Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਪਹਿਲਾ ਸ਼ਿਵ ਸੈਨਾ ਆਗੂ ਦੇ ਗੰਨਮੈਨ ਤੋਂ ਰਿਵਾਲਵਰ ਖੋਹ ਲਿਆ…ਤੇ ਫਿਰ ਤਲਵਾਰਾਂ ਨਾਲ ਹਮਲਾ ਕਰ ਦਿੱਤਾ

Nirmal Pandori by Nirmal Pandori
07/05/2024
in ਪੰਜਾਬ
Reading Time: 1 min read
A A
0
…ਪਹਿਲਾ ਸ਼ਿਵ ਸੈਨਾ ਆਗੂ ਦੇ ਗੰਨਮੈਨ ਤੋਂ ਰਿਵਾਲਵਰ ਖੋਹ ਲਿਆ…ਤੇ ਫਿਰ ਤਲਵਾਰਾਂ ਨਾਲ ਹਮਲਾ ਕਰ ਦਿੱਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸ਼ਿਵ ਸੈਨਾ ਆਗੂ ‘ਤੇ ਦਿਨ ਦਿਹਾੜੇ ਜਾਨਲੇਵਾ ਹਮਲਾ…ਨਿਹੰਗਾਂ ਦੇ ਭੇਸ ਵਿੱਚ ਆਏ ਸਨ ਹਮਲਾਵਰ

ਚੰਡੀਗੜ੍ਹ,5 ਜੁਲਾਈ, Gee98 news service
-ਪੰਜਾਬ ‘ਚ ਅਮਨ ਕਾਨੂੰਨ ਦੇ ਹਾਲਾਤ ਵਿਗੜੇ ਹੋਏ ਹਨ। ਲੁਧਿਆਣਾ ‘ਚ ਦਿਨ ਦਿਹਾੜੇ ਬਾਅਦ ਦੁਪਹਿਰ ‌ ਸ਼ਿਵ ਸੈਨਾ ਦੇ ਇੱਕ ਆਗੂ ਸੰਦੀਪ ਥਾਪਰ ‘ਤੇ ਨਿਹੰਗ ਸਿੰਘਾਂ ਦੇ ਭੇਸ ਵਿੱਚ ਆਏ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ‌ ਇਸ ਹਮਲੇ ‘ਚ ਸੰਦੀਪ ਥਾਪਰ ਸਖ਼ਤ ਜਖਮੀ ਹੋਏ ਹਨ ਜੋ ਜੇਰੇ ਇਲਾਜ ਹਨ। ‌ ਹਮਲਾਵਰਾਂ ਨੇ ਸੜਕ ਦੇ ਵਿਚਕਾਰ ਸੰਦੀਪ ਥਾਪਰ ਨੂੰ ਰੋਕਿਆ ਤੇ ਉਹਨਾਂ ਦੇ ਗੰਨਮੈਨ ਦਾ ਰਿਵਾਲਵਰ ਖੋਹ ਕੇ ਤੇਜ਼ਧਾਰ ਹਥਿਆਰਾਂ ਨਾਲ ਸੰਦੀਪ ਥਾਪਰ ‘ਤੇ ਹਮਲਾ ਕਰ ਦਿੱਤਾ। ‌ ਹਮਲਾਵਰਾਂ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ। ‌ ਹਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਖੁਦ ਸੰਦੀਪ ਥਾਪਰ ਨੇ ਹਸਪਤਾਲ ਵਿੱਚ ਦੱਸਿਆ ਕਿ ਸੜਕ ਦੇ ਵਿਚਕਾਰ ਨਿਹੰਗਾਂ ਨੇ ਉਸਨੂੰ ਰੋਕਿਆ, ਪਹਿਲਾਂ ਗਾਲੀ ਗਲੋਚ ਕੀਤਾ ਤੇ ਫਿਰ ਤਲਵਾਰ ਨਾਲ ਹਮਲਾ ਕਰ ਦਿੱਤਾ। ਉਹਨਾਂ ਦੱਸਿਆ ਕਿ ਹਮਲਾਵਰਾਂ ਨੇ ਉਸ ਦੇ ਗੰਨਮੈਨ ਦਾ ਰਿਵਾਲਵਰ ਵੀ ਪਹਿਲਾਂ ਖੋ ਲਿਆ ਸੀ। ਸੰਦੀਪ ਥਾਪਰ ਨੇ ਦੱਸਿਆ ਕਿ ਉਸ ਨੂੰ ਪਿਛਲੇ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਜਿਸ ਸਬੰਧੀ ਉਸਨੇ ਕਈ ਵਾਰ ਪੁਲਿਸ ਨੂੰ ਜਾਣੂ ਵੀ ਕਰਵਾਇਆ ਪ੍ਰੰਤੂ ਪੁਲਿਸ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਤੇ ਅੱਜ ਹਮਲਾ ਹੋ ਗਿਆ। ਸੰਦੀਪ ਥਾਪਰ ਨੇ ਆਪਣੇ ਉੱਪਰ ਹੋਏ ਹਮਲੇ ਲਈ ਸਿੱਧੇ ਤੌਰ ‘ਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਜ਼ਿੰਮੇਵਾਰ ਠਹਿਰਾਇਆ, ਜਿਨ੍ਹਾਂ ਨੇ ਧਮਕੀਆਂ ਮਿਲਣ ਤੋਂ ਬਾਅਦ ਵਾਰ-ਵਾਰ ਗੁਹਾਰ ਲਗਾਉਣ ਤੋਂ ਬਾਅਦ ਵੀ ਉਹਨਾਂ ਨੂੰ ਬਣਦੀ ਸੁਰੱਖਿਆ ਨਹੀਂ ਦਿੱਤੀ। ਸ਼ਿਵ ਸੈਨਾ ਨੇਤਾ ‘ਤੇ ਹਮਲੇ ਤੋਂ ਬਾਅਦ ਭੜਕੇ ਹੋਏ ਹਿੰਦੂ ਨੇਤਾਵਾਂ ਨੇ ਸੜਕ ਜਾਮ ਕਰਕੇ ਪੁਲਿਸ ਕਮਿਸ਼ਨਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹਿੰਦੂ ਆਗੂਆਂ ਨੇ ਹਸਪਤਾਲ ਅੰਦਰ ਵੀ ਪੁਲਿਸ ਕਮਿਸ਼ਨਰ ਮੁਰਦਾਬਾਦ ਦੇ ਨਾਅਰੇ ਲਗਾਏ। ਸ਼ਿਵ ਸੈਨਾ ਨੇਤਾ ‘ਤੇ ਦਿਨ ਦਿਹਾੜੇ ਹਮਲੇ ਤੋਂ ਬਾਅਦ ਲੁਧਿਆਣਾ ‘ਚ ਮਾਹੌਲ ਭਾਵੇਂ ਕੰਟਰੋਲ ਹੇਠ ਹੈ ਪ੍ਰੰਤੂ ਤਣਾਅਪੂਰਨ ਹੈ। ਪੁਲਿਸ ਨੇ ਇਸ ਮਾਮਲੇ ‘ਚ ਇਰਾਦਾ ਕਤਲ ਦਾ ਮੁਕੱਦਮਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

06/19/2025
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਧਿਆਪਕਾਂ ਤੋਂ ਤੰਗ ਆ ਕੇ ਪ੍ਰਿੰਸੀਪਲ ਨੇ ਕੀਤੀ ਆਤਮ ਹੱਤਿਆ… ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਪੰਜ ਅਧਿਆਪਕਾਂ ‘ਤੇ ਮਾਮਲਾ ਦਰਜ

Next Post

ਜੇ ਤੁਸੀਂ 6 ਜੁਲਾਈ ਨੂੰ ਲੁਧਿਆਣਾ ਜਾ ਰਹੇ ਹੋ..ਤਾਂ ਸੋਚ ਕੇ ਜਾਇਓ, ਲੁਧਿਆਣਾ ਬੰਦ ਰਹੇਗਾ

Nirmal Pandori

Nirmal Pandori

Related Posts

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਪੰਜਾਬ

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

by Nirmal Pandori
06/19/2025
ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਪੰਜਾਬ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Nirmal Pandori
06/19/2025
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

by Nirmal Pandori
06/19/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

by Nirmal Pandori
06/18/2025
ਅਹਿਮ ਖ਼ਬਰ….ਪੰਜਾਬ ਸਰਕਾਰ ਨੇ HDFC ਬੈਂਕ ਦੇ ਖ਼ਿਲਾਫ਼ ਕੀਤੀ ਵੱਡੀ ਕਾਰਵਾਈ
ਪੰਜਾਬ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

by Nirmal Pandori
06/18/2025
ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ
ਪੰਜਾਬ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

by Nirmal Pandori
06/18/2025
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਜੇ ਤੁਸੀਂ 6 ਜੁਲਾਈ ਨੂੰ ਲੁਧਿਆਣਾ ਜਾ ਰਹੇ ਹੋ..ਤਾਂ ਸੋਚ ਕੇ ਜਾਇਓ, ਲੁਧਿਆਣਾ ਬੰਦ ਰਹੇਗਾ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡਾਕਟਰ ਦੀ ਨਸ਼ਾ ਕਰਨ ਵਾਲੀ ਵਾਇਰਲ ਵੀਡੀਓ ਦੀ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ “ਸਿੱਖਸ ਫਾਰ ਜਸਟਿਸ” ਦਾ ਸੰਚਾਲਕ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਨਸ਼ਾ ਤਸਕਰਾਂ ਨਾਲ ਦੁਸ਼ਮਣੀ ਦੇ ਮਾਹੌਲ ‘ਚ ਧੱਕ ਰਹੀ ਹੈ ਸਰਕਾਰ ਸਰਪੰਚਾਂ ਨੂੰ…!

ਪੰਜਾਬ ਦੇ ਦਿਹਾੜੀਦਾਰ/ਆਰਜ਼ੀ ਕਾਮਿਆਂ ਨੂੰ ਵੱਡੀ ਰਾਹਤ….ਹਾਈਕੋਰਟ ਨੇ ਦਿੱਤੇ ਰੈਗੂਲਰ ਕਰਨ ਦੇ ਹੁਕਮ

ਪੰਜਾਬ ਦੇ ਖਜ਼ਾਨਾ ਵਿਭਾਗ ਨੇ ਐਚਡੀਐਫਸੀ ਬੈਂਕ ਦੇ ਖ਼ਿਲਾਫ਼ ਖਿੱਚ ਦਿੱਤੀ ਲਕੀਰ

ਬਿਕਰਮ ਮਜੀਠੀਆ ਨੇ ਵਾਇਰਲ ਕੀਤੀਆਂ AAP ਦੇ ਇਕ ਮੰਤਰੀ ਦੀਆਂ ਨੰਗੇਜ਼ ਫੋਟੋਆਂ…ਵੀਡੀਓ ਵੀ ਜਲਦੀ ਵਾਇਰਲ ਕਰਨ ਦਾ ਦਾਅਵਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend