Gee 98News

ਵੱਡੀਆਂ ਸੜਕਾਂ ਦੇ ਪ੍ਰੋਜੈਕਟਾਂ ਵਿੱਚ ਦੇਰੀ ਲਈ ਕੇਂਦਰ ਨੇ ਪੰਜਾਬ ਨੂੰ ਇੱਕ ਵਾਰ ਫੇਰ ਦਿੱਤੀ ਚਿਤਾਵਨੀ

ਚੰਡੀਗੜ੍ਹ,16 ਜੁਲਾਈ, Gee98 news service
-ਕੇਂਦਰ ਨੇ ਇੱਕ ਵਾਰ ਫੇਰ ਪੰਜਾਬ ਦੇ ਚੱਲਦਾ ਇਹ ਵੱਡੇ ਸੜਕਾਂ ਦੇ ਪ੍ਰੋਜੈਕਟਾਂ ਚ ਦੇਰੀ ਸਬੰਧੀ ਪੰਜਾਬ ਨੂੰ ਚਿਤਾਵਨੀ ਦਿੱਤੀ ਹੈ। ‌ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਜੇਕਰ ਕੌਮੀ ਮਾਰਗਾਂ ਲਈ ਪ੍ਰਾਪਤ ਕੀਤੀਆਂ ਗਈਆਂ ਜ਼ਮੀਨਾਂ ਦੇ ਕਬਜ਼ੇ ਨਾ ਦਿਵਾਏ ਗਏ ਤਾਂ ਨਵੀਆਂ ਕੌਮੀ ਸੜਕਾਂ ਤੇ ਪ੍ਰੋਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ। ਪੰਜਾਬ ਵਿੱਚਲੀਆਂ ਕੌਮੀ ਸੜਕਾਂ ਨੂੰ ਲੈ ਕੇ ਨਵੀਂ ਦਿੱਲੀ ‘ਚ ਕੀਤੀ ਗਈ ਇਸ ਸਮੀਖਿਆ ਮੀਟਿੰਗ ਦੌਰਾਨ ਗਡਕਰੀ ਨੇ ਇਹ ਚੇਤਾਵਨੀ ਦਿੱਤੀ। ਉਹਨਾਂ ਕਿਹਾ ਕਿ ਜੇਕਰ ਸਮੁੱਚੇ ਦੇਸ਼ ਵਿੱਚ ਸੜਕਾਂ ਤੇ ਨਿਰਮਾਣ ਚ ਕੋਈ ਅੜਿੱਕਾ ਨਹੀਂ ਹੈ ਅਤੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ-ਵੇ ਦਾ ਕੰਮ ਹਰਿਆਣਾ ‘ਚ ਮੁਕੰਮਲ ਹੁਣ ਨੇੜੇ ਹੈ, ਜੋ ਕਿ ਪੰਜਾਬ ‘ਚ ਇਸ ਪ੍ਰੋਜੈਕਟ ਦੇ ਕਾਫੀ ਹਿੱਸਿਆਂ ਦੀ ਜ਼ਮੀਨ ਦਾ ਕਬਜ਼ਾ ਵੀ ਕੇਂਦਰ ਨੂੰ ਨਹੀਂ ਮਿਲਿਆ। ਮੀਟਿੰਗ ਦੌਰਾਨ ਜਦੋਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਨੇ ਸੂਬੇ ਲਈ ਨਵੇਂ ਸਰਕੀ ਪ੍ਰੋਜੈਕਟਾਂ ਦੀ ਮੰਗ ਕੀਤੀ ਤਾਂ ਕੇਂਦਰੀ ਮੰਤਰੀ ਨੇ ਤੁਰੰਤ ਕਹਿ ਦਿੱਤਾ ਕਿ ਜੇਕਰ ਪਹਿਲਾਂ ਤੋਂ ਚੱਲ ਰਹੀ ਕੌਮੀ ਸੜਕਾਂ ਦੇ ਪ੍ਰੋਜੈਕਟਾਂ ਦੇ ਅੜਿੱਕੇ ਦੂਰ ਨਾ ਕੀਤੇ ਗਏ ਤਾਂ ਇਹਨਾਂ ਕੇਂਦਰੀ ਪ੍ਰੋਜੈਕਟਾਂ ਨੂੰ ਵੀ ਰੱਦ ਕਰ ਦਿੱਤਾ ਜਾਵੇਗਾ ਅਤੇ ਪੰਜਾਬ ਨੂੰ ਨਵੇਂ ਪ੍ਰੋਜੈਕਟ ਵੀ ਅਲਾਟ ਨਹੀਂ ਕੀਤੇ ਜਾਣਗੇ। ਮੀਟਿੰਗ ‘ਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੁਰਾਣੇ ਪ੍ਰੋਜੈਕਟਾਂ ਦੀ ਅੜਿੱਕੇ ਦੂਰ ਕਰਨ ਲਈ ਦੋ ਮਹੀਨੇ ਦਾ ਸਮਾਂ ਮੰਗਿਆ ਹੈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਵਿੱਚ ਦੇਰੀ ਲਈ ਜ਼ਿੰਮੇਵਾਰ ਅਫ਼ਸਰਾਂ ਦੇ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ।

error: Content is protected !!