Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

“ਸਾਨੂੰ ਅਜਿਹੇ ਪ੍ਰਧਾਨਾਂ ਦੀ ਲੋੜ ਨਹੀਂ…ਪਾਰਟੀ ਛੱਡਣੀ ਹੈ ਤਾਂ ਹੁਣੇ ਛੱਡ ਦਿਓ”.. ਭਗਵੰਤ ਮਾਨ ਨੇ ਸਟੇਜ ‘ਤੇ ਹੀ ‘ਆਪ ਵਰਕਰ’ ਦੀ ਕੀਤੀ ਝਾੜ ਝੰਬ

Nirmal Pandori by Nirmal Pandori
07/09/2024
in ਪੰਜਾਬ
Reading Time: 1 min read
A A
0
“ਸਾਨੂੰ ਅਜਿਹੇ ਪ੍ਰਧਾਨਾਂ ਦੀ ਲੋੜ ਨਹੀਂ…ਪਾਰਟੀ ਛੱਡਣੀ ਹੈ ਤਾਂ ਹੁਣੇ ਛੱਡ ਦਿਓ”.. ਭਗਵੰਤ ਮਾਨ ਨੇ ਸਟੇਜ ‘ਤੇ ਹੀ ‘ਆਪ ਵਰਕਰ’ ਦੀ ਕੀਤੀ ਝਾੜ ਝੰਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਜੁਲਾਈ Gee98 news service
-ਵਿਧਾਨ ਸਭਾ ਹਲਕਾ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਸਮਾਗਮ ਦੀ ਵਾਇਰਲ ਹੋ ਰਹੀ ਵੀਡੀਓ ਕਾਫੀ ਚਰਚਾ ਵਿੱਚ ਹੈ। ਚੋਣ ਪ੍ਰਚਾਰ ਖਤਮ ਹੋਣ ਤੋਂ ਕੁਝ ਵਕਤ ਪਹਿਲਾਂ ਹੀ ਮੁੱਖ ਮੰਤਰੀ ਜਲੰਧਰ ਸੰਤ ਕਬੀਰ ਮੰਦਰ ਦੇ ਕੋਲ ਇੱਕ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ‌ ਇਸ ਦੌਰਾਨ ਇੱਕ ਆਪ ਵਰਕਰ ਨੇ ਸਟੇਜ ਦੇ ਨੇੜੇ ਆਉਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਸੁਰੱਖਿਆ ਕਰਮਚਾਰੀਆਂ ਨੇ ਰੋਕ ਦਿੱਤਾ। ਇਸ ਤੋਂ ਪਹਿਲਾਂ ਜਦ ਮੁੱਖ ਮੰਤਰੀ ਮੰਚ ‘ਤੇ ਬੈਠੇ ਸਨ ਤੇ ਆਪ ਉਮੀਦਵਾਰ ਮਹਿੰਦਰ ਭਗਤ ਸੰਬੋਧਨ ਕਰ ਰਹੇ ਸਨ ਤਾਂ ਮੁੱਖ ਮੰਤਰੀ ਨੇ ਨੋਟ ਕੀਤਾ ਕਿ ਉਕਤ ਆਪ ਵਰਕਰ ਬਾਕੀ ਵਰਕਰਾਂ ਨੂੰ ਵੀ ਪਰੇਸ਼ਾਨ ਕਰ ਰਿਹਾ ਹੈ ਅਤੇ ਸਟੇਜ ਦੇ ਅੱਗੇ ਆਉਣ ਦੀ ਜ਼ਿੱਦ ਕਰ ਰਿਹਾ ਹੈ ਪਰ ਸੁਰੱਖਿਆ ਕਰਮਚਾਰੀ ਉਸ ਨੂੰ ਰੋਕ ਰਹੇ ਹਨ। ‌ ਇਹ ਸਾਰਾ ਕੁਝ ਦੇਖਣ ਤੋਂ ਬਾਅਦ ਜਦ ਮੁੱਖ ਮੰਤਰੀ ਸੰਬੋਧਨ ਕਰਨ ਲੱਗੇ ਤਾਂ ਉਹਨਾਂ ਉਕਤ ਵਰਕਰ ਦੀ ਸਟੇਜ ‘ਤੇ ਹੀ ਕਲਾਸ ਲਗਾ ਦਿੱਤੀ। ‌ ਮੁੱਖ ਮੰਤਰੀ ਨੇ ਸਟੇਜ ‘ਤੇ ਹੀ ਉਕਤ ਵਰਕਰ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ “ਪਹਿਲੀ ਲਾਈਨ ਵਿੱਚ ਬੈਠਣ ਨਾਲ ਕੀ ਹੋ ਜਾਵੇਗਾ, ਸਾਰੇ ਵਰਕਰ ਆਪਣੀ ਆਪਣੀ ਜਗ੍ਹਾ ‘ਤੇ ਬੈਠੇ ਹਨ, ਸਟੇਜ ਦੇ ਨੇੜੇ ਆਉਣ ਨਾਲ ਕੋਈ ਵੱਡਾ ਅਹੁਦਾ ਨਹੀਂ ਮਿਲੇਗਾ, ਬਾਅਦ ਵਿੱਚ ਇਹੋ ਜਿਹੇ ਵਰਕਰ ਹੀ ਪ੍ਰਧਾਨਗੀਆਂ ਭਾਲਦੇ ਹਨ, ਸਾਡੀ ਪਾਰਟੀ ਨੂੰ ਪ੍ਰਧਾਨਾਂ ਦੀ ਲੋੜ ਨਹੀਂ, ਸਾਨੂੰ ਕੁਰਸੀ ਦੇ ਲਾਲਚੀਆਂ ਦੀ ਲੋੜ ਨਹੀਂ ਜਿੱਥੇ ਵੱਡੇ ਅਹੁਦੇ ਮਿਲਦੇ ਹਨ ਉਥੇ ਚਲੇ ਜਾਓ”। ਮੁੱਖ ਮੰਤਰੀ ਨੇ ਉਕਤ ਵਰਕਰ ਨੂੰ ਸਿੱਧਾ ਹੀ ਕਹਿ ਦਿੱਤਾ “ਜੇਕਰ ਤੁਸੀਂ ਪਾਰਟੀ ਛੱਡਣਾ ਚਾਹੁੰਦੇ ਹੋ ਤਾਂ ਛੱਡ ਦੇਵੋ ਭਾਵੇਂ ਹੁਣੇ ਇਥੋਂ ਚਲੇ ਜਾਵੋ”। ਮੁੱਖ ਮੰਤਰੀ ਦੇ ਗੁੱਸੇ ਨੂੰ ਵੇਖਦੇ ਹੋਏ ਸੁਰੱਖਿਆ ਕਰਮਚਾਰੀਆਂ ਨੇ ਉਕਤ ਵਰਕਰ ਨੂੰ ਸਟੇਜ ਦੇ ਪਿਛਲੇ ਪਾਸੇ ਬਾਹਰ ਦਾ ਰਸਤਾ ਦਿਖਾ ਦਿੱਤਾ। ‌ ਇਹ ਹੰਗਾਮਾ ਜਲੰਧਰ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਦੀ ਆਖਰੀ ਚੋਣ ਸਭਾ ਵਿੱਚ ਹੋਇਆ। ਇਸ ਤੋਂ ਤੁਰੰਤ ਬਾਅਦ ਹੀ ਚੋਣ ਪ੍ਰਚਾਰ ਖਤਮ ਹੋ ਗਿਆ। ਮੁੱਖ ਮੰਤਰੀ ਵੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਪੁਲਿਸ ਨੂੰ ਜ਼ਮਾਨਤ ‘ਤੇ ਚੱਲਦੇ ਕਿਸੇ ਮੁਲਜ਼ਮ ਦੀ ਨਿੱਜੀ ਜ਼ਿੰਦਗੀ ਵਿੱਚ ਝਾਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ- ਸੁਪਰੀਮ ਕੋਰਟ

Next Post

ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋਂ 11 ਜੁਲਾਈ ਨੂੰ ਚੰਡੀਗੜ੍ਹ ‘ਚ ਕੀਤਾ ਜਾਵੇਗਾ ਵੱਡਾ ਇਕੱਠ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋਂ 11 ਜੁਲਾਈ ਨੂੰ ਚੰਡੀਗੜ੍ਹ ‘ਚ ਕੀਤਾ ਜਾਵੇਗਾ ਵੱਡਾ ਇਕੱਠ

ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋਂ 11 ਜੁਲਾਈ ਨੂੰ ਚੰਡੀਗੜ੍ਹ 'ਚ ਕੀਤਾ ਜਾਵੇਗਾ ਵੱਡਾ ਇਕੱਠ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend