Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੈਨੇਡਾ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਨੂੰ ਇੱਕ ਹੋਰ ਵੱਡਾ ਝਟਕਾ.. ਪਹਿਲਾਂ ਨਾਲੋਂ ਹੋਣਗੇ ਘੱਟ ਦਾਖ਼ਲੇ

Nirmal Pandori by Nirmal Pandori
07/18/2024
in ਪੰਜਾਬ
Reading Time: 1 min read
A A
0
ਕੈਨੇਡਾ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਸਟੱਡੀ ਪਰਮਿਟ ਜਾਰੀ ਕਰਨ ਲਈ ਵਿਦਿਆਰਥੀਆਂ ਦੀ ਗਿਣਤੀ ਹੋਰ ਘਟਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,18 ਜੁਲਾਈ, Gee98 news service
-ਕੈਨੇਡਾ ਜਾ ਕੇ ਪੜ੍ਹਾਈ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕ ਹੋਰ ਅਹਿਮ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਹੋਰ ਘਟਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਦਾ ਅਸਰ ਪੰਜਾਬੀ ਵਿਦਿਆਰਥੀਆਂ ‘ਤੇ ਵਧੇਰੇ ਪੈਣ ਦੀ ਸੰਭਾਵਨਾ ਹੈ। ‌ਹੁਣ ਬੀ.ਸੀ. ਦੇ ਕਾਲਜ ਅਤੇ ਯੂਨੀਵਰਸਿਟੀਜ਼ ਆਪਣੀ ਕੁਲ ਸਮਰੱਥਾ ਦਾ ਸਿਰਫ 30 ਫੀਸਦੀ ਕੌਮਾਂਤਰੀ ਵਿਦਿਆਰਥੀਆਂ ਨੂੰ ਹੀ ਦਾਖਲਾ ਦੇ ਸਕਣਗੇ ਜਦਕਿ 2023 ਵਿਚ ਬੀ.ਸੀ. ਦੀਆਂ ਵਿਦਿਅਕ ਸੰਸਥਾਵਾਂ ਨੂੰ 35 ਫ਼ੀਸਦੀ ਤੱਕ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ਦੀ ਖੁੱਲ੍ਹ ਮਿਲੀ ਹੋਈ ਸੀ।ਬੀ.ਸੀ. ਵਿਚ ਨਵੀਆਂ ਹਦਾਇਤਾਂ ਜੁਲਾਈ ਮਹੀਨੇ ਤੋਂ ਹੀ ਲਾਗੂ ਹੋ ਰਹੀਆਂ ਹਨ ਅਤੇ ਆਉਣ ਵਾਲੇ ਅਕਾਦਮਿਕ ਸੈਸ਼ਨ ਦੌਰਾਨ ਇਨ੍ਹਾਂ ਮੁਤਾਬਕ ਹੀ ਦਾਖਲੇ ਕਰਨੇ ਹੋਣਗੇ। ਬੀ.ਸੀ. ਦੇ ਪੋਸਟ ਸੈਕੰਡਰੀ ਐਜੁਕੇਸ਼ਨ ਅਤੇ ਫਿਊਚਰ ਸਕਿਲਜ਼ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਹੈ ਕਿ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲੇ ਬਾਰੇ ਨਵੀਆਂ ਹਦਾਇਤਾਂ ਸਬੰਧਤ ਵਿਦਿਅਕ ਅਦਾਰਿਆਂ ਦੀਆਂ ਸੇਵਾਵਾਂ ਦਾ ਮਿਆਰ ਉਚਾ ਰੱਖਣ ਦੇ ਮਕਸਦ ਤਹਿਤ ਜਾਰੀ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਸ ਵੇਲੇ ਤਕਰੀਬਨ 1 ਲੱਖ 75 ਹਜ਼ਾਰ ਕੌਮਾਂਤਰੀ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਨਵੀਆਂ ਹਦਾਇਤਾਂ ਲਾਗੂ ਹੋਣ ਮਗਰੋਂ ਇਨ੍ਹਾਂ ਦੀ ਗਿਣਤੀ ਵਿਚ ਕਮੀ ਆਵੇਗੀ। ਸੂਬਾ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਕੌਮਾਂਤਰੀ ਸਿੱਖਿਆ ਨਾਲ ਸਬੰਧਤ ਆਪਣੀ ਯੋਜਨਾ ਪੇਸ਼ ਕਰਨ ਦੇ ਹੁਕਮ ਦਿਤੇ ਗਏ ਹਨ ਤਾਂਕਿ ਵਿਦਿਆਰਥੀਆਂ ਦੀ ਗਿਣਤੀ ਬਾਰੇ ਤੈਅ ਹੱਦ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਕੈਨੇਡਾ ਸਰਕਾਰ ਵੱਲੋਂ ਜਨਵਰੀ 2024 ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣ ਬਾਰੇ ਕੀਤੇ ਐਲਾਨ ਮਗਰੋਂ ਬ੍ਰਿਟਿਸ਼ ਕੋਲੰਬੀਆ ਵਿਚ ਨਵੇਂ ਵਿਦਿਅਕ ਅਦਾਰਿਆਂ ਵਿਚ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲੇ ‘ਤੇ ਦੋ ਸਾਲ ਦੀ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਗਿਆ। ਭਾਵੇਂ ਬੀ.ਸੀ. ਵਿਚ 1 ਲੱਖ 75 ਹਜ਼ਾਰ ਕੌਮਾਂਤਰੀ ਵਿਦਿਆਰਥੀ ਪੜ੍ਹ ਰਹੇ ਹਨ ਪਰ ਇਨ੍ਹਾਂ ਵਿਚੋਂ ਅੱਧੇ ਤੋਂ ਵੱਧ ਪ੍ਰਾਈਵੇਟ ਵਿਦਿਅਕ ਅਦਾਰਿਆਂ ਦਾ ਹਿੱਸਾ ਹਨ। ਕੈਨੇਡਾ ਵਿਚ ਕੌਮੀ ਅਤੇ ਸੂਬਾ ਪੱਧਰ ‘ਤੇ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣ ਦਾ ਕਦਮ ਅਜਿਹੇ ਸਮੇਂ ਉਠਾਇਆ ਗਿਆ ਜਦੋਂ 2023 ਵਿਚ ਅੰਕੜਾ 10 ਲੱਖ 40 ਹਜ਼ਾਰ ਤੋਂ ਟੱਪ ਗਿਆ। ਫੈਡਰਲ ਸਰਕਾਰ ਨੂੰ 9.5 ਲੱਖ ਵਿਦਿਆਰਥੀਆਂ ਦੇ ਪੁੱਜਣ ਦੀ ਉਮੀਦ ਸੀ ਪਰ ਗਿਣਤੀ ਕਿਤੇ ਜ਼ਿਆਦਾ ਉਪਰ ਚਲੀ ਗਈ। ਸਭ ਤੋਂ ਵੱਧ ਕੌਮਾਂਤਰੀ ਵਿਦਿਆਰਥੀ ਭਾਰਤ ਤੋਂ ਆ ਰਹੇ ਹਨ ਅਤੇ ਇਨ੍ਹਾਂ ਵਿਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਹੁੰਦੇ ਹਨ।ਭਾਰਤ ਤੋਂ ਬਾਅਦ ਚੀਨ, ਫਿਲੀਪੀਨਜ਼ ਅਤੇ ਨਾਈਜੀਰੀਆ ਤੋਂ ਸਭ ਤੋਂ ਵੱਧ ਵਿਦਿਆਰਥੀ ਕੈਨੇਡਾ ਪੁੱਜ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #newsupdate #dailyupdate#punjabnews#simranjitsinghmann
Previous Post

ਮੁਸਲਿਮ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਅਦਨਾਨ ਅਲੀ ਖਾਨ ‘ਤੇ ਜਾਨ ਲੇਵਾ ਹਮਲਾ

Next Post

CIA ਦੇ ਸਾਬਕਾ ਇੰਚਾਰਜ ਦੀ ਜ਼ਮਾਨਤ ਪਟੀਸ਼ਨ ਹਾਈਕੋਰਟ ਨੇ ਕੀਤੀ ਰੱਦ…ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਗੈਂਗਸਟਰ ਨੂੰ ਹਿਰਾਸਤ ‘ਚੋਂ ਭਜਾਉਣ ਦੇ ਹਨ ਦੋਸ਼

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
CIA ਦੇ ਸਾਬਕਾ ਇੰਚਾਰਜ ਦੀ ਜ਼ਮਾਨਤ ਪਟੀਸ਼ਨ ਹਾਈਕੋਰਟ ਨੇ ਕੀਤੀ ਰੱਦ…ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਗੈਂਗਸਟਰ ਨੂੰ ਹਿਰਾਸਤ ‘ਚੋਂ ਭਜਾਉਣ ਦੇ ਹਨ ਦੋਸ਼

CIA ਦੇ ਸਾਬਕਾ ਇੰਚਾਰਜ ਦੀ ਜ਼ਮਾਨਤ ਪਟੀਸ਼ਨ ਹਾਈਕੋਰਟ ਨੇ ਕੀਤੀ ਰੱਦ…ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਨੂੰ ਹਿਰਾਸਤ 'ਚੋਂ ਭਜਾਉਣ ਦੇ ਹਨ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend