Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਉਗਰਾਹਾਂ ਵੱਲੋਂ 28 ਸਤੰਬਰ ਨੂੰ ਬਰਨਾਲਾ ਵਿਖੇ ਕੀਤੀ ਜਾਵੇਗੀ ਸਾਮਰਾਜ ਵਿਰੋਧੀ ਕਾਨਫਰੰਸ

Nirmal Pandori by Nirmal Pandori
09/17/2021
in ਪੰਜਾਬ
Reading Time: 1 min read
A A
0
ਬੀਕੇਯੂ ਉਗਰਾਹਾਂ ਵੱਲੋਂ 28 ਸਤੰਬਰ ਨੂੰ ਬਰਨਾਲਾ ਵਿਖੇ ਕੀਤੀ ਜਾਵੇਗੀ ਸਾਮਰਾਜ ਵਿਰੋਧੀ ਕਾਨਫਰੰਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 17 ਸਤੰਬਰ (ਨਿਰਮਲ ਸਿੰਘ ਪੰਡੋਰੀ) ਬੀਕੇਯੂ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਤਰਕਸੀਲ ਭਵਨ ਵਿਖੇ ਝੰਡਾ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਭਰਵੀਂ ਗਿਣਤੀ ’ਚ ਯੂਨੀਅਨ ਦੀਆਂ ਮਹਿਲਾ ਬਿ੍ਰਗੇਡ ਦੀਆਂ ਆਗੂ ਔਰਤਾਂ ਭਾਰੀ ਗਿਣਤੀ ਨੌਜਵਾਨਾਂ ਸਮੇਤ 16 ਜ਼ਿਲਿਆਂ ਦੇ ਕਿਸਾਨ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੀਤਾ ਜਾ ਰਿਹਾ ਭਾਰਤ ਬੰਦ ਪੰਜਾਬ ਦੇ ਕੋਨੇ ਕੋਨੇ ਵਿੱਚ ਕਾਮਯਾਬ ਕੀਤਾ ਜਾਵੇਗਾ ਅਤੇ 28 ਸਤੰਬਰ ਨੂੰ ਕੌਮੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਬਰਨਾਲਾ ਦਾਣਾ ਮੰਡੀ ਵਿੱਚ ਸੂਬਾ ਪੱਧਰੀ ਵਿਸ਼ਾਲ ਸਾਮਰਾਜ ਵਿਰੋਧੀ ਕਾਨਫਰੰਸ ਕੀਤੀ ਜਾਵੇਗੀ। ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਸਾਲ ਭਰ ਤੋਂ ਚੱਲ ਰਹੇ ਪੱਕੇ ਮੋਰਚਿਆਂ ਤੋਂ ਇਲਾਵਾ 27 ਨੂੰ ਕੀਤੇ ਜਾਣ ਵਾਲੇ ਰੇਲ-ਜਾਮ ਤੇ ਸੜਕ-ਜਾਮ ਧਰਨਿਆਂ ਵਿੱਚ ਵੀ ਉੱਘੇ ਕਲਾਕਾਰ ਗੁਰਸਰਨ ਸਿੰਘ ਦੀ ਬਰਸੀ ਮੌਕੇ ਹਰ ਸਾਲ ਦੀ ਤਰਾਂ ਰੰਗ ਮੰਚ ਦਿਵਸ ਵੀ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ। 28 ਸਤੰਬਰ ਦੀ ਸਾਮਰਾਜ ਵਿਰੋਧੀ ਕਾਨਫਰੰਸ ਮੌਕੇ ਬਰਤਾਨਵੀ ਸਾਮਰਾਜੀਆਂ ਦੁਆਰਾ ਫਾਂਸੀ ਦਿੱਤੇ ਜਾਣ ਸਮੇਂ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਵੱਲੋਂ ਗੂੰਜਾਏ ਗਏ “ਇਨਕਲਾਬ ਜਿੰਦਾਬਾਦ“ ਅਤੇ “ਸਾਮਰਾਜਵਾਦ ਮੁਰਦਾਬਾਦ“ ਦੇ ਨਾਅਰਿਆਂ ਦੀ ਵਿਚਾਰਧਾਰਕ ਵਿਆਖਿਆ ਜਥੇਬੰਦੀ ‘ਚ ਉੱਭਰ ਰਹੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਮਝਾਈ ਜਾਵੇਗੀ। ਇੱਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਵੱਲੋਂ ਜੱਲਿਆਵਾਲੇ ਬਾਗ਼ ਦੇ ਮੂਲ ਰੂਪ ਵਿੱਚ ਕੀਤੀ ਤਬਦੀਲੀ ਦੀ ਨਿਖੇਧੀ ਕੀਤੀ ਗਈ ਅਤੇ ਦਾਖਲਾ ਫੀਸ ਤੋਂ ਬਗੈਰ ਰੋਹਲੇ ਮੁਹਾਂਦਰੇ ਵਾਲਾ ਹਕੀਕੀ ਸਰੂਪ ਬਹਾਲ ਕਰਨ ਦੀ ਮੰਗ ਕੀਤੀ ਗਈ । ਇਸ ਮੌਕੇ ਪਾਸ ਕੀਤੇ ਹੋਰ ਮੱਤਿਆਂ ਸਮੇਤ ਇਹ ਮਤਾ ਵੀ ਪਾਸ ਕੀਤਾ ਗਿਆ ਕਿ ਝੋਨੇ ਦਾ ਦਾਣਾ-ਦਾਣਾ ਮਿਥੇ ਹੋਏ ਸਰਕਾਰੀ ਭਾਅ ‘ਤੇ ਜਨਤਕ ਤਾਕਤ ਦੇ ਜ਼ੋਰ ਵਿਕਾਉਣ ਲਈ ਪੂਰਾ ਤਾਣ ਲਾਇਆ ਜਾਵੇਗਾ। ਇੱਕ ਹੋਰ ਫੈਸਲੇ ਰਾਹੀਂ ਬੈਸਟਪ੍ਰਾਈਸ ਮਾਲ ਭੁੱਚੋ ਮੰਡੀ (ਬਠਿੰਡਾ) ਦੇ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਬਰਖਾਸਤ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਅਤੇ ਪੀੜਤ ਮੁਲਾਜ਼ਮਾਂ ਦੇ ਘੋਲ ਦੀ ਹਮਾਇਤ ਵਿੱਚ ਕੰਪਨੀ ਨੂੰ ਚਿਤਾਵਨੀ ਦਿੱਤੀ ਗਈ ਕਿ 30 ਸਤੰਬਰ ਤੱਕ ਮੁਲਾਜ਼ਮ ਬਹਾਲ ਨਾ ਕੀਤੇ ਗਏ ਤਾਂ ਕੰਪਨੀ ਦੇ ਪੰਜਾਬ ਵਿਚਲੇ ਹੋਰ ਮਾਲ ਵੀ ਇੱਕ ਹਫਤੇ ਲਈ ਜਾਮ ਕੀਤੇ ਜਾਣਗੇ ਅਤੇ ਇਹ ਮੰਗ ਨਾ ਮੰਨੇ ਜਾਣ ਦੀ ਸੂਰਤ ਵਿੱਚ ਉਸਤੋਂ ਬਾਅਦ ਸਖ਼ਤ ਫ਼ੈਸਲਾ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

03/02/2026
Load More
Previous Post

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਬਨਾਮ ਚਾਹ ਦੀ ਪਿਆਲੀ ਤੇ ਬਿਸਕੁਟ

Next Post

ਕਾਂਗਰਸੀ ਪਕੌੜਿਆਂ ਨੇ ਕੌਂਸਲਰ ਭਿੰਦੀ ਦੀ ਲਈ ਸਿਆਸੀ ਬਲੀ

Nirmal Pandori

Nirmal Pandori

Related Posts

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਚੀਨ ਤੋਂ ਖਰੀਦੀ ਰੱਖਿਆ ਪ੍ਰਣਾਲੀ ‘ਤੇ ਭਰੋਸਾ ਕਰਨਾ ਈਰਾਨ ਨੂੰ ਪਿਆ ਮਹਿੰਗਾ

by Nirmal Pandori
03/02/2026
ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ
ਪੰਜਾਬ

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

by Nirmal Pandori
03/01/2026
ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ
ਪੰਜਾਬ

ਬਰਨਾਲਾ ਰੈਲੀ ‘ਚ ਪੁੱਜੇ ਰਾਹੁਲ ਗਾਂਧੀ ਨੇ ਪੰਜਾਬ ਦੇ ਚੋਟੀ ਦੇ ਕਾਂਗਰਸੀ ਆਗੂਆਂ ਨੂੰ ਕੀਤੀ ਸਖ਼ਤ ਤਾੜਨਾ

by Nirmal Pandori
02/28/2026
Load More
Next Post
ਕਾਂਗਰਸੀ ਪਕੌੜਿਆਂ ਨੇ ਕੌਂਸਲਰ ਭਿੰਦੀ ਦੀ ਲਈ ਸਿਆਸੀ ਬਲੀ

ਕਾਂਗਰਸੀ ਪਕੌੜਿਆਂ ਨੇ ਕੌਂਸਲਰ ਭਿੰਦੀ ਦੀ ਲਈ ਸਿਆਸੀ ਬਲੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend