Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਮ੍ਰਿਤਪਾਲ ਸਿੰਘ ਨੂੰ ਹਰ ਵਾਰ ਲੋਕ ਸਭਾ ਦੀਆਂ ਪੌੜੀਆਂ ਚੜਨ ਲਈ ਕਾਨੂੰਨੀ ਪ੍ਰਕਿਰਿਆ ਚੋਂ ਲੰਘਣਾ ਪਵੇਗਾ….!

Nirmal Pandori by Nirmal Pandori
07/06/2024
in ਪੰਜਾਬ
Reading Time: 1 min read
A A
0
ਅੰਮ੍ਰਿਤਪਾਲ ਸਿੰਘ ਨੂੰ ਹਰ ਵਾਰ ਲੋਕ ਸਭਾ ਦੀਆਂ ਪੌੜੀਆਂ ਚੜਨ ਲਈ ਕਾਨੂੰਨੀ ਪ੍ਰਕਿਰਿਆ ਚੋਂ ਲੰਘਣਾ ਪਵੇਗਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਲੋਕ ਸਭਾ ਦੀ ਮੈਂਬਰੀ ਰੱਦ ਹੋਣ ਦੀ ਤਲਵਾਰ ਦੀ ਲਟਕਦੀ ਰਹੇਗੀ

ਚੰਡੀਗੜ੍ਹ,6 ਜੁਲਾਈ, Gee98 news service

-ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਬਤੌਰ ਲੋਕ ਸਭਾ ਮੈਂਬਰ ਸਹੁੰ ਚੁੱਕ ਲਈ ਹੈ। ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਵਿਸ਼ੇਸ਼ ਪੈਰੋਲ ਦਿੱਤੀ ਗਈ। ਸੰਵਿਧਾਨਿਕ ਤੌਰ ‘ਤੇ ਅੰਮ੍ਰਿਤਪਾਲ ਸਿੰਘ ਲੋਕ ਸਭਾ ਦੇ ਮੈਂਬਰ ਬਣ ਚੁੱਕੇ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਉਹਨਾਂ ਨੂੰ ਲੋਕ ਸਭਾ ਤੱਕ ਪੁੱਜਣ ਲਈ ‌ ਹਰ ਵਾਰ ਕਾਨੂੰਨੀ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ। ‌ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਵਿੱਚ ਹਾਜ਼ਰ ਹੋਣ ਲਈ ਅਤੇ ਗੈਰ ਹਾਜ਼ਰ ਹੋਣ ਲਈ ਵੀ ਬਾਕਾਇਦਾ ਮਨਜ਼ੂਰੀ ਲੈਣੀ ਪਵੇਗੀ। ਜੇਕਰ ਉਹ ਲੋਕ ਸਭਾ ਵਿੱਚ ਗੈਰ ਹਾਜ਼ਰ ਵੀ ਰਹਿਣਾ ਚਾਹੁੰਦੇ ਹਨ ਤਾਂ ਵੀ ਉਹਨਾਂ ਨੂੰ ਸਪੀਕਰ ਤੋਂ ਬਕਾਇਦਾ ਪੱਤਰ ਲਿਖ ਕੇ ਮਨਜ਼ੂਰੀ ਲੈਣੀ ਪਵੇਗੀ। ‌ ਅੰਮ੍ਰਿਤਪਾਲ ਸਿੰਘ ਲਈ ਇਹ ਪ੍ਰਕਿਰਿਆ ਅਤਿ ਜ਼ਰੂਰੀ ਹੈ ਕਿਉਂਕਿ ਸੰਵਿਧਾਨ ਦੇ ਅਨੁਸਾਰ ਜੇਕਰ ਕੋਈ ਸੰਸਦ ਬਿਨਾਂ ਮਨਜ਼ੂਰੀ ਦੇ ਲੋਕ ਸਭਾ ਦੀਆਂ ਸਾਰੀਆਂ ਬੈਠਕਾਂ ਚੋਂ 60 ਦਿਨਾਂ ਤੋਂ ਵੱਧ ਸਮੇਂ ਲਈ ਗੈਰ ਹਾਜ਼ਰ ਰਹਿੰਦਾ ਹੈ ਤਾਂ ਉਸਦੀ ਸੀਟ ਖਾਲੀ ਐਲਾਨ ਕਰ ਦਿੱਤੀ ਜਾਂਦੀ ਹੈ। ਸੰਸਦ ਦੇ ਸੈਸ਼ਨ ਵਿੱਚ ਭਾਗ ਲੈਣ ਲਈ ਜਾਂ ਸੰਸਦ ਵਿੱਚ ਕਿਸੇ ਮੁੱਦੇ ‘ਤੇ ਹੋਣ ਵਾਲੀ ਵੋਟਿੰਗ ਵਿੱਚ ਭਾਗ ਲੈਣ ਲਈ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਦਾ ਸਹਾਰਾ ਲੈਣਾ ਪਵੇਗਾ। ਇੱਕ ਪੱਖ ਇਹ ਵੀ ਹੈ ਕਿ ਇਸ ਸਾਰੇ ਸਮੇਂ ਦੇ ਦੌਰਾਨ ਜੇਕਰ ਉਸ ਨੂੰ ਦੋ ਸਾਲ ਜਾਂ ਉਸ ਤੋਂ ਜਿਆਦਾ ਸਜ਼ਾ ਹੋ ਜਾਂਦੀ ਹੈ ਤਾਂ ਉਸ ਨੂੰ ਬਤੌਰ ਸੰਸਦ ਅਯੋਗ ਕਰਾਰ ਦੇ ਦਿੱਤਾ ਜਾਵੇਗਾ। ‌ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ ਵਿੱਚ NSA ਐਕਟ ਅਧੀਨ ਬੰਦ ਹੈ। ‌ ਸਰਕਾਰ ਨੇ ਤਿੰਨ ਮਹੀਨੇ ਹੋਰ NSA ਦਾ ਸਮਾਂ ਵਧਾ ਦਿੱਤਾ ਹੈ ਇਸ ਤੋਂ ਅੱਗੇ NSA ਦਾ ਸਮਾਂ ਵਧਾਇਆ ਜਾਂਦਾ ਹੈ ਜਾਂ ਨਹੀਂ ਇਹ ਪੰਜਾਬ ਸਰਕਾਰ ‘ਤੇ ਨਿਰਭਰ ਕਰਦਾ ਹੈ।‌ NSA ਤੋਂ ਬਿਨਾਂ ਵੀ ਅੰਮ੍ਰਿਤਪਾਲ ਸਿੰਘ ‘ਤੇ 12 ਹੋਰ ਮਾਮਲੇ ਦਰਜ ਹਨ ਜਿਨਾਂ ਵਿੱਚੋਂ ਇੱਕ ਮਾਮਲਾ ਅਸਾਮ ਵਿੱਚ ਵੀ ਦਰਜ ਹੈ। ਜੇਕਰ ਅੰਮ੍ਰਿਤਪਾਲ ਸਿੰਘ ਤੋਂ NSA ਹਟਾ ਵੀ ਲਿਆ ਜਾਂਦਾ ਤਾਂ ਵੀ ਇਹਨਾਂ ਮਾਮਲਿਆਂ ਵਿੱਚ ਉਹਨਾਂ ਦੀ ਗ੍ਰਿਫਤਾਰੀ ਦੀ ਤਲਵਾਰ ਲਟਕਦੀ ਰਹੇਗੀ ਤੇ ਉਹਨਾਂ ਨੂੰ ਜ਼ਮਾਨਤ ਲੈਣੀ ਪਵੇਗੀ। ਇਹਨਾਂ 12 ਮਾਮਲਿਆਂ ਵਿੱਚੋਂ ਕਿਸੇ ਵੀ ਇੱਕ ਮਾਮਲੇ ਵਿੱਚ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਦੋ ਸਾਲ ਜਾਂ ਦੋ ਸਾਲ ਤੋਂ ਵੱਧ ਦੀ ਸਜ਼ਾ ਸੁਣਾ ਦਿੱਤੀ ਗਈ ਤਾਂ ਉਹਨਾਂ ਦੀ ਲੋਕ ਸਭਾ ਦੀ ਮੈਂਬਰੀ ਰੱਦ ਹੋ ਜਾਵੇਗੀ। ਦੱਸ ਦੇਈਏ ਕਿ ਲੋਕ ਸਭਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅੰਮ੍ਰਿਤਪਾਲ ਸਿੰਘ ਨੇ ਆਪਣੇ ਖਾਤੇ ਵਿੱਚ 1000 ਰੁਪਏ ਦੱਸੇ ਸਨ ਪਰੰਤੂ ਹੁਣ ਉਹਨਾਂ ਨੂੰ ਤਨਖਾਹ ਸਮੇਤ ਲੱਖਾਂ ਰੁਪਏ ਮਿਲਣਗੇ। ‌ ਪ੍ਰਾਪਤ ਜਾਣਕਾਰੀ ਅਨੁਸਾਰ ਬਤੌਰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਇਕ ਲੱਖ ਰੁਪਏ ਤਨਖਾਹ ਮਿਲੇਗੀ, 70000 ਖੇਤਰੀ ਭੱਤਾ ਮਿਲੇਗਾ, ਇਸ ਤੋਂ ਇਲਾਵਾ 60000 ਰੁਪਏ ਦਫ਼ਤਰੀ ਖਰਚਾ ਅਤੇ 2000 ਪ੍ਰਤੀ ਦਿਨ ਭੱਤਾ ਵੀ ਮਿਲੇਗਾ। ‌ਹੁਣ ਸਭ ਦੀ ਨਜ਼ਰ ਇਸੇ ‘ਤੇ ਟਿਕੀ ਹੋਈ ਹੈ ਕਿ ਬਤੌਰ ਸੰਸਦ ਅੰਮ੍ਰਿਤਪਾਲ ਸਿੰਘ ਲੋਕ ਸਭਾ ਦੀ ਕਾਰਵਾਈ ਵਿੱਚ ਕਿਵੇਂ ਭਾਗ ਲੈਣਗੇ। ਅੰਮ੍ਰਿਤਪਾਲ ਸਿੰਘ ਲਈ ਇੱਕ ਪੱਖ ਚੰਗਾ ਵੀ ਹੈ ਕਿ ਉਹਨਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਵੀ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਹਨ ਜਿਸ ਦਾ ਅੰਮ੍ਰਿਤਪਾਲ ਸਿੰਘ ਨੂੰ ਫਾਇਦਾ ਮਿਲੇਗਾ। ‌

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਭ੍ਰਿਸ਼ਟਾਚਾਰ : ਵਿਦਿਆਰਥੀਆਂ ਦੇ ਸਰਟੀਫਿਕੇਟਾਂ ਨਾਲ ਛੇੜਛਾੜ ਕਰਨ ਵਾਲੇ ਸਿੱਖਿਆ ਬੋਰਡ ਦੇ ਤਿੰਨ ਮੁਲਾਜ਼ਮ ਮੁਅੱਤਲ

Next Post

…ਕੀ ਅਸੀਂ ਪੰਜਾਬ ‘ਚ NHAI ਦੇ ਸਾਰੇ ਪ੍ਰੋਜੈਕਟ ਬੰਦ ਕਰ ਦੇਈਏ..? ਚੇਅਰਮੈਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਪੁੱਛਿਆ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
…ਕੀ ਅਸੀਂ ਪੰਜਾਬ ‘ਚ NHAI ਦੇ ਸਾਰੇ ਪ੍ਰੋਜੈਕਟ ਬੰਦ ਕਰ ਦੇਈਏ..? ਚੇਅਰਮੈਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਪੁੱਛਿਆ

…ਕੀ ਅਸੀਂ ਪੰਜਾਬ 'ਚ NHAI ਦੇ ਸਾਰੇ ਪ੍ਰੋਜੈਕਟ ਬੰਦ ਕਰ ਦੇਈਏ..? ਚੇਅਰਮੈਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਪੁੱਛਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend