmal Pandori by Nirmal Pandori
06/24/2024
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਗਰ ਕੌਂਸਲ ਬਰਨਾਲਾ ਦੀ ਖਾਲੀ ਕੁਰਸੀ : ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੂਰਤੇ ਹਾਲ ਨਗਰ ਕੌਂਸਲ…ਸਿਰ ‘ਤੇ ਨਾ ਕੁੰਡਾ, ਹਾਥੀ ਫਿਰੇ ਲੁੰਡਾ

ਬਰਨਾਲਾ,24 ਜੂਨ (ਨਿਰਮਲ ਸਿੰਘ ਪੰਡੋਰੀ)-

-ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ‘ਤੇ ਕਬਜ਼ਾ ਕੀਤਾ। ਚੋਣਾਂ ਦੌਰਾਨ ‘ਆਪ’ ਆਗੂਆਂ ਨੇ ਲੋਕਾਂ ਨਾਲ ਇੱਕ ਵਾਅਦਾ ਕੀਤਾ ਸੀ ਕਿ ਉਹ ‘ਰਾਜਨੀਤੀ ਕਰਨ ਨਹੀਂ ਸਗੋਂ ਰਾਜਨੀਤੀ ਬਦਲਣ’ ਆਏ ਹਨ। ‌ ਲੋਕਾਂ ਨੂੰ ਉਮੀਦ ਸੀ ਕਿ ਰਵਾਇਤੀ ਪਾਰਟੀਆਂ ਵੱਲੋਂ ਵਰ੍ਹਿਆਂ ਤੋਂ ਕੀਤੀ ਜਾ ਰਹੀ ਰਾਜਨੀਤੀ ਦਾ ਮੁਹਾਂਦਰਾ ਬਦਲੇਗਾ ਤੇ ਆਮ ਲੋਕਾਂ ਦੀ ਗੱਲ ਸੁਣੀ ਜਾਵੇਗੀ। ਮਾਰਚ 2022 ‘ਚ ਸੱਤਾ ਸੰਭਾਲਣ ਤੋਂ ਬਾਅਦ ਦਸੰਬਰ 2022 ਤੱਕ ਸਭ ਕੁਝ ਠੀਕ ਠਾਕ ਰਿਹਾ ਪ੍ਰੰਤੂ 2023 ਚੜਦੇ ਹੀ ਆਮ ਆਦਮੀ ਪਾਰਟੀ ਨੂੰ ਰਵਾਇਤੀ ਪਾਰਟੀਆਂ ਵਾਲਾ ਸਥਾਨਕ ਸੰਸਥਾਵਾਂ ‘ਤੇ ਕਬਜ਼ੇ ਵਾਲਾ ਬੁਖਾਰ ਚੜ ਗਿਆ ਅਤੇ ਹੇਠਲੇ ਪੱਧਰ ‘ਤੇ ਆਪ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਨੇ ਸਥਾਨਕ ਸੰਸਥਾਵਾਂ ‘ਤੇ ਕਬਜ਼ੇ ਕਰਨੇ ਸ਼ੁਰੂ ਕਰ ਦਿੱਤੇ। ਨਗਰ ਕੌਸਲ ਬਰਨਾਲਾ ਦੀ ਪ੍ਰਧਾਨਗੀ ਦੀ ਕੁਰਸੀ ਦਾ ਵੀ ਇਹੋ ਹਾਲ ਹੋਇਆ ਜਿਸ ਉੱਪਰ ਸੱਤਾਧਾਰੀਆਂ ਨੇ ਆਪਣੇ ਕੌਂਸਲਰ ਨੂੰ ਬਿਠਾਉਣ ਦੀ ਖਾਤਰ ਜੁਗਾੜੂ ਜੰਗ ਸ਼ੁਰੂ ਕੀਤੀ ਪ੍ਰੰਤੂ ਇਹ ਜੁਗਾੜੂ ਜੰਗ ਸੱਤਾਧਾਰੀਆਂ ਦੇ ਉਲਟ ਚੱਲ ਪਈ। ਕਾਂਗਰਸੀ ਪ੍ਰਧਾਨ ਗੁਰਜੀਤ ਸਿੰਘ ਨੂੰ ਹਟਾਉਣ ਤੋਂ ਬਾਅਦ ਜਦ ਸੱਤਾਧਾਰੀਆਂ ਨੇ ਆਪਣੇ ਐਮਸੀ ਨੂੰ ਪ੍ਰਧਾਨ ਬਣਾ ਦਿੱਤਾ ਤਾਂ ਕਾਂਗਰਸੀ ਪ੍ਰਧਾਨ ਗੁਰਜੀਤ ਸਿੰਘ ਨੇ ਹਾਈਕੋਰਟ ਦੀ ਸ਼ਰਨ ਲਈ ਜਿੱਥੇ ਹਾਈਕੋਰਟ ਨੇ ਉਸ ਦੀ ਗੱਲ ਸੁਣਦੇ ਹੋਏ ਨਵੇਂ ਪ੍ਰਧਾਨਗੀ ਦੀ ਪ੍ਰਕਿਰਿਆ ‘ਤੇ ਹੀ ਰੋਕ ਲਗਾ ਦਿੱਤੀ। ਹੁਣ ਤੱਕ ਮਾਨਯੋਗ ਹਾਈਕੋਰਟ ਵਿੱਚ ਇਸ ਮਾਮਲੇ ਦੀਆਂ 7-8 ਪੇਸ਼ੀਆਂ ਪੈ ਚੁੱਕੀਆਂ ਹਨ ਪ੍ਰੰਤੂ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ। ‌ ਪ੍ਰਧਾਨਗੀ ਦੀ ਕੁਰਸੀ ‘ਤੇ ਨਾ ਤਾਂ ਪੁਰਾਣਾ ਪ੍ਰਧਾਨ ਬੈਠ ਸਕਦਾ ਹੈ ਅਤੇ ਨਾ ਹੀ ਨਵਾਂ ਪ੍ਰਧਾਨ ਬੈਠ ਸਕਦਾ ਹੈ।

Gee98 Ads

ਨਗਰ ਕੌਸਲ ਦੀ ਪ੍ਰਧਾਨਗੀ ਦੀ ਕੁਰਸੀ ਦੀ ਹਾਲਤ “ਰੰਡੀ ਨਾ ਵਿਆਹੀ” ਵਾਲੀ ਬਣੀ ਹੋਈ ਹੈ। ਨਗਰ ਕੌਂਸਲ ਦਾ ਕੋਈ ਪੱਕਾ ਪ੍ਰਧਾਨ ਨਾ ਹੋਣ ਕਾਰਨ ਸ਼ਹਿਰ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਪਿਛਲੀ ਇਕ ਮਹੀਨੇ ਤੋਂ ਸ਼ਹਿਰ ਦੇ ਕੁਝ ਵਾਰਡਾਂ ‘ਚ ਪੀਣ ਵਾਲੇ ਪਾਣੀ ਦੀ ਕਮੀ ਇਸ ਦੀ ਵੱਡੀ ਮਿਸਾਲ ਹੈ। ‌ “ਸਿਰ ‘ਤੇ ਨੀ ਕੁੰਡਾ ਹਾਥੀ ਫਿਰੇ ਲੁੰਡਾ” ਦੀ ਕਹਾਵਤ ਅਨੁਸਾਰ ਕਮੇਟੀ ਦੇ ਦਫਤਰ ਵਿੱਚ ਵੀ ਆਮ ਲੋਕਾਂ ਨੂੰ ਖੱਜਰ ਖ਼ੁਆਰ ਹੋਣਾ ਪੈ ਰਿਹਾ ਹੈ। ‌ਨਗਰ ਕੌਸਲ ਦੇ ਮੌਜੂਦਾ ਹਾਲਾਤਾਂ ਲਈ ਲੋਕ ਟਿੱਪਣੀ ਕਰ ਰਹੇ ਹਨ ਕਿ ਸੱਤਾਧਾਰੀਆਂ ਨੇ ਨਗਰ ਕੌਂਸਲ ਦੀ ਕੁਰਸੀ ਨੂੰ ਵਿਆਹੁਣ ਦੀ ਲਈ ਆਪਣੇ ਇੱਕ ਕੌਂਸਲਰ ਦੇ ਸਿਰ ‘ਤੇ ਜਲਦਬਾਜ਼ੀ ਵਿੱਚ ਸਿਹਰਾ ਤਾਂ ਬੰਨ ਦਿੱਤਾ ਪਰੰਤੂ ਕਾਨੂੰਨ ਨੇ ਸਿਆਸੀ ਭਾਬੀਆਂ ਨੂੰ ਲਾੜੇ ਦੇ ਸੁਰਮਾ ਪਾਉਣ ਤੋਂ ਰੋਕ ਦਿੱਤਾ ਜਿਸ ਕਰਕੇ ਇਹ ਬਰਾਤ ਅਜੇ ਰਸਤੇ ਵਿੱਚ ਹੀ ਅਟਕੀ ਹੋਈ ਹੈ। ਦੂਜੇ ਪਾਸੇ ਪ੍ਰਧਾਨਗੀ ਦੀ ਕੁਰਸੀ ਦੀ ਹਾਲਤ “ਆਜਾ ਵੇ ਮਾਹੀ ਤੈਨੂੰ ਅੱਖੀਆਂ ਉਡੀਕਦੀਆਂ” ਵਾਲੀ ਬਣੀ ਹੋਈ ਹੈ ਪ੍ਰੰਤੂ ਦੋਵੇਂ ਮਾਹੀ ਕਾਨੂੰਨ ਦੀਆਂ ਘੁੰਮਣ ਘੇਰੀਆਂ ਵਿੱਚ ਫਸੇ ਹੋਏ ਹਨ। ਲੋਕਾਂ ਨੂੰ ਉਡੀਕ ਹੈ ਕਿ ਗੁਰਜੀਤ ਸਿੰਘ ਅਤੇ ਰੁਪਿੰਦਰ ਸਿੰਘ ਵਿੱਚੋਂ ਕਿਹੜਾ ਮਾਹੀ ਕਾਨੂੰਨੀ ਜੰਗ ਜਿੱਤ ਕੇ ਚੰਡੀਗੜ੍ਹ ਤੋਂ ਪ੍ਰਧਾਨਗੀ ਦੀ ਕੁਰਸੀ ਲਈ “ਜੈ ਮਾਲਾ” ਲੈ ਕੇ ਆਵੇਗਾ। ‌ ਦੱਸ ਦੇਈਏ ਕਿ ਹਾਈਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਤਰੀਕ 8 ਜੁਲਾਈ 2024 ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

05/06/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੰਟੀ ਰੋਮਾਣਾ ਮੇਰੀ ਕਿਰਦਾਰਕੁਸ਼ੀ ਕਰਨ ਤੋਂ ਬਾਜ ਆਵੇ, ਨਹੀਂ ਤਾਂ ਅਜਿਹੇ ਭੇਤ ਖੋਲਾਂਗਾ ਕਿ ਯਾਦ ਰੱਖੂ- ਚਰਨਜੀਤ ਬਰਾੜ

Next Post

ਜਲੰਧਰ ਜ਼ਿਮਨੀ ਚੋਣ : ਹੁਣ ਕੁੜਮੋ-ਕੁੜਮੀ ਵਰਤਣਗੇ..ਸਾਬਕਾ ਕਾਂਗਰਸੀ ਕੌਂਸਲਰ ਨੇ ਛੱਡੀ ਕਾਂਗਰਸ

Nirmal Pandori

Nirmal Pandori

Related Posts

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
Load More
Next Post
ਜਲੰਧਰ ਜ਼ਿਮਨੀ ਚੋਣ : ਹੁਣ ਕੁੜਮੋ-ਕੁੜਮੀ ਵਰਤਣਗੇ..ਸਾਬਕਾ ਕਾਂਗਰਸੀ ਕੌਂਸਲਰ ਨੇ ਛੱਡੀ ਕਾਂਗਰਸ

ਜਲੰਧਰ ਜ਼ਿਮਨੀ ਚੋਣ : ਹੁਣ ਕੁੜਮੋ-ਕੁੜਮੀ ਵਰਤਣਗੇ..ਸਾਬਕਾ ਕਾਂਗਰਸੀ ਕੌਂਸਲਰ ਨੇ ਛੱਡੀ ਕਾਂਗਰਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend