Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

BKU ਏਕਤਾ ਉਗਰਾਹਾਂ ਦੇ ਆਗੂ ਨੇ ਕੀਤਾ ਲੱਖਾਂ ਰੁਪਏ ਦਾ ਘਪਲਾ… ਹੋਗੀ ਕਾਰਵਾਈ…!

Nirmal Pandori by Nirmal Pandori
07/21/2024
in ਪੰਜਾਬ
Reading Time: 1 min read
A A
0
BKU ਏਕਤਾ ਉਗਰਾਹਾਂ ਦੇ ਆਗੂ ਨੇ ਕੀਤਾ ਲੱਖਾਂ ਰੁਪਏ ਦਾ ਘਪਲਾ… ਹੋਗੀ ਕਾਰਵਾਈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਜੁਲਾਈ, Gee98 news service

-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਵੱਲੋਂ ਲੰਮਾ ਸਮਾਂ ਦਿੱਲੀ ਅਤੇ ਪੰਜਾਬ ‘ਚ ਟੋਲ ਪਲਾਜ਼ਿਆਂ ਉੱਪਰ ਪੱਕੇ ਮੋਰਚੇ ਲਗਾ ਕੇ ਸੰਘਰਸ਼ ਕੀਤਾ ਗਿਆ। ਇਸ ਲੰਮੇ ਸੰਘਰਸ਼ ਤੋਂ ਬਾਅਦ ਕੇਂਦਰ ਨੇ ਤਿੰਨ ਖੇਤੀ ਕਾਨੂੰਨ ਤਾਂ ਵਾਪਸ ਲੈ ਲਏ ਪ੍ਰੰਤੂ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋਏ ਫੰਡ ਵਿੱਚ ਘਪਲੇਬਾਜ਼ੀ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਹਨਾਂ ਮੋਰਚਿਆਂ ਦੌਰਾਨ ਇਕੱਠੇ ਹੋਏ ਫੰਡਾਂ ਵਿੱਚ ਘਪਲੇ ਦੀਆਂ ਪਰਤਾਂ ਖੁੱਲ ਰਹੀਆਂ ਹਨ। ਅਜਿਹੇ ਇੱਕ ਤਾਜ਼ਾ ਮਾਮਲੇ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਆਪਣੇ ਇੱਕ ਆਗੂ ਨੂੰ 4 ਲੱਖ ਤੋਂ ਵਧੇਰੇ ਫੰਡਾਂ ਵਿੱਚ ਘਪਲੇ ਦਾ ਦੋਸ਼ੀ ਮੰਨਦੇ ਹੋਏ ਉਸ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਕੇਯੂ ਏਕਤਾ ਉਗਰਾਹਾਂ ਦੀ ਸਬਾਈ ਪੜਤਾਲੀਆ ਕਮੇਟੀ ਨੇ ਬਲਾਕ ਬਾਘਾਪੁਰਾਣਾ ਦੇ ਜਨਰਲ ਸਕੱਤਰ ਹਰਮੰਦਰ ਸਿੰਘ ਡੇਮਰੂ ਦੀ ਜਥੇਬੰਦਕ ਫੰਡਾਂ ‘ਚ ਕੁੱਲ 4,18,122 ਰੁਪਏ ਦੀ ਘਪਲੇਬਾਜ਼ੀ ਦੇ ਦੋਸ਼ ਹੇਠ ਮੁਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ।‌ਜਥੇਬੰਦੀ ਦੇ ਜਨਰਲ ਸਕੱਤਰ ਤੇ ਸੂਬਾਈ ਪੜਤਾਲੀਆ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪਿੰਡ ਮਾਣੂੰਕੇ ਗਿੱਲ ਦੇ ਵੱਡੇ ਗੁਰਦੁਆਰਾ ਸਾਹਿਬ ਵਿਚ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਝੰਡਾ ਸਿੰਘ ਜੇਠੂਕੇ ਅਤੇ ਰੂਪ ਸਿੰਘ ਛੰਨਾਂ ਸਣੇ ਸੂਬਾਈ ਪੜਤਾਲੀਆ ਕਮੇਟੀ ਦੇ 4 ਮੈਂਬਰਾਂ ਅਤੇ ਜ਼ਿਲ੍ਹਾ ਕਮੇਟੀ ਮੋਗਾ ਸਮੇਤ ਬਲਾਕ ਕਮੇਟੀ ਬਾਘਾਪੁਰਾਣਾ ਦੇ ਅਹੁਦੇਦਾਰਾਂ ਅਤੇ 26 ਪਿੰਡਾਂ ਦੇ ਪ੍ਰਧਾਨਾਂ ਸਕੱਤਰਾਂ ਦੀ ਸਾਂਝੀ ਮੀਟਿੰਗ ਕੀਤੀ ਗਈ। ਸੂਬਾਈ ਪੜਤਾਲੀਆ ਕਮੇਟੀ ਨੇ ਕਿਹਾ ਕਿ ਚੰਦ ਪੁਰਾਣਾ ਟੋਲ ਪਲਾਜ਼ਾ ਉੱਤੇ ਸਾਲ ਤੋਂ ਵੱਧ ਸਮਾਂ 15 ਦਸੰਬਰ 2020 ਤੋਂ 20 ਦਸੰਬਰ 2021 ਤੱਕ ਮੋਰਚਾ ਲੱਗਿਆ ਰਿਹਾ ਸੀ, ਜਿੱਥੇ ਹਰਮੰਦਰ ਸਿੰਘ ਡੇਮਰੂ ਵੱਲੋਂ ਟੋਲ ਪਲਾਜ਼ਾ ਘੋਲ ਦੇ ਫੰਡਾਂ ਵਿੱਚ ਕੁੱਲ 4,18,122 ਰੁਪਏ ਦੀ ਘਪਲੇਬਾਜ਼ੀ ਕੀਤੀ ਗਈ ਹੈ ਜਿਸ ਤੋਂ ਬਾਅਦ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਦੂਜੇ ਪਾਸੇ ਬਰਖਾਸਤ ਆਗੂ ਹਰਮੰਦਰ ਸਿੰਘ ਡੇਮਰੂ ਨੇ ਉਹਨਾਂ ਖਿਲਾਫ ਕੀਤੀ ਗਈ ਕਾਰਵਾਈ ਨੂੰ ਤਾਨਾਸ਼ਾਹੀ ਦੱਸਦੇ ਹੋਏ ਕਿਹਾ ਕਿ ਜਥੇਬੰਦੀ ਉਸ ਦੇ ਖਿਲਾਫ ਘਪਲੇਬਾਜ਼ੀ ਦਾ ਕੋਈ ਗਵਾਹ ਜਾਂ ਸਬੂਤ ਪੇਸ਼ ਨਹੀਂ ਕਰ ਸਕੀ। ਉਹਨਾਂ ਕਿਹਾ ਕਿ ਉਹ ਪੜਤਾਲੀਆ ਕਮੇਟੀ ਦੀਆਂ ਮੀਟਿੰਗਾਂ ਵਿੱਚ ਗਿਆ ਸੀ ਅਤੇ ਆਗੂਆਂ ਨੂੰ ਫੰਡਾਂ ‘ਚ ਬੇਨਿਯਮੀਆਂ ਸਬੰਧੀ ਸਬੂਤ ਪੇਸ਼ ਕਰਨ ਲਈ ਕਿਹਾ ਸੀ ਪ੍ਰੰਤੂ ਆਗੂ ਅਜਿਹਾ ਨਹੀਂ ਕਰ ਸਕੇ ਤੇ ਉਹਨਾਂ ਦੇ ਖ਼ਿਲਾਫ਼ ਇੱਕਤਰਫਾ ਤਾਨਾਸ਼ਾਹੀ ਕਾਰਵਾਈ ਕੀਤੀ। ਇਸ ਮਾਮਲੇ ‘ਚ ਭਾਵੇਂ ਜਥੇਬੰਦੀ ਸਹੀ ਹੈ ਜਾਂ ਬਰਖਾਸਤ ਕੀਤਾ ਆਗੂ ਸਹੀ ਹੈ ਇਹ ਇੱਕ ਵੱਖਰਾ ਮਾਮਲਾ ਹੈ ਪਰੰਤੂ ਅਜਿਹੀਆਂ ਘਪਲੇਬਾਜ਼ੀ ਦੀਆਂ ਖ਼ਬਰਾਂ ਨੇ ਕਿਸਾਨ ਜਥੇਬੰਦੀਆਂ ਦਾ ਅਕਸ ਜਥੇਬੰਦੀਆਂ ਨੂੰ ਦਾਨ/ਫੰਡ ਦੇਣ ਵਾਲੇ ਲੋਕਾਂ ‘ਚ ਖਰਾਬ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇੱਕ ਹੋਰ ਵੱਡੀ ਕਿਸਾਨ ਜਥੇਬੰਦੀ ਬੀਕੇਯੂ ਡਕੌਂਦਾ ਵੀ ਫੰਡਾਂ ਦੇ ਮਾਮਲੇ ‘ਚ ਗੜਬੜੀ ਦੇ ਰੌਲੇ ਰੱਪੇ ਦੌਰਾਨ ਹੀ ਦੋਫਾੜ ਹੋ ਗਈ ਸੀ। ਅਜਿਹੀਆਂ ਘਟਨਾਵਾਂ ਕਿਸਾਨ ਜਥੇਬੰਦੀਆਂ ਹੀ ਨਹੀਂ ਸਗੋਂ ਜਥੇਬੰਦੀਆਂ ਦੇ ਆਗੂਆਂ ਦੇ ਕਿਰਦਾਰ ‘ਤੇ ਵੀ ਸਵਾਲ ਖੜੇ ਕਰਦੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਵਧਾਨ ‌! ਹੁਣ ਨਬਾਲਿਗ ਬੱਚੇ ਨੂੰ ਨਾ ਦੇਵੋ ਕੋਈ ਵਹੀਕਲ…ਹੋ ਸਕਦੀ ਆਂ 3 ਸਾਲ ਕੈਦ ਅਤੇ 25 ਹਜ਼ਾਰ ਤੱਕ ਜੁਰਮਾਨਾ

Next Post

ਰਿਜਰਵੇਸ਼ਨ ਚੋਰ ਫੜੋ ਮੋਰਚੇ ਦੇ ਆਗੂਆਂ ਨੇ ਐਸਐਸਪੀ ਦਫਤਰ ਦੇ ਘਿਰਾਓ ਦਾ ਕੀਤਾ ਐਲਾਨ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਰਿਜਰਵੇਸ਼ਨ ਚੋਰ ਫੜੋ ਮੋਰਚੇ ਦੇ ਆਗੂਆਂ ਨੇ ਐਸਐਸਪੀ ਦਫਤਰ ਦੇ ਘਿਰਾਓ ਦਾ ਕੀਤਾ ਐਲਾਨ

ਰਿਜਰਵੇਸ਼ਨ ਚੋਰ ਫੜੋ ਮੋਰਚੇ ਦੇ ਆਗੂਆਂ ਨੇ ਐਸਐਸਪੀ ਦਫਤਰ ਦੇ ਘਿਰਾਓ ਦਾ ਕੀਤਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend