Gee 98News

ਹੁਣ ਬਰਨਾਲੇ ਦੇ ਸਰਕਾਰੀ ਹਸਪਤਾਲ ’ਚ ਵੀ ਦੂਰਬੀਨ ਨਾਲ ਹੋਣਗੇ ਪਿੱਤੇ ਦੇ ਆਪ੍ਰੇਸ਼ਨ: ਸਿਵਲ ਸਰਜਨ

ਬਰਨਾਲਾ- ਸਥਾਨਕ ਸਿਵਲ ਹਸਪਤਾਲ ਵਿਖੇ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਦਾ ਦਾਇਰਾ ਵਧਾਉਂਦਿਆਂ ਦੂਰਬੀਨ ਰਾਂਹੀ ਪਿੱਤੇ ਦੇ ਆਪ੍ਰੇਸ਼ਨ ਕਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲ਼ਖ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਬ-ਡਵੀਜਨ ਹਸਪਤਾਲ ਤਪਾ ਵਿਖੇ ਹੀ ਦੂਰਬੀਨ ਰਾਂਹੀ ਪਿੱਤੇ ਦਾ ਆਪ੍ਰੇਸ਼ਨ ਕੀਤਾ ਜਾਂਦਾ ਸੀ, ਪਰ ਹੁਣ ਸਿਵਲ ਹਸਪਤਾਲ ਬਰਨਾਲਾ ਵਿਖੇ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਜ਼ਿਲੇ ਦੇ ਲੋਕਾਂ ਨੂੰ ਦੂਰ ਨਹੀਂ ਜਾਣਾ ਪਵੇਗਾ। ਉਨਾਂ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਆਪ੍ਰੇਸ਼ਨਾਂ ਦੇ ਮਾਹਿਰ ਡਾ. ਰਾਜ ਕੁਮਾਰ,ਡਾ. ਲਵਲੀਨ ਕੌਰ ਪਿੱਤੇ ਦਾ ਦੂਰਬੀਨ ਰਾਹੀਂ ਆਪ੍ਰੇਸ਼ਨ ਕਰਨਗੇ। ਉਨਾਂ ਦੱਸਿਆ ਕਿ ਜੇਕਰ ਕਿਸੇ ਵੀ ਮਰੀਜ਼ ਦਾ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਿਆ ਹੋਇਆ ਹੈ ਤਾਂ ਉਸ ਮਰੀਜ਼ ਦਾ ਪਿੱਤੇ ਦਾ ਆਪ੍ਰੇਸ਼ਨ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਡਾ. ਤਪਿੰਦਰਜੋਤ ਕੌਂਸਲ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਆਮ ਲੋਕਾਂ ਦੀ ਸਹੂਲਤ ਲਈ ਹੀ ਹਨ। ਇਸ ਲਈ ਇਨਾਂ ਦਾ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ । ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਆਮ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆ ਆਮ ਸਹੂਲਤਾਂ ਪ੍ਰਤੀ ਪਿੰਡ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ।

error: Content is protected !!