Gee 98News

MP ਸਰਬਜੀਤ ਸਿੰਘ ਖਾਲਸਾ ਨੇ ਦਿੱਤਾ ਵੱਡਾ ਬਿਆਨ…ਪੰਜਾਬ ਦੀ ਰਾਜਨੀਤੀ ‘ਚ ਹਲਚਲ ਹੋਣ ਵੀ ਸੰਭਾਵਨਾ

ਚੰਡੀਗੜ੍ਹ,21 ਜੁਲਾਈ, Gee98 news service
-ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਨੇ ਰਾਜਨੀਤੀ ਨਾਲ ਜੁੜਿਆ ਵੱਡਾ ਐਲਾਨ ਕੀਤਾ ਹੈ। ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸਮੂਹ ਸੰਪਰਦਾਵਾਂ ਦੇ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣਗੇ ਅਤੇ ਕੋਈ ਵੀ ਫ਼ੈਸਲਾ ਪਰਿਵਾਰ ਨਾਲ ਮਿਲ ਕੇ ਕਰਨਗੇ। ਖਾਲਸਾ ਵੱਲੋਂ ਨਵੀਂ ਪਾਰਟੀ ਦੇ ਗਠਨ ਦੀਆਂ ਸਰਗਰਮੀਆਂ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਹੋ ਜਾਣਗੀਆਂ। ਇਹ ਵੀ ਚਰਚਾ ਹੈ ਕਿ ਪੰਜਾਬ ‘ਚ ਹੋ ਰਹੀਆਂ ਚਾਰ ਜ਼ਿਮਨੀ ਚੋਣਾਂ ਵਿੱਚ ਸਰਬਜੀਤ ਸਿੰਘ ਖਾਲਸਾ ਦੀ ਨਵੀਂ ਪਾਰਟੀ ਵੱਲੋਂ ਪੰਥਕ ਦਿੱਖ ਵਾਲੇ ਉਮੀਦਵਾਰ ਉਤਾਰੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਵਿੱਖ ਵਿੱਚ 9 ਸੀਟਾਂ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਆਪਣੀ ਰਾਏ ਦਿੰਦੇ ਹੋਏ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਕਿਸੇ ਸੰਪਰਦਾ ਦੀ ਗੱਲ ਨਹੀਂ ਕਰਦੀ, ਹਾਲਾਂਕਿ ਪਾਰਟੀ ਵਿੱਚ ਲੋਕ ਮਾੜੇ ਨਹੀਂ ਹਨ, ਕੁਝ ਲੋਕ ਚੰਗੇ ਵੀ ਹਨ ਅਤੇ ਉਨ੍ਹਾਂ ਨੂੰ ਫੋਨ ਵੀ ਆਉਂਦੇ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜੇਕਰ ਸਰਬਜੀਤ ਸਿੰਘ ਖਾਲਸਾ ਆਪਣੀ ਪਾਰਟੀ ਬਣਾਉਂਦੇ ਹਨ ਤਾਂ ਅਕਾਲੀ ਦਲ ਦੇ ਕੁਝ ਆਗੂ/ਵਰਕਰ ਵੀ ਉਨ੍ਹਾਂ ਨਾਲ ਸ਼ਾਮਲ ਹੋ ਸਕਦੇ ਹਨ। ਬਹਰਹਾਲ ! ਸਰਬਜੀਤ ਸਿੰਘ ਖਾਲਸਾ ਵੱਲੋਂ ਨਵੀਂ ਪਾਰਟੀ ਦੇ ਗਠਨ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਹੋਣ ਦੇ ਸੰਭਾਵਨਾ ਬਣ ਗਈ ਹੈ।

error: Content is protected !!