Gee 98News

ਜਲੰਧਰ ਜ਼ਿਮਨੀ ਚੋਣ ‘ਚ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ‘ਤੇ ਲੱਗੇ ਵੱਡੇ ਦੋਸ਼

ਚੰਡੀਗੜ੍ਹ,16 ਜੁਲਾਈ, Gee98 news service
-ਵਿਧਾਨ ਸਭਾ ਹਲਕਾ ਜਲੰਧਰ ਵੈਸਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦੇ ਚੋਣ ਹਾਰ ਜਾਣ ਤੋਂ ਬਾਅਦ ਵੀ ‌ ਕਾਨੂੰਨੀ ਸ਼ਿਕੰਜੇ ਵਿੱਚ ਫਸਣ ਦੇ ਅਆਸਾਰ ਬਣਦੇ ਜਾ ਰਹੇ ਹਨ। ਪੰਜਾਬ ਭਾਜਪਾ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਆਈਏਐਸ ਅਧਿਕਾਰੀ ਸੁੱਚਾ ਰਾਮ ਲੱਧੜ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਸ਼ਿਕਾਇਤ ਭੇਜ ਕੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਕਰਨ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਭਾਜਪਾ ਆਗੂ ਲੱਧੜ ਦਾ ਕਹਿਣਾ ਹੈ ਕਿ ਜਿਸ ਸੀਟ ‘ਤੇ ਉਨ੍ਹਾਂ ਨੇ ਚੋਣ ਲੜੀ ਸੀ, ਉਹ SC ਸੀਟ ਹੈ ਪ੍ਰੰਤੂ ਸੁਰਜੀਤ ਕੌਰ ਐੱਸ.ਸੀ. ਭਾਈਚਾਰੇ ਨਾਲ ਸਬੰਧਤ ਨਹੀਂ ਹੈ। ਭਾਜਪਾ ਆਗੂ ਸੁੱਚਾ ਰਾਮ ਵੱਲੋਂ ਭੇਜੀ ਸ਼ਿਕਾਇਤ ਵਿੱਚ ਉਨ੍ਹਾਂ ਦੋਸ਼ ਲਾਇਆ ਹੈ ਕਿ ਵੋਟਾਂ ’ਤੇ ਅਸਰ ਪੈਣ ਕਾਰਨ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨੇ ਸ਼ਿਕਾਇਤ ਨਹੀਂ ਕੀਤੀ। ਹੁਣ ਚੋਣ ਪ੍ਰਕਿਰਿਆ ਖਤਮ ਹੋ ਚੁੱਕੀ ਹੈ। ਇਸ ਲਈ ਸੁਰਜੀਤ ਕੌਰ ਵੱਲੋਂ ਬਣਾਏ ਜਾਅਲੀ ਐਸ.ਸੀ. ਸਰਟੀਫਿਕੇਟ ਦੀ ਜਾਂਚ ਕੀਤੀ ਜਾਵੇ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼ਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

error: Content is protected !!