Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖ਼ਾਕੀ ਫਿਰ ਹੋਈ ਦਾਗਦਾਰ : ਪੁਲਿਸ ਵਾਲਿਆਂ ਨੇ ਹੀ ਨੌਜਵਾਨ ਨੂੰ ਅਗਵਾ ਕਰਕੇ ਮੰਗੀ 50000 ਦੀ ਫਿਰੌਤੀ ਜਦ ਪਰਿਵਾਰ ਵਾਲੇ ਪੈਸੇ ਦੇਣ ਪੁੱਜੇ ਤਾਂ…!

Nirmal Pandori by Nirmal Pandori
06/25/2024
in ਪੰਜਾਬ
Reading Time: 1 min read
A A
0
ਗੈਂਗਸਟਰ ਦੀ ਗੋਲੀ ਨਾਲ ਹੈੱਡ ਕਾਂਸਟੇਬਲ ਦੀ ਸ਼ਹੀਦੀ ਹੋਣ ਤੋਂ ਬਾਅਦ ਹੁਣ “ਪੁਲਿਸ ਰੇਡ” ਦੇ ਨਿਯਮ ਹੋਏ ਸਖ਼ਤ… ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਜੂਨ, Gee98 news service
-ਪੰਜਾਬ ਪੁਲਿਸ ਵਿੱਚ ਲੁਕੀਆਂ ਕੁਝ ਕਾਲੀਆਂ ਭੇਡਾਂ ਆਪਣੇ ਕਾਲੇ ਕਾਰਨਾਮਿਆਂ ਕਰਕੇ ਸਮੁੱਚੀ ਪੁਲਿਸ ਫੋਰਸ ਨੂੰ ਬਦਨਾਮ ਕਰਦੀਆਂ ਰਹਿੰਦੀਆਂ ਹਨ।‌ ਕੁਝ ਭ੍ਰਿਸ਼ਟ ਤੇ ਮਾੜੇ ਪੁਲਿਸ ਮੁਲਾਜ਼ਮਾਂ ਦੇ ਕਾਰਨ ਖਾਕੀ ਅਕਸਰ ਦਾਗ਼ਦਾਰ ਹੁੰਦੀ ਰਹਿੰਦੀ ਹੈ। ਅਜਿਹਾ ਹੀ ਇੱਕ ਮਾਮਲਾ ਜਲੰਧਰ ਵਿਖੇ ਸਾਹਮਣੇ ਆਇਆ ਜਿੱਥੇ ਪੁਲਿਸ ਵਾਲਿਆਂ ਨੇ ਹੀ ਇੱਕ ਨੌਜਵਾਨ ਇਹਨੂੰ ਅਗਵਾ ਕਰਕੇ ਉਸਦੇ ਪਰਿਵਾਰ ਤੋਂ 50 ਹਜ਼ਾਰ ਦੀ ਫਿਰੌਤੀ ਦੀ ਮੰਗ ਕੀਤੀ। ਇਸ ਮਾਮਲੇ ਸਬੰਧੀ ਸਿਟੀ ਪੁਲਿਸ ਨੂੰ ਦਿੱਤੇ ਬਿਆਨ ‘ਚ ਭਗਵਾਨ ਸਿੰਘ ਪਰੂਥੀ ਸਾਬਕਾ ਕੌਂਸਲਰ ਨੇ ਦੱਸਿਆ ਕਿ “ਬੀਤੇ ਕੱਲ੍ਹ ਉਨ੍ਹਾਂ ਦਾ ਲੜਕਾ ਨਵਜੋਤ ਸਿੰਘ ਪਰੂਥੀ ਉਰਫ਼ ਮਨੀ ਵਕਤ ਕਰੀਬ 10:30 ਵਜੇ ਸਵੇਰੇ ਨਿੱਜੀ ਕੰਮ ਲਈ ਬਾਜ਼ਾਰ ਗਿਆ ਸੀ,ਕਰੀਬ 11:10 ਵਜੇ ਲੜਕੇ ਨਵਜੋਤ ਦੇ ਮੋਬਾਈਲ ਤੋਂ ਵਟਸਐਪ ਕਾਲ ਉਸ ਦੇ ਮੋਬਾਈਲ ‘ਤੇ ਆਈ ਅਤੇ ਕਿਹਾ ਕਿ ਤੁਹਾਡਾ ਲੜਕਾ ਅਸੀਂ ਨਸ਼ਾ ਕਰਦਾ ਫੜ ਲਿਆ ਹੈ। ਅਜੇ ਗੱਲ ਸਾਡੇ ਤੱਕ ਹੀ ਸੀਮਤ ਹੈ, ਅਸੀਂ ਇਥੇ ਹੀ ਨਿਬੇੜ ਦੇਵਾਂਗੇ। ਉਨ੍ਹਾਂ ਨੇ 50 ਹਜ਼ਾਰ ਰੁਪਏ ਦੀ ਮੰਗ ਕੀਤੀ। ਮੁਲਜ਼ਮਾਂ ਨੇ 50 ਹਜ਼ਾਰ ਰੁਪਏ ਲੈ ਕੇ ਮਾਲੜੀ ਨਜਦੀਕ ਤਾਜ ਸਿਟੀ ਕਾਲੋਨੀ ਨਕੋਦਰ ਕੋਲ ਪਹੁੰਚਣ ਲਈ ਕਿਹਾ”। ਉਨ੍ਹਾਂ ਦੱਸਿਆ ਕਿ ਪੈਸਿਆਂ ਦਾ ਇੰਤਜ਼ਾਮ ਕਰ ਕੇ ਵੱਡੇ ਲੜਕੇ ਨੂੰ ਨਾਲ ਲੈ ਕੇ ਦੱਸੀ ਜਗ੍ਹਾ ‘ਤੇ ਉਹ ਆਪਣੀ ਗੱਡੀ ਵਿੱਚ ਪਹੁੰਚ ਗਏ। ਉਸ ਵਿਅਕਤੀ ਨੇ ਫਿਰ ਕਾਲ ਕੀਤੀ ਅਤੇ ਕਿਹਾ ਕਿ ਤੁਸੀਂ ਇਥੇ ਹੀ ਰੁਕੋ। ਮੈਂ ਆਪਣੇ ਦੋ ਸਾਥੀਆਂ ਨੂੰ ਮੋਟਰਸਾਈਕਲ ‘ਤੇ ਭੇਜ ਰਿਹਾ ਹਾਂ। ਫਿਰ ਕੁਝ ਦੇਰ ਬਾਅਦ ਦੋ ਨੌਜਵਾਨ ਇਕ ਮੋਟਰਸਾਈਕਲ ਡਿਸਕਵਰ ਬਿਨ੍ਹਾਂ ਨੰਬਰੀ ‘ਤੇ ਸਵਾਰ ਹੋ ਕੇ ਮਾਲੜੀ ਪਿੰਡ ਵੱਲੋਂ ਆਏ। ਜੋ ਸਾਡੀ ਗੱਡੀ ਤੋਂ ਕਰੀਬ 50 ਮੀਟਰ ਦੀ ਦੂਰੀ ‘ਤੇ ਰੁਕ ਗਏ। ਫਿਰ ਉਸ ਵਿਅਕਤੀ ਨੇ ਮੇਰੇ ਲੜਕੇ ਦੇ ਮੋਬਾਈਲ ਫੋਨ ਤੋਂ ਵ੍ਹਟਸਐਪ ਕਾਲ ਕਰ ਕੇ ਕਿਹਾ ਕਿ ਗੱਡੀ ਵਿੱਚੋਂ ਬਾਹਰ ਨਿਕਲ ਕੇ ਪੈਸੇ ਇਨ੍ਹਾਂ ਨੂੰ ਫੜਾ ਦਿਓ ਪਰ ਸਾਨੂੰ ਕੁਝ ਸ਼ੱਕ ਹੋਇਆ ਤੇ ਫਿਰ ਉਹ ਅਚਾਨਕ ਮੋਟਰਸਾਈਕਲ ਜਲੰਧਰ ਵਾਲੀ ਸਾਈਡ ਭਜਾ ਕੇ ਲੈ ਗਏ। ਫਿਰ ਉਹ ਪਰਿਵਾਰ ਸਮੇਤ ਆਪਣੇ ਲੜਕੇ ਨਵਜੋਤ ਸਿੰਘ ਪਰੂਥੀ ਦੀ ਭਾਲ ਕਰਦੇ ਰਹੇ। ਕਰੀਬ 8 ਘੰਟਿਆਂ ਬਾਅਦ ਸ਼ਾਮ 7 ਵਜੇ ਉਕਤ ਵਿਕਤੀ ਉਸ ਦੇ ਲੜਕੇ ਨੂੰ ਨਕੋਦਰ-ਜਲੰਧਰ ਰੋਡ ‘ਤੇ ਪਿੰਡ ਆਲੋਵਾਲ ਗੇਟ ‘ਤੇ ਛੱਡ ਕੇ ਫਰਾਰ ਹੋ ਗਏ। ਕਰੀਬ ਅੱਠ ਘੰਟਿਆਂ ਬਾਅਦ ਲੜਕੇ ਨੇ ਘਬਰਾਏ ਹੋਏ ਨੇ ਸਾਨੂੰ ਫੋਨ ਕੀਤਾ ਅਤੇ ਘਰ ਆ ਕੇ ਦੱਸਿਆ ਕਿ ਉਸ ਨੂੰ ਸਥਾਨਕ ਦੱਖਣੀ ਚੌਂਕ ਵਿਚੋਂ ਤਿੰਨ ਨੌਜਵਾਨ ਸਵਿੱਫਟ ਕਾਰ ਵਿੱਚ ਨਕੋਦਰ ਤੋਂ ਪੈਟਰੋਲ ਪੰਪ ਪਿੰਡ ਮੁੱਧ ਵਿੱਚ ਲੈ ਕੇ ਗਏ ਸਨ, ਜਿੱਥੋਂ ਫਿਰ ਉਸ ਨੂੰ ਜਲੰਧਰ ਲੈ ਗਏ ਸਨ। ਤਿੰਨ ਅਗਵਾਕਾਰਾਂ ਵਿੱਚੋਂ ਇਕ ਨੌਜਵਾਨ ਰੋਹਿਤ ਗਿੱਲ ਜੋ ਪੰਜਾਬ ਹੋਮ ਗਾਰਡ ਦਾ ਮੁਲਾਜ਼ਮ ਹੈ ਅਤੇ ਨਕੋਦਰ ਕਚਹਿਰੀ ਵਿਖੇ ਡਿਊਟੀ ਕਰਦਾ ਹੈ। ਲੜਕੇ ਨੇ ਦੱਸਿਆ ਕਿ ਉਹ ਆਪਸ ਵਿੱਚ ਰੋਹਿਤ ਗਿੱਲ, ਗੁਰਪ੍ਰੀਤ ਗੋਪੀ ਅਤੇ ਜੈਕਬ ਨਾਮ ਲੈ ਕੇ ਗੱਲਾਂ ਕਰਦੇ ਸਨ। ਇਨ੍ਹਾਂ ਨੇ ਲੜਕੇ ਨੂੰ ਧਮਕੀਆਂ ਦਿੱਤੀਆਂ ਕਿ ਜੇਕਰ ਤੂੰ ਇਸ ਸਬੰਧੀ ਪੁਲਿਸ ਨੂੰ ਇਤਲਾਹ ਦਿੱਤੀ ਤਾਂ ਤੇਰਾ ਨੁਕਸਾਨ ਕਰਾਂਗੇ। ਐੱਸਪੀ ਹੈੱਡਕੁਆਰਟਰ ਮੁਖਤਿਆਰ ਰਾਏ ਨੇ ਦੱਸਿਆ ਕਿ ਭਗਵਾਨ ਸਿੰਘ ਪਰੂਥੀ ਸਾਬਕਾ ਕੌਂਸਲਰ ਦੇ ਬਿਆਨਾਂ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਰੋਹਿਤ ਗਿੱਲ, ਗੁਰਪ੍ਰੀਤ ਗੋਪੀ ਅਤੇ ਜੈਕਬ ਖ਼ਿਲਾਫ਼ ਥਾਣਾ ਸਿਟੀ ਨਕੋਦਰ ਵਿਖੇ ਮਾਮਲਾ ਦਰਜ ਕਰ ਲਿਆ ਹੈ। ਰੋਹਿਤ ਗਿੱਲ, ਜੋ ਪੰਜਾਬ ਹੋਮ ਗਾਰਡ ਦਾ ਮੁਲਾਜ਼ਮ ਹੈ ਅਤੇ ਨਕੋਦਰ ਕਚਹਿਰੀ ਵਿਖੇ ਡਿਊਟੀ ਕਰਦਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਪ੍ਰੀਤ ਗੋਪੀ ਵੀ ਪੰਜਾਬ ਹੋਮ ਗਾਰਡ ਦਾ ਮੁਲਾਜ਼ਮ ਹੈ ਅਤੇ ਅਪਣੇ ਸਾਥੀ ਜੈਕਬ ਸਮੇਤ ਫਰਾਰ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਭਾਰਤ ਦੇ ਇੱਕ ਹੋਰ ਰਾਜ ਦਾ ਨਾਮ ਬਦਲਣ ਦੀ ਕਾਰਵਾਈ ਸ਼ੁਰੂ…ਪੜ੍ਹੋ ਖ਼ਬਰ

Next Post

ਕੈਦੀ ਨੂੰ ਪੈਰੋਲ ਨਾ ਦੇਣ ‘ਤੇ ਹਾਈਕੋਰਟ ਨੇ ਸਰਕਾਰ ਨੂੰ ਲਾਈ ਫਟਕਾਰ ਅਤੇ 50 ਹਜ਼ਾਰ ਦਾ ਜੁਰਮਾਨਾ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਕੈਦੀ ਨੂੰ ਪੈਰੋਲ ਨਾ ਦੇਣ 'ਤੇ ਹਾਈਕੋਰਟ ਨੇ ਸਰਕਾਰ ਨੂੰ ਲਾਈ ਫਟਕਾਰ ਅਤੇ 50 ਹਜ਼ਾਰ ਦਾ ਜੁਰਮਾਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend