ਬਰਨਾਲਾ, 1 ਜੁਲਾਈ, Gee98 news service
-ਜ਼ਿਲ੍ਹੇ ਦੇ ਪੁਲਿਸ ਥਾਣਾ ਰੂੜੇਕੇ ਕਲਾਂ ਅਧੀਨ ਪੈਂਦੇ ਪਿੰਡ ਕਾਹਨੇਕੇ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਗੁਰਦਿਆਲ ਸਿੰਘ (48) ਨਿਹੰਗ ਸਿੰਘ ਆਪਣੇ ਘਰ ਇਕੱਲਾ ਹੀ ਰਹਿੰਦਾ ਸੀ ਜਿਸ ਨੂੰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਪਿੰਡ ਦੇ ਲੋਕਾਂ ਦੇ ਦੱਸਣ ਅਨੁਸਾਰ ਗਿਆਨੀ ਗੁਰਦਿਆਲ ਸਿੰਘ ਨੇ ਆਪਣੇ ਘਰੇ ਹੀ ਛਾਉਣੀ ਬਣਾਈ ਹੋਈ ਸੀ ਜਿੱਥੇ ਉਹ ਪਾਠ ਕਰਦਾ ਸੀ ਅਤੇ ਪਿੰਡ ਦੇ ਲੋਕਾਂ ਦਾ ਵੀ ਆਉਣਾ ਜਾਣਾ ਸੀ। ਰੋਜ਼ਾਨਾ ਦੀ ਤਰ੍ਹਾਂ ਸੋਮਵਾਰ ਸਵੇਰੇ ਜਦ ਲੋਕ ਉਸ ਦੇ ਘਰ ਆਏ ਤਾਂ ਘਟਨਾ ਦਾ ਪਤਾ ਲੱਗਿਆ, ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਥਾਣਾ ਰੂੜੇਕੇ ਕਲਾਂ ਪੁਲਿਸ ਵੱਲੋਂ ਭੇਦਭਰੇ ਹਾਲਾਤਾਂ ‘ਚ ਹੋਏ ਇਸ ਕਤਲ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਵੀ ਇਸੇ ਪਿੰਡ ਵਿੱਚ ਇਸੇ ਤਰਜ਼ ‘ਤੇ ਨਿਹੰਗ ਸਿੰਘਾਂ ਦੇ ਜਥੇਦਾਰ ਦਾ ਕਤਲ ਹੋਇਆ ਸੀ।