ਚੰਡੀਗੜ੍ਹ,20 ਜੁਲਾਈ, Gee98 news service
-ਅਧਿਆਪਕ ਅਤੇ ਵਿਦਿਆਰਥੀ ਦੇ ਰਿਸ਼ਤੇ ਰਿਸ਼ਤੇ ਤਾਰ-ਤਾਰ ਕਰਦੇ ਹੋਏ ਇੱਕ ਮਹਿਲਾ ਅਧਿਆਪਕਾ ਨੇ ਬਾਰਵੀਂ ਕਲਾਸ ਦੇ ਵਿਦਿਆਰਥੀ ਨਾਲ ਹੀ ਪ੍ਰੇਮ ਸਬੰਧ ਜੋੜ ਲਏ। ਜਦੋਂ ਇਹਨਾਂ ਪ੍ਰੇਮ ਸੰਬੰਧਾਂ ਦਾ ਅਧਿਆਪਕਾਂ ਦੇ ਪਤੀ ਨੂੰ ਪਤਾ ਲੱਗਿਆ ਤਾਂ ਡਰਦੇ ਮਾਰੇ ਵਿਦਿਆਰਥੀ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਸਾਹਮਣੇ ਆ ਰਹੀ ਜਾਣਕਾਰੀ ਅਨੁਸਾਰ ਇਹ ਖੰਨਾ ਨੇੜਲੇ ਪਿੰਡ ਜਟਾਣਾ ਦੇ ਕਰਨਪ੍ਰੀਤ ਸਿੰਘ (19) ਦੇ ਬਾਰਵੀਂ ਕਲਾਸ ਵਿੱਚ ਪੜ੍ਹਦਿਆਂ ਹੀ ਆਪਣੀ ਇੱਕ ਅਧਿਆਪਕਾ ਨਾਲ ਪ੍ਰੇਮ ਸੰਬੰਧ ਬਣ ਗਏ ਸਨ। ਕਿਸੇ ਤਰੀਕੇ ਨਾਲ ਗੁਰੂ ਅਤੇ ਚੇਲੇ ਦੇ ਇਸ਼ਕ ਦਾ ਮੁਸ਼ਕ ਅਧਿਆਪਕਾ ਦੇ ਘਰ ਪੁੱਜਿਆ ਤਾਂ ਅਧਿਆਪਕਾ ਦੇ ਪ੍ਤੀ ਅਤੇ ਦਿਓਰ ਨੇ ਕਰਨਪ੍ਰੀਤ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਕਰਨਪ੍ਰੀਤ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਨਹਿਰ ‘ਚ ਰੁੜ੍ਹੇ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਅਧਿਆਪਕਾ ਦਾ ਪਤੀ ਅਤੇ ਦਿਓਰ ਉਨ੍ਹਾਂ ਦੇ ਬੇਟੇ ਨੂੰ ਧਮਕੀਆਂ ਦੇ ਰਹੇ ਸਨ। ਜਿਸ ਕਾਰਨ ਡਰ ਦੇ ਮਾਰੇ ਕਰਨਪ੍ਰੀਤ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪਿੰਡ ਜਟਾਣਾ ਦੇ ਵਸਨੀਕ ਰਣਧੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਕਰਨਪ੍ਰੀਤ ਸਿੰਘ ਪਿੰਡ ਦੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ,ਜਿਸ ਨੇ ਹਾਲ ਹੀ ਵਿੱਚ 12ਵੀਂ ਪਾਸ ਕੀਤੀ ਸੀ । ਉਹਨਾਂ ਦੱਸਿਆ ਕਿ ਕਰਨਪ੍ਰੀਤ ਸਿੰਘ ਦੇ ਸਕੂਲ ਦੀ ਇੱਕ ਅਧਿਆਪਕਾ ਨਾਲ ਪ੍ਰੇਮ ਸਬੰਧ ਸਨ। ਜਿਸ ਬਾਰੇ ਅਧਿਆਪਕਾ ਦੇ ਪਰਿਵਾਰ ਨੂੰ ਪਤਾ ਲੱਗਿਆ ਤਾਂ ਅਧਿਆਪਕਾ ਦਾ ਪਤੀ ਅਤੇ ਦਿਓਰ ਕਈ ਦਿਨਾਂ ਤੋਂ ਉਨ੍ਹਾਂ ਦੇ ਲੜਕੇ ਕਰਨਪ੍ਰੀਤ ਸਿੰਘ ਨੂੰ ਫ਼ੋਨ ‘ਤੇ ਧਮਕੀਆਂ ਦੇ ਰਹੇ ਸਨ। ਜਿਸ ਦੀ ਰਿਕਾਰਡਿੰਗ ਪੁਲਿਸ ਨੂੰ ਦਿੱਤੀ ਗਈ ਹੈ। ਇਸ ਸਬੰਧੀ ਪਰਿਵਾਰ ਨੇ ਥਾਣਾ ਕਟਾਣੀ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਫਿਲਹਾਲ ਦੋਰਾਹਾ ਨਹਿਰ ‘ਚ ਕਰਨਪ੍ਰੀਤ ਦੀ ਭਾਲ ਜਾਰੀ ਹੈ।








