Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਮਨੀ ਚੋਣ : ਟਿਕਟ ਆਪਣੀ ਬੁੱਕਲ ‘ਚ ਹੀ ਰੱਖਣਾ ਚਾਹੁਣਗੇ ਮੀਤ ਹੇਅਰ…MP ਬਣਨ ਤੋਂ ਬਾਅਦ ਇਹੀ ਪਹਿਲੀ ਸਿਆਸੀ ਪ੍ਰੀਖਿਆ

Nirmal Pandori by Nirmal Pandori
07/14/2024
in ਪੰਜਾਬ
Reading Time: 1 min read
A A
0
ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਹਲਕੇ ਦਾ 1999 ਵਾਲਾ ਰਿਕਾਰਡ ਵੀ ਤੋੜ ਦਿੱਤਾ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,14 ਜੁਲਾਈ (ਨਿਰਮਲ ਸਿੰਘ ਪੰਡੋਰੀ)-
-ਵਿਧਾਨ ਸਭਾ ਹਲਕਾ ਜਲੰਧਰ ਵੈਸਟ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਬਰਨਾਲਾ ਜ਼ਿਮਨੀ ਚੋਣ ਦੀਆਂ ਸਰਗਰਮੀਆਂ ਸਮੇਂ ਤੋਂ ਪਹਿਲਾਂ ਸ਼ੁਰੂ ਹੋਣ ਦੇ ਆਸਾਰ ਬਣ ਗਏ ਹਨ। ਜਲੰਧਰ ਦੀ ਜਿੱਤ ਤੋਂ ਉਤਸ਼ਾਹਿਤ ਬਰਨਾਲਾ ਟਿਕਟ ਲਈ ਚਾਹਾਵਾਨ ਹੁਣ ਖੰਭ ਖਿਲਾਰ ਕੇ ਉਡਾਰੀਆਂ ਭਰਨਗੇ। ‌ਚਰਚਾ ਅਨੁਸਾਰ ਸੱਤਾਧਾਰੀ ਪਾਰਟੀ ਦੀ ਟਿਕਟ ਲਈ ਇਸ ਵਾਰ ਕੁਝ ਜ਼ਿਆਦਾ ਨਾਮ ਸਾਹਮਣੇ ਆ ਰਹੇ ਹਨ, ਜਿਨਾਂ ਵਿੱਚ ਆਪ ਦੇ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਐਮਪੀ ਮੀਤ ਹੇਅਰ ਦੇ ਖਾਸਮਖਾਸ ਹਸਨ ਭਾਰਦਵਾਜ, ਹਰਿੰਦਰ ਸਿੰਘ ਦੇ ਨਾਮ ਪ੍ਰਮੁੱਖ ਹਨ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਨਾਮ ਦੀ ਚਰਚਾ ਵੀ ਚਲਦੀ ਰਹਿੰਦੀ ਹੈ। ਦੂਜੇ ਪਾਸੇ ਬਰਨਾਲਾ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਬੁੱਕਲ ਦੇ ਬੰਦੇ ਬਲਤੇਜ ਸਿੰਘ ਪੰਨੂ ਦੇ ਨਾਮ ਦੀ ਚਰਚਾ ਨੇ ਉਕਤ ਚਾਹਵਾਨਾਂ ਦੀਆਂ ਦਾਅਵੇਦਾਰੀਆਂ ਨੂੰ ਨੱਪਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਬਲਤੇਜ ਪੰਨੂੰ ਬਰਨਾਲਾ ਤੋਂ ਜ਼ਿਮਨੀ ਚੋਣ ਲੜਨਾ ਚਾਹੁਣਗੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਹੋਰ ਬਦਲ ‘ਤੇ ਸ਼ਾਇਦ ਹੀ ਵਿਚਾਰ ਕਰਨਗੇ। ਜਲੰਧਰ ਦੀ ਜ਼ਿਮਨੀ ਚੋਣ ਦੇ ਨਤੀਜੇ ਤੋਂ ਬਾਅਦ ਪਾਰਟੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਕੜ ਅਤੇ ਕੱਦ ਹੋਰ ਵੀ ਉੱਚਾ ਹੋਇਆ ਹੈ। ਭਾਵੇਂ ਕਿ ਭਗਵੰਤ ਮਾਨ ਪਹਿਲਾਂ ਹੀ ਆਪ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਹੋਣ ਦੇ ਨਾਤੇ ਪਾਵਰਫੁੱਲ ਹਨ ਪ੍ਰੰਤੂ ਜਲੰਧਰ ਦੀ ਬੰਪਰ ਜਿੱਤ ਨੇ ‌ ਭਗਵੰਤ ਮਾਨ ਦੇ ਮਜ਼ਬੂਤ ਸਿਆਸੀ ਇਰਾਦਿਆਂ ਦਾ ਪ੍ਰਗਟਾਵਾ ਕੀਤਾ ਹੈ। ਚਰਚਾ ਇਹ ਵੀ ਹੈ ਕਿ ਸਿਆਸੀ ਹਾਲਾਤਾਂ ਦੇ ਮੱਦੇਨਜ਼ਰ ਮੀਤ ਹੇਅਰ ਦੀ ਬਰਨਾਲਾ ਦੀ ਟਿਕਟ ਆਪਣੀ ਬੁੱਕਲ ਵਿੱਚ ਹੀ ਰੱਖਣਾ ਚਾਹੁਣਗੇ।‌‌ ਬਰਨਾਲਾ ਤੋਂ ਇੱਕ ਸੀਨੀਅਰ ਆਪ ਆਗੂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਟਿੱਪਣੀ ਕੀਤੀ ਕਿ ਮੀਤ ਹੇਅਰ ਇਹ ਕਦੇ ਵੀ ਨਹੀਂ ਚਾਹੁਣਗੇ ਕਿ ਬਰਨਾਲਾ ‘ਚ ਉਹਨਾਂ ਦੇ ਬਰਾਬਰ ਦਾ ਸੱਤਾ ਕੇਂਦਰ ਖੜਾ ਹੋਵੇ ਕਿਉਂਕਿ ਬਰਨਾਲਾ ਜ਼ਿਮਨੀ ਚੋਣ ਵਿੱਚ ਜੇਕਰ ਮੀਤ ਹੇਅਰ ਦੇ ਬੁੱਕਲ ਦੇ ਕਿਸੇ ਉਮੀਦਵਾਰ ਦੀ ਜਿੱਤ/ਹਾਰ ਹੁੰਦੀ ਤਾਂ ਮੀਤ ਹੇਅਰ ਦੀ ਜ਼ਿਲ੍ਹੇ ‘ਚ ਸਿਆਸੀ ਸਰਦਾਰੀ ਨੂੰ ਕੋਈ ਬਹੁਤਾ ਫਰਕ ਨਹੀਂ ਪਵੇਗਾ ਪਰੰਤੂ ਦੂਜੇ ਪਾਸੇ ਜੇਕਰ ਕਿਸੇ ਬਰਾਬਰ ਦੇ ਸ਼ਰੀਕ ਨੇ ਬਰਨਾਲੇ ਸਿਆਸੀ ਮਕਾਨ ਬਣਾ ਲਿਆ ਤਾਂ ਇਸ ਨਾਲ ਮੀਤ ਹੇਅਰ ਦੇ ਸਿਆਸੀ ਕਿਲੇ ਦੀ ਚਮਕ ‘ਤੇ ਅਸਰ ਪੈਣਾ ਸੁਭਾਵਿਕ ਹੀ ਹੈ। ਅਜਿਹਾ ਇਸ ਕਰਕੇ ਵੀ ਮੰਨਿਆ ਜਾਂਦਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਰਵਾਇਤੀ ਪਾਰਟੀਆਂ ਵਾਂਗ ਆਮ ਆਦਮੀ ਪਾਰਟੀ ਵਿੱਚ ਵੀ ਈਰਖਾਵਾਦੀ ਅਤੇ ਧੜੇਬੰਦੀ ਦੀ ਸਿਆਸਤ ਦਾ ਦਾਖਲਾ ਹੋ ਚੁੱਕਿਆ ਹੈ। ਬਰਨਾਲਾ ਜਿਮਨੀ ਚੋਣ ਦੀ ਟਿਕਟ ਦਾ ਫੈਸਲਾ ਮੀਤ ਹੇਅਰ ਲਈ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਪਹਿਲੀ ਸਿਆਸੀ ਪ੍ਰੀਖਿਆ ਮੰਨਿਆ ਜਾ ਰਿਹਾ ਹੈ। ਬਹਰਹਾਲ ! ਬਰਨਾਲਾ ਜ਼ਿਮਨੀ ਚੋਣ ਦਾ ਐਲਾਨ ਚੋਣ ਕਮਿਸ਼ਨ ਭਾਵੇਂ ਜਦੋਂ ਮਰਜ਼ੀ ਕਰੇ ਪ੍ਰੰਤੂ ਬਰਨਾਲਾ ਤੋਂ ਸੱਤਾਧਾਰੀ ਪਾਰਟੀ ਦੀ ਟਿਕਟ ਲੈਣ ਲਈ ਸ਼ੁਰੂ ਹੋਣ ਵਾਲੀਆਂ ਸਰਗਰਮੀਆਂ ‘ਤੇ ਨਜ਼ਰ ਬਣੀ ਰਹੇਗੀ ਅਤੇ ਇਹ ਸਥਿਤੀ ਰਾਜਨੀਤੀ ‘ਚ ਰੁਚੀ ਰੱਖਣ ਵਾਲਿਆਂ ਲਈ ਦਿਲਚਸਪ ਵੀ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਡੇਰਾ ਬਾਬਾ ਗਾਂਧਾ ਸਿੰਘ ਤੇ ਸ਼੍ਰੋਮਣੀ ਕਮੇਟੀ ਵਿਵਾਦ : ਸੁਪਰੀਮ ਕੋਰਟ ਨੇ ਪ੍ਰਧਾਨ ਧਾਮੀ ਅਤੇ ਮਹੰਤ ਸੁਰਜੀਤ ਸਿੰਘ ਨੂੰ ਕੀਤਾ ਨੋਟਿਸ ਜਾਰੀ

Next Post

..ਹੁਣ ਗੱਡੀ ਦੇ ਸਨਰੂਫ ‘ਚੋਂ ਬਾਹਰ ਨਿਕਲ ਕੇ ਹੁੱਲੜਬਾਜ਼ੀ ਕਰਨੀ ਪਵੇਗੀ ਮਹਿੰਗੀ…..ਪੁਲਿਸ ਵੱਲੋਂ ਨਵੇਂ ਹੁਕਮ ਜਾਰੀ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
..ਹੁਣ ਗੱਡੀ ਦੇ ਸਨਰੂਫ ‘ਚੋਂ ਬਾਹਰ ਨਿਕਲ ਕੇ ਹੁੱਲੜਬਾਜ਼ੀ ਕਰਨੀ ਪਵੇਗੀ ਮਹਿੰਗੀ…..ਪੁਲਿਸ ਵੱਲੋਂ ਨਵੇਂ ਹੁਕਮ ਜਾਰੀ

..ਹੁਣ ਗੱਡੀ ਦੇ ਸਨਰੂਫ 'ਚੋਂ ਬਾਹਰ ਨਿਕਲ ਕੇ ਹੁੱਲੜਬਾਜ਼ੀ ਕਰਨੀ ਪਵੇਗੀ ਮਹਿੰਗੀ…..ਪੁਲਿਸ ਵੱਲੋਂ ਨਵੇਂ ਹੁਕਮ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend